Join WhatsApp

Join Now

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਦੀ ਤਰੀਕ ’ਤੇ ਜਲਦੀ ਫੈਸਲੇ ਦੀ ਮੰਗ: ਹਰਮੀਤ ਸਿੰਘ ਕਾਲਕਾ

On: ਦਸੰਬਰ 3, 2025 2:47 ਬਾਃ ਦੁਃ

 

 

ਨਵੀਂ ਦਿੱਲੀ, 3 ਦਸੰਬਰ 2025 (Punjab Network)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਕ ਮਹੱਤਵਪੂਰਨ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਸਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਵਿੱਤਰ ਪ੍ਰਕਾਸ਼ ਪੁਰਬ 27 ਦਸੰਬਰ ਨੂੰ ਆ ਰਿਹਾ ਹੈ, ਜਿਸੇ ਦਿਨ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਅਮਰ ਸ਼ਹੀਦੀ ਦਿਹਾੜੇ ਦੀ ਯਾਦਗਾਰੀ ਵੀ ਮਨਾਈ ਜਾਂਦੀ ਹੈ। ਇਸ ਕਾਰਨ ਸਿੱਖ ਕੌਮ ਦੇ ਅੰਦਰ ਇੱਕ ਗੰਭੀਰ ਉਲਝਨ ਅਤੇ ਮਨੋਵਿਗਿਆਨਕ ਸੰਕਟ ਪੈਦਾ ਹੋਇਆ ਹੈ।

ਉਹਨਾਂ ਕਿਹਾ ਕਿ ਇੱਕ ਪਾਸੇ ਵੱਡੇ ਪਿਆਰ ਅਤੇ ਅਤੂਟ ਸ਼ਰਧਾ ਨਾਲ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਇਆ ਜਾਂਦਾ ਹੈ, ਜਦਕਿ ਦੂਜੇ ਪਾਸੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਵੀ ਸਿੱਖ ਸੰਗਤ ਬੜੀ ਹੀ ਸ਼ਾਨ ਅਤੇ ਖੁਸ਼ੀ ਨਾਲ ਮਨਾਉਂਦੀ ਹੈ। ਦੋਵੇਂ ਸਰਬੋਤਮ ਅਰਥਾਂ ਵਾਲੇ ਮਹਾਨ ਦਿਹਾੜੇ ਇੱਕੋ ਦਿਨ ਆਉਣ ਨਾਲ ਕੌਮ ਲਈ ਫ਼ੈਸਲਾ ਕਰਨਾ ਬਹੁਤ ਮੁਸ਼ਕਲ ਬਣ ਗਿਆ ਹੈ।

ਸਰਦਾਰ ਕਾਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਨੂੰ ਬੇਨਤੀ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਉੱਤੇ ਤੁਰੰਤ ਵਿਚਾਰ ਵਟਾਂਦਰਾ ਕਰਕੇ ਸਪਸ਼ਟ ਅਤੇ ਇਕਰੂਪ ਫ਼ੈਸਲਾ ਜਾਰੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਿੰਘ ਸਭਾਵਾਂ ਦੇ ਪ੍ਰਧਾਨਾਂ ਅਤੇ ਅਨੇਕਾਂ ਗੁਰਦੁਆਰਾ ਸਾਹਿਬਾਨ ਤੋਂ ਫ਼ੋਨ ਆ ਰਹੇ ਹਨ ਕਿ ਰਾਗੀ ਜਥਿਆਂ ਦੀ ਬੁਕਿੰਗ, ਪ੍ਰਭਾਤ ਫੇਰੀਆਂ ਅਤੇ ਸਮਾਗਮਾਂ ਦੀਆਂ ਤਾਰੀਖਾਂ ਨੂੰ ਲੈ ਕੇ ਬਹੁਤ ਵੱਡੀ ਉਲਝਣ ਪੈਦਾ ਹੋ ਰਹੀ ਹੈ।

ਉਹਨਾਂ ਜ਼ੋਰ ਦਿੰਦਿਆਂ ਕਿਹਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੁਆਰਾ ਐਲਾਨੇ ਗਏ ਕੈਲੰਡਰ ਅਨੁਸਾਰ ਹੀ ਦਿਹਾੜੇ ਮਨਾਉਂਦੀ ਆਈ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਸੰਗਤਾਂ ਦੀ ਸਹੂਲਤ ਲਈ ਜਲਦ ਤੋਂ ਜਲਦ ਤਰੀਕਾਂ ਬਾਰੇ ਫ਼ੈਸਲਾ ਕੀਤਾ ਜਾਵੇ।”

ਕਾਲਕਾ ਨੇ ਕਿਹਾ ਕਿ ਜੇ ਲੋੜ ਹੋਵੇ ਤਾਂ ਦੋ ਚਾਰ ਦਿਨ ਅੱਗੇ ਜਾਂ ਪਿੱਛੇ ਕਰਕੇ ਵੀ ਇਸ ਦੁਬਿਧਾ ਨੂੰ ਦੂਰ ਕੀਤਾ ਜਾ ਸਕਦਾ ਹੈ, ਕਿਉਂਕਿ ਗੁਰੂ ਦੇ ਦਿਨ ਮਨਾਣੇ ਹਨ — ਉਹ ਸਾਡੇ ਲਈ ਹਰ ਰੂਪ ਵਿੱਚ ਆਦਰਯੋਗ ਹਨ।

ਅੰਤ ਵਿੱਚ ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਨਿਵੇਦਨ ਕੀਤਾ ਕਿ “ਸਾਡੀ ਇਸ ਬੇਨਤੀ ਦਾ ਜਲਦੀ ਫੈਸਲਾ ਲਿਆ ਜਾਵੇ ਅਤੇ ਸੰਗਤਾਂ ਨੂੰ ਇਸ ਸਥਿਤੀ ਤੋਂ ਮੁਕਤ ਕੀਤਾ ਜਾਵੇ।”

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment