ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਕੋਰੋਨਾ ਵੈਕਸੀਨ ਲਗਾਉਣ ਤੋਂ ਬਾਅਦ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

338

ਪੰਜਾਬ ਨੈੱਟਵਰਕ ਅੰਮ੍ਰਿਤਸਰ

ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿਥੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕੋਰੋਨਾ ਵੈਕਸੀਨ ਲਗਾਉਣ ਤੋਂ ਬਾਅਦ ਮੌਤ ਹੋ ਗਈ।

ਪ੍ਰੋ ਪੰਜਾਬ ਟੀਵੀ ਦੀ ਇਕ ਖਬਰ ਦੇ ਮੁਤਾਬਕ ਪਰਿਵਾਰ ਵਾਲਿਆਂ ਦਾ ਇਲਜ਼ਾਮ ਹੈ ਕਿ ਨੌਜਵਾਨ ਲੰਘੇ ਕੱਲ੍ਹ ਕੋਰੋਨਾ ਵੈਕਸੀਨ ਲਗਵਾ ਕੇ ਆਇਆ ਸੀ।

ਪਰ ਜਦੋਂ ਲੋਕ ਘਰੇ ਪਹੁੰਚਿਆ ਤਾਂ ਉਸ ਨੂੰ ਘਬਰਾਹਟ ਹੋਣ ਲੱਗੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਅਤੇ ਉੱਥੇ ਉਸ ਦੀ ਮੌਤ ਹੋ ਗਈ।

ਦੱਸ ਦੇਈਏ ਕਿ ਪੰਜਾਬ ਅੰਦਰ ਪਹਿਲਾਂ ਵੀ ਅਜਿਹੇ ਕਈ ਮਾਮਲੇ ਵਾਪਰ ਚੁੱਕੇ ਹਨ, ਪਰ ਸਰਕਾਰ ਇਸ ਦੇ ਵੱਲ ਕੋਈ ਧਿਆਨ ਨਹੀਂ ਦੇ ਰਹੀ।

ਸਰਕਾਰ ਦੇ ਵੱਲੋਂ ਧੱਕੇ ਨਾਲ ਲੋਕਾਂ ਨੂੰ ਵੈਕਸੀਨ ਲਗਾਉਣ ਦੇ ਲਈ ਆਖਿਆ ਜਾ ਰਿਹਾ ਹੈ ਅਤੇ ਕਈ ਮੁਲਾਜ਼ਮਾਂ ਦੇ ਨਾਲ ਵੀ ਸਰਕਾਰ ਵੱਲੋਂ ਧੱਕਾ ਕੀਤਾ ਜਾ ਰਿਹਾ ਹੈ।

ਵੇਖਿਆ ਜਾਵੇ ਤਾਂ ਇਹ ਕੋਈ ਛੋਟਾ ਮੋਟਾ ਮਾਮਲਾ ਨਹੀਂ। ਸਰਕਾਰ ਚਾਹੁੰਦੀ ਹੈ ਕਿ ਲੋਕ ਵੈਕਸੀਨ ਲਗਾਉਣ, ਪਰ ਨਾਲ ਦੀ ਨਾਲ ਲੋਕਾਂ ਦੀ ਜਾਨ ਦੀ ਜ਼ਿੰਮੇਵਾਰੀ ਸਰਕਾਰ ਨਹੀਂ ਲੈਂਦੀ।

ਦੇਖਣਾ ਹੁਣ ਇਹ ਹੋਵੇਗਾ ਕਿ ਕੋਰੋਨਾ ਵੈਕਸੀਨ ਲਗਾਉਣ ਲਈ ਆਖਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਹੁੰਦੀ ਹੈ ਜਾਂ ਨਹੀਂ। ਉਧਰ ਦੂਜੇ ਪਾਸੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

LEAVE A REPLY

Please enter your comment!
Please enter your name here