Join WhatsApp

Join Now

Contract employee arrested: ਠੇਕਾ ਮੁਲਾਜ਼ਮ ਰਿਸ਼ਵਤ ਲੈਂਦਾ ਗ੍ਰਿਫਤਾਰ

On: January 16, 2026 11:40 AM

 

Contract employee arrested:ਵਿਜੀਲੈਂਸ ਬਿਊਰੋ ਨੇ ਠੇਕਾ ਠੇਕਾ ਮੁਲਾਜ਼ਮ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 16 ਜਨਵਰੀ, 2026:

Contract employee arrested: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ (Contract employee arrested) ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਛੋਕਰਾ, ਤਹਿਸੀਲ ਦਸੂਹਾ, ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਨੇ ਦਸੂਹਾ ਦੀ ਅਦਾਲਤ ਵਿੱਚ ਸਿਵਲ ਮੁਕੱਦਮਾ ਦਾਇਰ ਕੀਤਾ ਸੀ ਜਿਸ ਵਿੱਚ ਉਸ ਨੇ 12 ਏਕੜ ਜੱਦੀ ਜ਼ਮੀਨ ਵਿੱਚ ਆਪਣੇ ਕਾਨੂੰਨੀ ਹਿੱਸੇ ਦੀ ਮੰਗ ਕੀਤੀ ਸੀ। ਇਸ ਸਬੰਧੀ, ਜ਼ਮੀਨ ਦੀ ਮਲਕੀਅਤ ਸਾਬਤ ਕਰਨ ਲਈ ਜਮ੍ਹਾਂਬੰਦੀ, ਜ਼ਮੀਨ ਦੀ ਅਲਾਟਮੈਂਟ ਅਤੇ ਜਮ੍ਹਾਂ ਰਿਕਾਰਡ ਦੀਆਂ ਪ੍ਰਮਾਣਿਤ ਕਾਪੀਆਂ ਦੀ ਲੋੜ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਰਿਕਾਰਡ ਪ੍ਰਾਪਤ ਕਰਨ ਲਈ ਡਾਇਰੈਕਟਰ ਲੈਂਡ ਰਿਕਾਰਡ, ਪੰਜਾਬ ਦੇ ਜਲੰਧਰ ਦਫਤਰ ਵਿਖੇ ਅਰਜ਼ੀ ਦਿੱਤੀ ਸੀ। ਵਾਰ-ਵਾਰ ਗੇੜੇ ਲਗਾਉਣ ਦੇ ਬਾਵਜੂਦ ਲੋੜੀਂਦੇ ਰਿਕਾਰਡ ਨਹੀਂ ਦਿੱਤੇ ਗਏ।

ਇਸ ਪ੍ਰਕਿਰਿਆ ਦੌਰਾਨ ਦੋਸ਼ੀ ਪਰਵੇਸ਼ ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਦਾਅਵਾ ਕੀਤਾ ਕਿ ਉਹ ਲੋੜੀਂਦੇ ਰਿਕਾਰਡ ਦੇ ਨਾਲ-ਨਾਲ ਉਨ੍ਹਾਂ ਦੇ ਉਰਦੂ ਤੋਂ ਪੰਜਾਬੀ ਵਿੱਚ ਅਨੁਵਾਦ ਕਰਨ ਦਾ ਪ੍ਰਬੰਧ ਵੀ ਕਰੇਗਾ। ਉਸਨੇ ਰਿਕਾਰਡ ਪ੍ਰਦਾਨ ਕਰਨ ਲਈ 10,000 ਰੁਪਏ ਅਤੇ ਅਨੁਵਾਦ ਦੇ ਕੰਮ ਲਈ 12,000 ਰੁਪਏ ਸਮੇਤ ਕੁੱਲ 22,000 ਰੁਪਏ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਦੋਸ਼ੀ ਪਰਵੇਸ਼ ਨੂੰ ਪਹਿਲਾਂ ਵੀ ਵੱਖ-ਵੱਖ ਤਰੀਕਾਂ ‘ਤੇ ਗੂਗਲ ਪੇਅ ਅਤੇ ਨਕਦੀ ਰਾਹੀਂ 18,000 ਰੁਪਏ ਦੀ ਰਕਮ ਅਦਾ ਕੀਤੀ ਹੈ। ਉਸਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਵੀ ਪਰਵੇਸ਼ ਨੇ 4,000 ਰੁਪਏ ਹੋਰ ਲੈਣ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

More

Education Breaking: ਕੱਚੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਖ਼ਿਲਾਫ਼ ਖੋਲ੍ਹਿਆ ਮੋਰਚਾ; ਮਾਨ ਸਰਕਾਰ ਦੇ ਲਾਰਿਆਂ ਤੋਂ ਅੱਕੇ ਟੀਚਰਾਂ ਨੇ ਕੀਤਾ ਚੌਂਕ ਜਾਮ

Holiday Alert: ਪੰਜਾਬ ਸਰਕਾਰ ਵੱਲੋਂ 28 ਨਵੰਬਰ ਦੀ ਛੁੱਟੀ ਦਾ ਐਲਾਨ, ਪੜ੍ਹੋ ਕਿੱਥੇ-ਕਿੱਥੇ ਸਕੂਲ ਅਤੇ ਦਫ਼ਤਰ ਰਹਿਣਗੇ ਬੰਦ?

ਪੰਜਾਬ ਸਰਕਾਰ ਦਾ ਆਂਗਣਵਾੜੀ ਮੁਲਾਜ਼ਮਾਂ ਨੂੰ ਤੋਹਫ਼ਾ! ਤਰੱਕੀਆਂ, ਬਦਲੀਆਂ ਅਤੇ ਸੇਵਾਮੁਕਤੀ ਲਾਭਾਂ ਸਮੇਤ ਕਈ ਮੁੱਦਿਆਂ ‘ਤੇ ਮਿਲਿਆ ਭਰੋਸਾ

ਸਰਵ ਆਂਗਣਵਾੜੀ ਯੂਨੀਅਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਅਹਿਮ ਬੈਠਕ, ਕਈ ਵੱਡੀਆਂ ਮੰਗਾਂ ‘ਤੇ ਬਣੀ ਸਹਿਮਤੀ

OPS News: ਪੁਰਾਣੀ ਪੈਨਸ਼ਨ ਸਕੀਮ ਨੇ ਫਸਾਈ ਭਗਵੰਤ ਮਾਨ ਸਰਕਾਰ! ਅਧਿਆਪਕ ਕੱਢ ਲਿਆਏ ਨਵਾਂ ਸੱਪ; ਕਰਨਗੇ ਵੱਡਾ ਪ੍ਰਦਰਸ਼ਨ

Leave a Comment