ਠੇਕਾ ਮੁਲਾਜ਼ਮਾਂ ਵੱਲੋਂ ਬੀਕੇਯੂ ਏਕਤਾ ਉਗਰਾਹਾਂ ਦੇ ਆਗੂਆਂ ਦੇ ਘਰਾਂ ਤੇ ਛਾਪੇਮਾਰੀ ਕਰਨ ਦੀ ਨਿਖੇਧੀ
ਹੱਕੀ ਸੰਘਰਸ਼ ਨੂੰ ਕੁਚਲਣ ਦੀ ਬਿਜਾਏ ਜੇਲੀਂ ਡੱਕੇ ਬੇਕਸੂਰ ਕਿਸਾਨ ਆਗੂਆਂ ਨੂੰ ਫੌਰੀ ਰਿਹਾਅ ਕਰੇ ਸਰਕਾਰ:-ਮੋਰਚਾ ਆਗੂ
06 ਫ਼ਰਵਰੀ 2026
ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਪਵਨਦੀਪ ਸਿੰਘ, ਬਲਿਹਾਰ ਸਿੰਘ ਕਟਾਰੀਆ, ਸਿਮਰਨਜੀਤ ਸਿੰਘ ਨੀਲੋਂ, ਸ਼ੇਰ ਸਿੰਘ ਖੰਨਾ, ਜਸਪ੍ਰੀਤ ਸਿੰਘ ਗਗਨ, ਜਗਸੀਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਢਿੱਲੋਂ, ਰਮਨਦੀਪ ਸਿੰਘ, ਲਛਮਣ ਸਿੰਘ, ਜਗਦੀਪ ਸਿੰਘ ਅਤੇ ਹਰਜਿੰਦਰਪਾਲ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਕੇਯੂ ਏਕਤਾ ਉੱਗਰਾਹਾਂ ਦੇ ਦੋ ਬੇਕਸੂਰ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਓਂਦ ਨੂੰ ਜੇਲੋਂ ਰਿਹਾਅ ਕਰਵਾਉਣ ਲਈ ਬੀਕੇਯੂ ਏਕਤਾ ਉੱਗਰਾਹਾਂ ਵੱਲੋਂ ਵਿੱਢੇ ਸੂਬਾ ਪੱਧਰੀ ਸੰਘਰਸ਼ ਦੇ ਡਰੋਂ ਬੁਖਲਾਈ ਹੋਈ ਪੰਜਾਬ ਸਰਕਾਰ ਦੀ ਸਹਿ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਦੇ ਘਰ-ਘਰ ਜਾਕੇ ਛਾਪੇਮਾਰੀ ਕਰਕੇ ਕਿਸਾਨ ਆਗੂਆਂ ਦੇ ਪਰਿਵਾਰਾਂ ਨੂੰ ਪ੍ਰੇਸ਼ਾਨ ਕਰਨ ਦੇ ਅਤਿ ਨਿੰਦਣਯੋਗ ਵਰਤਾਰੇ ਦੀ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਜ਼ਬਰ ਦੇ ਜ਼ੋਰ ਨਾਲ ਹੱਕੀ ਸੰਘਰਸ਼ਾਂ ਨੂੰ ਕੁਚਲਣ ਦਾ ਰਾਹ ਛੱਡਕੇ ਜੇਲੀਂ ਡੱਕੇ ਦੋ ਬੇਕਸੂਰ ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਫੌਰੀ ਰਿਹਾਅ ਕੀਤਾ ਜਾਵੇ।






