Join WhatsApp

Join Now

ਗਣਿਤ ‘ਚ ਸੋਨ ਤਮਗਾ ਜੇਤੂ ਪ੍ਰੋਫੈਸਰ ਬਰਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

On: ਸਤੰਬਰ 2, 2026 7:10 ਬਾਃ ਦੁਃ

 

ਗਣਿਤ ‘ਚ ਸੋਨ ਤਮਗਾ ਜੇਤੂ ਪ੍ਰੋਫੈਸਰ ਬਰਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 2 ਸਤੰਬਰ 2026- ਉੱਘੇ ਸਿੱਖਿਆਸ਼ਾਸਤਰੀ, ਬੁੱਧੀਜੀਵੀ, ਗਣਿਤ ਦੇ ਪ੍ਰਸਿੱਧ ਪ੍ਰੋਫੈਸਰ ਬਰਿੰਦਰ ਸਿੰਘ ਦਾ ਅੱਜ ਸ਼ਮਸ਼ਾਨ ਘਾਟ ਨੇੜੇ ਗੁਰੂਦਵਾਰਾ ਸ਼ਹੀਦਾ ਸਹਿਬ ਵਿਖੇ ਨਮ ਅੱਖਾਂ ਨਾਲ ਪਰਿਵਾਰਿਕ ਰੀਤੀ ਰਿਵਾਜਾਂ ਅਨੁਸਾਰ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖਿਆ, ਸਮਾਜ ਅਤੇ ਉਨ੍ਹਾਂ ਨਾਲ ਜੁੜੇ ਸਮੂਹ ਵਰਗਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰੋਫੈਸਰ ਬਰਿੰਦਰ ਸਿੰਘ ਨੇ ਆਪਣੀ ਸਾਰੀ ਜ਼ਿੰਦਗੀ ਸਿੱਖਿਆ, ਗਿਆਨ ਦੇ ਪ੍ਰਸਾਰ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਉਸਾਰੀ ਨੂੰ ਸਮਰਪਿਤ ਕੀਤੀ। ਉਨਾਂ ਨੇ ਡੈਮੋਕਰੇਟਿਕ ਇਮਪਲਾਈਜ ਫੈਡਰੇਸ਼ਨ ਪੰਜਾਬ ਦੀ ਉਸਾਰੀ ਅਤੇ ਬਣਤਰ ਵਿੱਚ ਵੱਡਾ ਯੋਗਦਾਨ ਪਾਇਆ।ਉਹ ਇੱਕ ਸੁਹਿਰਦ, ਮਿਲਾਪੜੇ, ਸਹਿਯੋਗੀ ਅਤੇ ਉੱਚੇ ਵਿਚਾਰਾਂ ਵਾਲੇ ਇਨਸਾਨ ਸਨ।

ਉਨ੍ਹਾਂ ਦੀ ਗਣਿਤ ਵਿਸ਼ੇ ਪ੍ਰਤੀ ਡੂੰਘੀ ਪਕੜ, ਵਿਦਿਆਰਥੀਆਂ ਪ੍ਰਤੀ ਸਨੇਹ ਅਤੇ ਸਾਥੀਆਂ ਨਾਲ ਸੁਹਿਰਦ ਵਿਹਾਰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਨੇ ਆਪਣੇ ਅਧਿਆਪਨ ਅਤੇ ਸਮਾਜਿਕ ਜੀਵਨ ਦੌਰਾਨ ਅਨੇਕਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਛੱਡੀਆਂ ਸਿੱਖਿਆਤਮਕ, ਨੈਤਿਕ ਅਤੇ ਮਨੁੱਖੀ ਕਦਰਾਂ ਕੀਮਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੀਆਂ ਰਹਿਣਗੀਆਂ।

ਇਸ ਦੁੱਖ ਦੀ ਘੜੀ ਵਿੱਚ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਦੇ ਸਾਬਕਾ ਅਹੁਦੇਦਾਰ ਅਮਰਜੀਤ ਸਿੰਘ ਭੱਲਾ, ਸੁਖਰਾਜ ਸਿੰਘ ਸਰਕਾਰੀਆ, ਅਮਰਜੀਤ ਸਿੰਘ ਵੇਰਕਾ, ਲਖਵਿੰਦਰ ਸਿੰਘ ਗਿੱਲ, ਮੌਜੂਦਾ ਸੂਬਾ ਵਿੱਤ ਸਕੱਤਰ ਕਮ ਜਿਲਾ ਪ੍ਰਧਾਨ ਅਸ਼ਵਨੀ ਅਵਸਥੀ, ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਹਰਪਾਲ ਸਿੰਘ ਛੀਨਾ, ਕਾਬਲ ਸਿੰਘ ਛੀਨਾ ਆਦਿ ਨੇ ਜਿੱਥੇ ਇੱਕ ਪਾਸੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਉੱਥੇ ਹੀ ਵਿਛੜੀ ਰੂਹ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦੇ ਹੋਏ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਵਿਦਿਆਰਥੀਆਂ, ਸਹਿਕਰਮੀਆਂ ਅਤੇ ਸਮੂਹ ਸਨੇਹੀਆਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment