Join WhatsApp

Join Now

DA ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਪੰਜਾਬ ਦੇ ਮੁਲਾਜ਼ਮਾਂ ‘ਤੇ ਲਾਠੀਚਾਰਜ; ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ!

On: ਅਗਸਤ 7, 2026 5:26 ਬਾਃ ਦੁਃ

 

DA ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਦਾ ਵਿਧਾਨ ਸਭਾ ਵੱਲ ਮਾਰਚ, ਚੰਡੀਗੜ੍ਹ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

Punjab Network

ਚੰਡੀਗੜ੍ਹ, 7 ਅਗਸਤ 2026: ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਰੋਸ ਮਾਰਚ ਕੀਤਾ ਗਿਆ। ਮੁਲਾਜ਼ਮ ਯੂਨੀਅਨ ਦੇ ਮੈਂਬਰ ਮਹਿੰਗਾਈ ਭੱਤਾ (DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਵਧ ਰਹੇ ਸਨ।

ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਸਮੇਤ ਕਈ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਕੋਲ ਪੈਂਡਿੰਗ ਹਨ, ਪਰ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਉਨ੍ਹਾਂ ਦਾ ਹੱਲ ਨਹੀਂ ਕੀਤਾ ਗਿਆ।

ਜਦੋਂ ਪ੍ਰਦਰਸ਼ਨਕਾਰੀ ਵਿਧਾਨ ਸਭਾ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ। ਮੁਲਾਜ਼ਮਾਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਜਾਰੀ ਰਹਿਣ ’ਤੇ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ।

ਪਾਣੀ ਦੀਆਂ ਬੁਛਾੜਾਂ ਕਾਰਨ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਣਾ ਪਿਆ। ਇਸ ਦੌਰਾਨ ਮੌਕੇ ’ਤੇ ਪੁਲਿਸ ਦੀ ਭਾਰੀ ਤਾਇਨਾਤੀ ਰਹੀ ਅਤੇ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ। ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਤੁਰੰਤ ਗੌਰ ਕਰਦਿਆਂ ਬਕਾਇਆ DA ਜਾਰੀ ਕੀਤਾ ਜਾਵੇ ਅਤੇ ਹੋਰ ਲੰਬਿਤ ਮਸਲਿਆਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇ।

 

Leave a Comment