Join WhatsApp

Join Now

DA BREAKING: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ DA ਦੇਣ ਬਾਰੇ ਹੋਏ ਹਾਈਕੋਰਟ ਦੇ ਫ਼ੈਸਲੇ ਦੀ ਪੜ੍ਹੋ ਕਾਪੀ, ਸਰਕਾਰ ਨੂੰ ਜਾਰੀ ਕੀਤੇ ਸਖ਼ਤ ਹੁਕਮ

On: August 3, 2026 9:25 PM

 

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ: 15 ਦਿਨਾਂ ਵਿੱਚ DA ਜਾਰੀ ਕਰਨ ਦੇ ਹੁਕਮ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਖੁਸ਼ੀ ਦੀ ਲਹਿਰ

ਚੰਡੀਗੜ੍ਹ, 3 ਅਗਸਤ 2026- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਮਹੱਤਵਪੂਰਨ ਫ਼ੈਸਲਾ ਸੁਣਾਇਆ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਸੂਬੇ ਭਰ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹਾਲਾਂਕਿ ਸ਼ੁਰੂਆਤੀ ਫ਼ੈਸਲੇ ਤੋਂ ਬਾਅਦ ਹੀ ਮੁਲਾਜ਼ਮ ਵਰਗ ਨੇ ਇਸ ਦਾ ਸਵਾਗਤ ਕੀਤਾ ਸੀ, ਪਰ ਜਦੋਂ ਅਦਾਲਤ ਦੇ ਹੁਕਮਾਂ ਦੀ ਵਿਸਥਾਰਤ ਕਾਪੀ ਸਾਹਮਣੇ ਆਈ ਤਾਂ ਉਨ੍ਹਾਂ ਦੀ ਖੁਸ਼ੀ ਹੋਰ ਵੱਧ ਗਈ।

ਹਾਈਕੋਰਟ ਦੇ ਲਿਖਤੀ ਹੁਕਮਾਂ ਵਿੱਚ ਸਪੱਸ਼ਟ ਤੌਰ ‘ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਣਦਾ ਮਹਿੰਗਾਈ ਭੱਤਾ (DA) 15 ਦਿਨਾਂ ਦੇ ਅੰਦਰ-ਅੰਦਰ ਜਾਰੀ ਕੀਤਾ ਜਾਵੇ। ਇਸ ਹੁਕਮ ਨੂੰ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀ ਲੰਬੇ ਸਮੇਂ ਦੀ ਲੜਾਈ ਦੀ ਵੱਡੀ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਆਰਡਰ ਦੀ ਕਾਪੀ- https://drive.google.com/file/d/1zsMaWmSROkt2ghYupTRfc_O8zbw_OPAs/view?usp=sharing

ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਬਕਾਇਆ DA ਦੀ ਅਦਾਇਗੀ ਦੀ ਮੰਗ ਕਰ ਰਹੇ ਸਨ ਅਤੇ ਹੁਣ ਹਾਈਕੋਰਟ ਦੇ ਸਪੱਸ਼ਟ ਨਿਰਦੇਸ਼ਾਂ ਨਾਲ ਸਰਕਾਰ ‘ਤੇ ਇਸ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਸਰਕਾਰ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਿਰਧਾਰਤ ਸਮੇਂ ਅੰਦਰ ਡੀਏ ਜਾਰੀ ਕਰੇਗੀ।

ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ ਕਿ ਉਹ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ 15 ਦਿਨਾਂ ਦੀ ਮਿਆਦ ਵਿੱਚ ਮਹਿੰਗਾਈ ਭੱਤੇ ਦੀ ਰਕਮ ਜਾਰੀ ਕਰਦੀ ਹੈ ਜਾਂ ਇਸ ਮਾਮਲੇ ਵਿੱਚ ਕੋਈ ਹੋਰ ਕਾਨੂੰਨੀ ਰਾਹ ਅਪਣਾਉਂਦੀ ਹੈ। ਇਸ ਫ਼ੈਸਲੇ ਨੂੰ ਸੂਬੇ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment