ਕੰਪਿਊਟਰ ਅਧਿਆਪਕ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਤਾਂ ਹੋਏ, ਪਰ ਅੱਜ ਤੱਕ ਨਹੀਂ ਹੋਇਆ ਨੋਟੀਫਿਕੇਸ਼ਨ ਲਾਗੂ

303

 

ਪੰਜਾਬ ਨੈੱਟਵਰਕ, ਤਰਨਤਾਰਨ-

Computer Teacher News: ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਮੀਟਿੰਗ ਸਕੱਤਰੇਤ, ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨਾਲ ਹੋਈ, ਜਿਸ ਦੀ ਜਾਣਕਾਰੀ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਜਿਲ੍ਹਾ ਫਿਰੋਜਪੁਰ ਦੇ ਪ੍ਰਧਾਨ ਦਵਿੰਦਰ ਸਿੰਘ ਅਤੇ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਦਿੱਤੀ ਗਈ।

ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਟਾਲ- ਮਟੋਲ ਦੀ ਨੀਤੀ ਪਹਿਲੀਆਂ ਹੋਈਆਂ ਮੀਟਿੰਗਾਂ ਦੀ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ (Computer Teacher) ਪ੍ਰਤੀ ਦਿਖਾਈ ਗਈ, ਜਿਸ ਕਾਰਨ ਜੱਥੇਬੰਦੀ ਵਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੱਕ- ਸੱਚ ਦੀ ਅਵਾਜ ਬੁਲੰਦ ਕਰਨ ਖਾਤਰ ਅਤੇ ਕੰਪਿਊਟਰ ਅਧਿਆਪਕਾਂ (Computer Teacher) ਨਾਲ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਖਟਕੜ ਕਲਾਂ ਨਵਾ ਸ਼ਹਿਰ ਵਿਖੇ ਰੋਸ ਰੈਲੀ ਕਰਨ ਦਾ ਫੈਸਲਾ ਲਿਆ ਗਿਆ।

ਬੇਸ਼ੱਕ 15 ਸਤੰਬਰ 2022 ਅਤੇ ਬਾਅਦ ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ (Computer Teacher) ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ।

ਜਿਕਰਯੋਗ ਹੈ ਕਿ ਜੁਲਾਈ 2011 ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ।

ਜਥੇਬੰਦੀ ਦੇ ਆਗੂਆ ਨੇ ਜਾਣਕਾਰੀ ਦਿੰਦਿਆ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਿਸ਼ਨ , ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨਾਂ ਨੂੰ ਤਰੂੰਤ ਲਾਗੂ ਕੀਤਾ ਜਾਵੇ, 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਜੋ ਸੜਕਾਂ ਤੇ ਰੁੱਲ ਰਹੇ ਹਨ, ਪੰਜਾਬ ਸਰਕਾਰ ਨੇ ਉਹਨਾਂ ਨੂੰ ਨਾ ਹੀ ਨੌਕਰੀ ਦਿੱਤੀ, ਨਾ ਹੀ ਇੱਕ ਧੇਲੇ ਦੀ ਸਹਾਇਤਾ ਕੀਤੀ ਗਈ ਜਿਸ ਕਾਰਨ ਮਿਤੀ 13,14,15 ਅਕਤੂਬਰ ਨੂੰ ਸੰਗਰੂਰ ਵਿਖੇ ਚੇਤਾਵਨੀ ਤਹਿਤ ਤਿੰਨ ਦਿਨਾਂ ਦਾ ਸੰਕੇਤਕ ਧਰਨਾ ਲਗਾਇਆ ਜਾਵੇਗਾ।

ਜਿਸ ਰਾਹੀ ਸੰਗਰੂਰ ਦੇ ਬਜਾਰਾਂ ਵਿੱਚ ਪੈਂਫਲਿਟ ਰਾਹੀਂ ਆਮ ਜਨਤਾ ਨੂੰ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੂੰ ਉਜਾਗਰ ਕੀਤਾ ਜਾਵੇਗਾ। ਜੇਕਰ ਫਿਰ ਵੀ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ 22 ਅਕਤੂਬਰ ਨੂੰ ਜਿਲ੍ਹਾ ਪੱਧਰੀ ਦੁਸਹਿਰੇ ਦੇ ਨਜਦੀਕ ਪੰਜਾਬ ਸਰਕਾਰ ਦੀ ਅਰਥੀ ਫੂਕ ਮੁਜਾਹਰੇ ਕੀਤੇ ਜਾਣਗੇ।

ਜੇਕਰ ਪੰਜਾਬ ਸਰਕਾਰ ਇਸ ਸਮੇਂ ਦੌਰਾਨ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਹੱਲ ਨਹੀਂ ਲੈ ਆਉਂਦੀ ਤਾਂ 29 ਅਕਤੂਬਰ ਨੂੰ ਸੰਗਰੂਰ ਵਿਖੇ ਹੱਲਾ-ਬੋਲ ਰੈਲੀ ਕੀਤੀ ਜਾਵੇਗੀ ਜਿਸ ਦੀ ਸਮੁੱਚੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਮੀਟਿੰਗ ਦੌਰਾਨ ਰਵਿੰਦਰ ਸਿੰਘ, ਸਰਵਜੋਤ ਸਿੰਘ, ਸਰਬਜੀਤ ਸਿੰਘ ਸਿੰਘ ਕਲਸੀ, ਹਰਪਾਲ ਸਿੰਘ, ਸ਼ਮਸ਼ੇਰ ਸਿੰਘ, ਪ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਜਗਦੀਪ ਸਿੰਘ, ਜਤਿੰਦਰ ਕੁਮਾਰ, ਚੇਤਨ ਕੱਕੜ, ਅਮਿਤ ਬਰਿਆ, ਜਸਪਰੀਤ ਸੈਣੀ, ਹਰਬੰਸ, ਰੋਹਿਤ ਸ਼ਰਮਾ, ਸਤਨਾਮ ਸਿੰਘ, ਅਜੇ ਕੁਮਾਰ, ਸੰਜੀਵ ਮਮਚੰਦਾ, ਮਿਸਾਲ ਧਵਨ , ਗੋਰਵ, ਮੁਕੇਸ਼ ਚੋਹਾਨ, ਮੈਡਮ ਉਮਾਂ, ਨੈਨਸੀ, ਦਿਪਤੀ ਆਦਿ ਕੰਪਿਊਟਰ ਅਧਿਆਪਕ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)