Join WhatsApp

Join Now

ਠੇਕਾ ਮੁਲਾਜ਼ਮ 7 ਫ਼ਰਵਰੀ ਨੂੰ ਦਿੜ੍ਹਬਾ ਰੈਲੀ ‘ਚ ਪਰਿਵਾਰਾਂ ਸਮੇਤ ਗਰਜਣਗੇ

On: ਫਰਵਰੀ 3, 2026 1:18 ਬਾਃ ਦੁਃ

 

ਠੇਕਾ ਮੁਲਾਜ਼ਮ 7 ਫ਼ਰਵਰੀ ਨੂੰ ਦਿੜ੍ਹਬਾ ਰੈਲੀ ‘ਚ ਪਰਿਵਾਰਾਂ ਸਮੇਤ ਗਰਜਣਗੇ

ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮ ਦਿੜ੍ਹਬਾ ਰੈਲੀ ਵਿੱਚ ਪਰਿਵਾਰਾਂ ਸਮੇਤ ਹੋਣਗੇ ਸ਼ਾਮਿਲ :- ਪ੍ਰਧਾਨ ਜਗਰੂਪ ਸਿੰਘ

ਲਹਿਰਾ ਮੁਹੱਬਤ, 03 ਫ਼ਰਵਰੀ 2026 –

ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਵੱਲੋਂ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ‘ਤੇ 07 ਫ਼ਰਵਰੀ ਦੀ ਦਿੜ੍ਹਬਾ ਰੈਲੀ ਦੀ ਤਿਆਰੀ ਕੀਤੀ ਗਈ।

ਗੇਟ ਰੈਲੀ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ, ਹਰਦੀਪ ਸਿੰਘ ਤੱਗੜ, ਗੁਰਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।

ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ‘ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ, ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ “07 ਫ਼ਰਵਰੀ 2026” ਨੂੰ ਦਿੜ੍ਹਬਾ ਦੀ ਅਨਾਜ਼ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਿਲ ਹੋਣਗੇ।

ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ‘ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ‘ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ, ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment