ਪੰਜਾਬ ਦੇ ਸਕੂਲਾਂ ਦਾ ਸਮਾਂ ਘਟਾਉਣ ਦੀ ਉੱਠੀ ਮੰਗ; ਅਧਿਆਪਕਾਂ ਨੇ ਸਰਕਾਰ ਨੂੰ ਲਗਾਈ ਗੁਹਾਰ

On: ਅਪ੍ਰੈਲ 25, 2026 2:05 ਬਾਃ ਦੁਃ

 

ਪੰਜਾਬ ਦੇ ਸਕੂਲਾਂ ਦਾ ਸਮਾਂ ਘਟਾਉਣ ਦੀ ਉੱਠੀ ਮੰਗ; ਅਧਿਆਪਕਾਂ ਨੇ ਸਰਕਾਰ ਨੂੰ ਲਗਾਈ ਗੁਹਾਰ

ਅੱਤ ਦੀ ਗਰਮੀ ਨੇ ਬਿਮਾਰ ਕੀਤੇ ਬੱਚੇ- ਸਕੂਲਾਂ ਦਾ ਸਮਾਂ ਘੱਟ ਕਰਨ ਦੀ ਮੰਗ

ਚੰਡੀਗੜ੍ਹ, 25 ਅਪ੍ਰੈਲ 2026- ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਨੇ ਸਕੂਲੀ ਬੱਚਿਆਂ ਦਾ ਹਾਲ ਬੇਹਾਲ ਕਰ ਦਿੱਤਾ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਮੁੱਖ ਅਧਿਆਪਕ ਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਨੇ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲਾਂ ਦੇ ਸਮੇਂ ਵਿੱਚ ਤੁਰੰਤ ਤਬਦੀਲੀ ਕਰਕੇ ਇਸ ਨੂੰ ਘਟਾਇਆ ਜਾਵੇ।

ਜਥੇਬੰਦੀ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਗਰਮੀ ਵਿੱਚ ਅਚਾਨਕ ਹੋਏ ਵਾਧੇ ਕਾਰਨ ਦੁਪਹਿਰ ਵੇਲੇ ਛੁੱਟੀ ਹੋਣ ‘ਤੇ ਬੱਚਿਆਂ ਦਾ ਘਰ ਜਾਣਾ ਬੇਹੱਦ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਚਿੰਤਾ ਜਤਾਈ ਕਿ ਗਰਮੀ ਦੀਆਂ ਛੁੱਟੀਆਂ ਵਿੱਚ ਅਜੇ ਕਾਫ਼ੀ ਸਮਾਂ ਬਾਕੀ ਹੈ, ਇਸ ਲਈ ਤੁਰੰਤ ਰਾਹਤ ਦੇਣੀ ਲਾਜ਼ਮੀ ਹੈ।

ਸੂਬਾ ਪ੍ਰਚਾਰ ਸਕੱਤਰ ਗੁਰਜੰਟ ਸਿੰਘ ਬੱਛੋਆਣਾ ਨੇ ਦੱਸਿਆ ਕਿ ਅੱਤ ਦੀ ਗਰਮੀ ਕਾਰਨ ਕਈ ਬੱਚੇ ਬਿਮਾਰ ਹੋ ਰਹੇ ਹਨ। ਟਰਾਂਸਪੋਰਟ ਦੀ ਸਹੀ ਸੁਵਿਧਾ ਨਾ ਹੋਣ ਕਾਰਨ ਬੱਚਿਆਂ ਨੂੰ ਪੈਦਲ ਜਾਂ ਸਾਈਕਲਾਂ ‘ਤੇ ਲੰਮਾ ਸਫ਼ਰ ਤੈਅ ਕਰਨਾ ਪੈਂਦਾ ਹੈ, ਜੋ ਇਸ ਮੌਸਮ ਵਿੱਚ ਜਾਨਲੇਵਾ ਸਾਬਤ ਹੋ ਸਕਦਾ ਹੈ।

ਜਥੇਬੰਦੀ ਨੇ ਇਹ ਵੀ ਮੁੱਦਾ ਉਠਾਇਆ ਕਿ ਸਕੂਲਾਂ ਵਿੱਚ ਬਿਜਲੀ ਦੇ ਲੰਬੇ ਕੱਟਾਂ ਕਾਰਨ ਕਮਰਿਆਂ ਵਿੱਚ ਬੈਠਣਾ ਮੁਸ਼ਕਲ ਹੋ ਰਿਹਾ ਹੈ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਅਤੇ ਸਿਹਤ ਦੋਵਾਂ ‘ਤੇ ਮਾੜਾ ਅਸਰ ਪੈ ਰਿਹਾ ਹੈ।

ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਕੂਲਾਂ ਦਾ ਸਮਾਂ ਸਵੇਰੇ ਜਲਦੀ (ਜਿਵੇਂ ਕਿ 7:30 ਤੋਂ 12:30 ਵਜੇ ਤੱਕ) ਕੀਤਾ ਜਾਵੇ ਤਾਂ ਜੋ ਬੱਚੇ ਦੁਪਹਿਰ ਦੀ ਤਪਦੀ ਧੁੱਪ ਤੋਂ ਬਚ ਸਕਣ।

ਦੱਸਣਯੋਗ ਹੈ ਕਿ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧਣ ਦੀ ਚਿਤਾਵਨੀ ਦਿੱਤੀ ਹੈ, ਜਿਸ ਕਾਰਨ ਮਾਪਿਆਂ ਅਤੇ ਅਧਿਆਪਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ।

 

Join WhatsApp

Join Now

Leave a Comment