ਅਧਿਆਪਕਾਂ ਲਈ ਟੈੱਟ ਦੀ ਸ਼ਰਤ ਤੋਂ ਛੋਟ ਦੀ ਮੰਗ; DTF ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

On: ਜੁਲਾਈ 10, 2026 2:27 ਬਾਃ ਦੁਃ

 

ਅਧਿਆਪਕਾਂ ਲਈ ਟੈੱਟ ਦੀ ਸ਼ਰਤ ਤੋਂ ਛੋਟ ਦੀ ਮੰਗ; DTF ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

RTE ਐਕਟ ‘ਚ ਸੋਧ ਦੀ ਮੰਗ: ਅਧਿਆਪਕਾਂ ਨੇ ਸੰਸਦ ਮੈਂਬਰ ਡਾ. ਗਾਂਧੀ ਨੂੰ ਸੌਂਪਿਆ ਮੰਗ ਪੱਤਰ, ਮਾਨਸੂਨ ਸੈਸ਼ਨ ‘ਚ ਮੁੱਦਾ ਚੁੱਕਣ ਦਾ ਭਰੋਸਾ

ਪਟਿਆਲਾ, 10 ਜੁਲਾਈ 2026– ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅਧਿਆਪਕਾਂ ਲਈ ਟੀਚਰ ਐਲੀਜੀਬਿਲਟੀ ਟੈਸਟ (TET) ਲਾਜ਼ਮੀ ਕੀਤੇ ਜਾਣ ਦੀ ਸ਼ਰਤ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਦੇਸ਼ ਭਰ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਪੰਜਾਬ ਵੱਲੋਂ ਪਟਿਆਲਾ ਵਿਖੇ ਇਸ ਫੈਸਲੇ ਖਿਲਾਫ ਆਵਾਜ਼ ਬੁਲੰਦ ਕੀਤੀ ਗਈ। ਅਧਿਆਪਕ ਆਗੂਆਂ ਨੇ ਮੰਗ ਕੀਤੀ ਹੈ ਕਿ ਇਸ ਸ਼ਰਤ ਤੋਂ ਛੋਟ ਦੇਣ ਲਈ ਸਿੱਖਿਆ ਦੇ ਅਧਿਕਾਰ (RTE) ਕਾਨੂੰਨ ਵਿੱਚ ਤੁਰੰਤ ਸੋਧ ਕੀਤੀ ਜਾਵੇ।

ਆਪਣੀ ਇਸੇ ਮੰਗ ਨੂੰ ਲੈ ਕੇ ਡੀ.ਟੀ.ਐੱਫ. ਦੇ ਵਫ਼ਦ ਨੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਇੱਕ ਅਹਿਮ ਮੰਗ ਪੱਤਰ ਸੌਂਪਿਆ। ਅਧਿਆਪਕ ਆਗੂਆਂ ਨੇ ਡਾ. ਧਰਮਵੀਰ ਗਾਂਧੀ ਨੂੰ ਅਪੀਲ ਕੀਤੀ ਕਿ ਪਾਰਲੀਮੈਂਟ ਦੇ ਆਗਾਮੀ ਮਾਨਸੂਨ ਸੈਸ਼ਨ ਦੌਰਾਨ ਇਸ ਗੰਭੀਰ ਮੁੱਦੇ ਨੂੰ ਪ੍ਰਮੁੱਖਤਾ ਨਾਲ ਰੱਖਿਆ ਜਾਵੇ ਅਤੇ ਅਧਿਆਪਕਾਂ ਦੇ ਹੱਕ ਵਿੱਚ ਇਸਦਾ ਸਮਰਥਨ ਕੀਤਾ ਜਾਵੇ।

ਇਸ ਮੌਕੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅਧਿਆਪਕਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਮਾਨਸੂਨ ਸੈਸ਼ਨ ਵਿੱਚ ਉਹ ਇਸ ਮੁੱਦੇ ਨੂੰ ਪਾਰਲੀਮੈਂਟ ਵਿੱਚ ਜ਼ਰੂਰ ਉਠਾਉਣਗੇ ਅਤੇ ਅਧਿਆਪਕਾਂ ਦੀ ਆਵਾਜ਼ ਬਣਨਗੇ।

ਇਸ ਅਹਿਮ ਮੌਕੇ ‘ਤੇ ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਡੀ.ਐਮ.ਐਫ. ਦੇ ਸੂਬਾ ਸਕੱਤਰ ਹਰਦੀਪ ਟੋਡਰਪੁਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ ਘੱਗਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਤੋਂ ਇਲਾਵਾ ਡੀ.ਟੀ.ਐੱਫ. ਦੇ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਮਾਣਾ, ਜ਼ਿਲ੍ਹਾ ਆਗੂ ਗੁਰਜੀਤ ਘੱਗਾ, ਹਰਿੰਦਰ ਪਟਿਆਲਾ, ਜਗਜੀਤ ਜਟਾਣਾ, ਕ੍ਰਿਸ਼ਨ ਚੌਹਾਣਕੇ, ਡਾ. ਰਵਿੰਦਰ ਕੰਬੋਜ਼ ਅਤੇ ਰੋਮੀ ਸਫੀਪੁਰ ਆਦਿ ਅਧਿਆਪਕ ਆਗੂਆਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ।

 

Join WhatsApp

Join Now

More

DTF ਆਗੂਆਂ ਅਤੇ ਕੰਪਿਊਟਰ ਅਧਿਆਪਕਾਂ ‘ਤੇ FIR ਦਰਜ਼, ਜਥੇਬੰਦੀ ਵੱਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ

ਸ਼ਹੀਦ ਊਧਮ ਸਿੰਘ ਦੀ ਯਾਦ ‘ਚ 31 ਜੁਲਾਈ ਨੂੰ, ‘ਭਾਰਤ-ਵੰਡ ਵਿਰੋਧੀ ਮੁਸਲਮਾਨ’ ਪੁਸਤਕ ‘ਤੇ ਵਿਚਾਰ-ਚਰਚਾ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਪਦਉਨਤੀ ਅਤੇ ਸਿੱਧੀ ਭਰਤੀ ਰਾਹੀਂ ਤੁਰੰਤ ਭਰੀਆਂ ਜਾਣ- ਪ੍ਰੇਮ ਚਾਵਲਾ

ਇੰਡੋ-ਅਮਰੀਕਾ ਟਰੇਡ ਡੀਲ ਅਤੇ ਲੈਂਡ ਪੁਲਿੰਗ ਪੋਲਿਸੀ ਦੇ ਵਿਰੋਧ ‘ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਕੀਤੀ ਗਈ ਕਨਵੈਨਸ਼ਨ; 22 ਜੁਲਾਈ ਨੂੰ ਟੋਲ ਪਾਲਜ਼ੇ ਫ੍ਰੀ ਕਰਨ ਦਾ ਸੱਦਾ

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (DTF) ਵੱਲੋਂ ਸੰਘਰਸ਼ੀਲ ਆਊਟਸੋਰਸਡ ਬਿਜਲੀ ਮੁਲਾਜ਼ਮਾਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ

ਅਧਿਆਪਕਾਂ ਦੀਆਂ ਬਦਲੀਆਂ ਅਤੇ ਪ੍ਰਮੋਸ਼ਨਾਂ ‘ਤੇ ਬਣੀ ਸਹਿਮਤੀ! DSE ਸੈਕੰਡਰੀ ਤੇ ਐਲੀਮੈਂਟਰੀ ਨੂੰ ਮਿਲਿਆ DTF ਪੰਜਾਬ ਦਾ ਵਫ਼ਦ

Leave a Comment