Join WhatsApp

Join Now

ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਗਰਜੇ ਥਰਮਲ ਦੇ ਠੇਕਾ ਮੁਲਾਜ਼ਮ; ਸਾੜੀਆਂ ਬਿੱਲ ਦੀਆਂ ਕਾਪੀਆਂ

On: ਮਾਰਚ 10, 2026 11:05 ਪੂਃ ਦੁਃ

 

ਬਿਜਲੀ ਸੋਧ ਬਿੱਲ 2025 ਖ਼ਿਲਾਫ਼ ਗਰਜੇ ਥਰਮਲ ਦੇ ਠੇਕਾ ਮੁਲਾਜ਼ਮ; ਸਾੜੀਆਂ ਬਿੱਲ ਦੀਆਂ ਕਾਪੀਆਂ

ਲਹਿਰਾ ਮੁਹੱਬਤ, 10 ਮਾਰਚ 2026:

ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ‘ਤੇ ਰੋਸ ਰੈਲੀ ਕਰਨ ਉਪਰੰਤ ‘ਬਿਜਲੀ ਸੋਧ ਬਿੱਲ 2025’ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਸਮੇਂ ਹਾਜ਼ਰ ਆਗੂਆਂ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਵਿੱਤ ਸਕੱਤਰ ਲਛਮਣ ਸਿੰਘ ਰਾਮਪੁਰਾ ਅਤੇ ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਅਤੇ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰ ਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਲਈ ‘ਬਿਜਲੀ ਸੋਧ ਬਿੱਲ 2025’ ਲਿਆਂਦਾ ਹੈ।

ਇਸੇ ਮਨਸ਼ੇ ਤਹਿਤ ਹੀ ਕਾਮਿਆਂ ਦੀ ਕਿਰਤ ਦੀ ਲੁੱਟ ਨੂੰ ਤਿੱਖਾ ਕਰਦਿਆਂ ਐਕਟ 1948 ਵਾਲੇ ਕਾਮਾ ਪੱਖੀ ਕਿਰਤ ਕਾਨੂੰਨ ਰੱਦ ਕਰ ਕੇ ਚਾਰ ਲੇਬਰ ਕੋਡਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੀਆਂ ਜ਼ਮੀਨਾਂ ਵੇਚਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਨਵੇਂ “ਬੀਜ ਬਿੱਲ 2025” ਅਤੇ ਜੀ ਰਾਮ ਜੀ ਕਾਨੂੰਨਾਂ ਨਾਲ਼ ਵੀ ਕਿਸਾਨਾਂ-ਮਜ਼ਦੂਰਾਂ ਵਿੱਚ ਭਾਰੀ ਬੇਚੈਨੀ ਛਾਈ ਹੋਈ ਹੈ।

ਬੀਜ ਬਿੱਲ 2025 ਰਾਹੀਂ ਵੱਡੀਆਂ ਕੰਪਨੀਆਂ ਨੂੰ ਲਾਈਸੈਂਸ ਦੇ ਕੇ ਮਨਮਰਜ਼ੀ ਦੇ ਭਾਅ ‘ਤੇ ਬੀਜ ਵੇਚਣ ਦੀ ਖੁੱਲ੍ਹ ਦਿੱਤੀ ਜਾਵੇਗੀ ਅਤੇ ਨਵੇਂ ਜੀ ਰਾਮ ਜੀ ਕਾਨੂੰਨ ਰਾਹੀਂ ਗਰੀਬਾਂ ਨੂੰ ਮਿਲਦਾ ਨਾ-ਮਾਤਰ ਰੁਜ਼ਗਾਰ ਖੁੱਸ ਜਾਵੇਗਾ।

ਆਗੂਆਂ ਨੇ ਇਹਨਾਂ ਕਾਨੂੰਨਾਂ/ਬਿੱਲਾਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ 2025, ਨਵੇਂ ਕਿਰਤ ਕਾਨੂੰਨ, ਬੀਜ ਬਿੱਲ 2025 ਅਤੇ ਜੀ ਰਾਮ ਜੀ ਕਾਨੂੰਨਾਂ ਨੂੰ ਤੁਰੰਤ ਪ੍ਰਭਾਵ ਨਾਲ਼ ਰੱਦ ਕਰਨ ਦਾ ਮਤਾ ਪਾਸ ਕਰੇ।

ਜੇਕਰ ਕੇਂਦਰ ਨੇ ਇਹਨਾਂ ਲੋਕਮਾਰੂ ਨਵੇਂ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਜਨਤਕ ਜਥੇਬੰਦੀਆਂ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜ਼ਬੂਰ ਹੋਣਗੀਆਂ।

 

Leave a Comment