Join WhatsApp

Join Now

Punjab ਦੇ ਹਜ਼ਾਰਾਂ Teachers ਨੂੰ ਸਕੂਲਾਂ ‘ਚੋਂ ਬਾਹਰ ਰੱਖਣ ਦੇ ਫ਼ੈਸਲੇ ਵਿਰੁੱਧ DC ਨੂੰ ਸੌਂਪਿਆ ਮੰਗ ਪੱਤਰ

On: June 19, 2026 1:25 PM

 

Punjab ਦੇ ਹਜ਼ਾਰਾਂ Teachers ਨੂੰ ਸਕੂਲਾਂ ‘ਚੋਂ ਬਾਹਰ ਰੱਖਣ ਦੇ ਫ਼ੈਸਲੇ ਵਿਰੁੱਧ DC ਨੂੰ ਸੌਂਪਿਆ ਮੰਗ ਪੱਤਰ

ਬੀਐੱਲਓਜ਼ (BLOs) ਅਤੇ ਜਨਗਣਨਾ ਡਿਊਟੀਆਂ ਕਾਰਨ ਅਧਿਆਪਕਾਂ (Teachers) ਦੀਆਂ ਬਦਲੀਆਂ ਨਾ ਰੋਕੀਆਂ ਜਾਣ-ਡੀ ਟੀ ਐਫ਼

ਮਾਨਸਾ 19 ਜੂਨ 2026: ਪੰਜਾਬ ਦੀ ਸਿੱਖਿਆ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਅਧਿਆਪਕਾਂ (Teachers) ਨੂੰ ਗੈਰ-ਵਿਦਿਅਕ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋਂ ਬਾਹਰ ਕਰ ਦਿੱਤਾ ਗਿਆ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਮਾਨਸਾ ਨੇ ਇਹਨਾਂ ਗੈਰ-ਵਿਦਿਅਕ ਕੰਮਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ ਖਿਲਾਫ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੰਗ ਪੱਤਰ ਭੇਜਿਆ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਪੰਜਾਬ ਦੇ 17,000 ਤੋਂ ਵੱਧ ਅਧਿਆਪਕਾਂ ਨੂੰ ਬੀ ਐੱਲ ਓ ਡਿਊਟੀ ਵਿੱਚ ਐੱਸ ਆਈ ਆਰ ਸਰਵੇ ਕਰਨ ਲਈ ਸਕੂਲਾਂ ਤੋਂ ਬਾਹਰ ਕਰ ਦਿੱਤਾ ਗਿਆ ਹੈ; ਉਹ ਆਉਣ ਵਾਲੇ ਮਹੀਨਿਆਂ ਵਿੱਚ ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ ਅਤੇ ਉਹਨਾਂ ਨੂੰ ਆਨਲਾਈਨ ਅਪਲੋਡ ਕਰਨਗੇ, ਜੋ ਕਿ ਇੱਕ ਲੰਬੀ ਪ੍ਰਕਿਰਿਆ ਹੈ ਅਤੇ ਕਈ ਮਹੀਨੇ ਤੱਕ ਚਲਦੀ ਰਹੇਗੀ। ਇਸੇ ਤਰ੍ਹਾਂ ਡਰੱਗ ਜਨ ਗਣਨਾ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਨਾਂ ‘ਤੇ ਲਗਭਗ ਵੀਹ ਹਜ਼ਾਰ ਅਧਿਆਪਕਾਂ ਨੂੰ ਸਕੂਲਾਂ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਹਜ਼ਾਰਾਂ ਅਧਿਆਪਕ ਮਈ ਮਹੀਨੇ ਵਿੱਚ ਜਨ ਗਣਨਾ ਦਾ ਪਹਿਲਾ ਫੇਜ਼ ਕਰਕੇ ਹਟੇ ਹਨ ਅਤੇ ਹੁਣ ਫਰਵਰੀ ਵਿੱਚ ਦੂਜਾ ਫੇਜ਼ ਕਰਨਗੇ। ਇਸੇ ਦੌਰਾਨ ਨਵੰਬਰ ਮਹੀਨੇ ਵਿੱਚ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਚੱਲ ਰਹੀ ਹੈ, ਤਾਂ ਲਗਭਗ ਦੋ ਮਹੀਨੇ ਹਜ਼ਾਰਾਂ ਅਧਿਆਪਕ ਉਸ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨਗੇ।

ਡੀ ਟੀ ਐਫ ਦੇ ਮੀਤ ਪ੍ਰਧਾਨ ਨਵੀਨ ਬੋਹਾ, ਸ਼ਮਸ਼ੇਰ ਦਸੋਧੀਆ ਅਤੇ ਕੁਲਦੀਪ ਅੱਕਾਵਾਲੀ ਨੇ ਬੀ ਐੱਲ ਓਜ਼ ਅਤੇ ਜਨ ਗਣਨਾ ਵਿੱਚ ਲੱਗੇ ਅਧਿਆਪਕਾਂ ਦੀਆਂ ਬਦਲੀਆਂ ਰੋਕਣ ਦੇ ਫੈਸਲੇ ਨੂੰ ਮੰਦਭਾਗਾ ਦੱਸਿਆ। ਉਹਨਾਂ ਕਿਹਾ ਕਿ ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਬੈਠੇ ਅਧਿਆਪਕ ਬਦਲੀਆਂ ਉਡੀਕ ਰਹੇ ਸਨ ਪਰ ਵਿਭਾਗ ਦਾ ਅਚਾਨਕ ਇਹ ਫੈਸਲਾ ਲੈਣਾ ਬਹੁਤ ਮੰਦਭਾਗਾ ਹੈ।

ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਪ੍ਰਿੰਸੀਪਲਾਂ, ਹੈਡਮਾਸਟਰਾਂ, ਲੈਕਚਰਾਰਾਂ, ਮਾਸਟਰਾਂ ਅਤੇ ਈ ਟੀ ਟੀ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ। ਆਗੂਆਂ ਨੇ ਕਿਹਾ ਕਿ ਜੁਲਾਈ ਵਿੱਚ ਸਕੂਲ ਖੁੱਲ੍ਹਦੇ ਸਮੇਂ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਅਧਿਆਪਕ ਸਕੂਲਾਂ ਵਿੱਚ ਨਹੀਂ ਮਿਲਣਗੇ। ਆਗੂਆਂ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਐਫ਼ ਆਈ ਆਰ ਅਤੇ ਤਨਖਾਹ ਰੋਕਣ ਦੀਆਂ ਧਮਕੀਆਂ ਦੇ ਕੇ ਜ਼ਬਰੀ ਇਹਨਾਂ ਡਿਊਟੀਆਂ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਬਰਦਾਸ਼ਤ ਨਹੀਂ ਕਰੇਗਾ।

ਦਵਿੰਦਰ ਫਰਿਦਕੇ, ਭੁਪਿੰਦਰ ਬੋਹਾ ਅਤੇ ਰਾਜ ਸੇਠੀ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਨੇ ਕਿਹਾ ਕਿ ਡਰੱਗ ਸਰਵੇ ਵਿੱਚ ਕਿਸੇ ਵੀ ਅਧਿਆਪਕ ਦੀ ਜ਼ਬਰੀ ਡਿਊਟੀ ਨਹੀਂ ਲਾਈ ਗਈ ਅਤੇ ਨਾ ਹੀ ਲਗਾਈ ਜਾਵੇਗੀ। ਉਹਨਾਂ ਕਿਹਾ ਕਿ ਜੇ ਕਿਸੇ ਨੂੰ ਡਰੱਗ ਸਰਵੇ ਵਿੱਚ ਜ਼ਬਰਦਸਤੀ ਡਿਊਟੀ ਕਰਨ ਲਈ ਕਿਹਾ ਜਾਵੇ ਤਾਂ ਉਹ ਮਸਲਾ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment