ਕੋਰੋਨਾ ਕਾਰਨ ਇਸ ਦੇਸ਼ ‘ਚ ਫਿਰ ਲੱਗਿਆ ਲਾਕਡਾਊਨ

290

 

ਸਿਓਲ:

ਕੋਰੋਨਾ ਦਾ ਕਹਿਰ ਲਗਾਤਾਰ ਪੂਰੀ ਦੁਨੀਆ ਵਿੱਚ ਜਾਰੀ ਹੈ। ਖ਼ਬਰਾਂ ਦੀ ਮੰਨੀਏ ਤਾਂ, ਉੱਤਰੀ ਕੋਰੀਆ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਆਉਣ ਤੋਂ ਬਾਅਦ ਦੇਸ਼ ਵਿੱਚ ਲਗਾਉਣ ਦਾ ਫ਼ੈਸਲਾ ਕੀਤਾ ਗਿਆ।

ਅੰਤਰਰਾਸ਼ਟਰੀ ਮੀਡੀਆ ਰਿਪਰੋਟਾਂ ਦੇ ਮੁਤਾਬਿਕ, ਕੋਰੋਨਾ ਦਾ 1 ਕੇਸ ਸਾਹਮਣੇ ਆਉਣ ਤੇ ਵੀ ਉੱਤਰੀ ਕੋਰੀਆ ਨੇ ਇਸ ਨੂੰ ਗੰਭੀਰ ਰਾਸ਼ਟਰੀ ਐਮਰਜੈਂਸੀ ਮੰਨਿਆ ਹੈ, ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਦੇ ਅਨੁਸਾਰ, ਐਤਵਾਰ ਨੂੰ ਪਿਓਂਗਯਾਂਗ ਵਿੱਚ ਬੁਖਾਰ ਤੋਂ ਪੀੜਤ ਮਰੀਜ਼ਾਂ ਦੇ ਨਮੂਨੇ ਲਏ ਗਏ ਸਨ।

ਜਾਂਚ ਤੋਂ ਬਾਅਦ ਉਨ੍ਹਾਂ ‘ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕ੍ਰੋਨ ਦੀ ਪੁਸ਼ਟੀ ਹੋਈ। ਉੱਤਰੀ ਕੋਰੀਆ ‘ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰਾਸ਼ਟਰਪਤੀ ਕਿਮ ਜੋਂਗ ਉਨ ਨੇ ਦੇਸ਼ ਭਰ ‘ਚ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕੋਰੋਨਾ ਦੀ ਰੋਕਥਾਮ ਲਈ ਨਿਯਮ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

 

LEAVE A REPLY

Please enter your comment!
Please enter your name here