Join WhatsApp

Join Now

ਕੀ ਪੰਜਾਬ ਦੀ ਪਰਾਲੀ ਦਾ ਧੂੰਆਂ ਰੇਲਗੱਡੀ ਜਾਂ ਜਹਾਜ਼ ਰਾਹੀਂ ਦਿੱਲੀ ਪਹੁੰਚਿਆ? ਵਿੱਤ ਮੰਤਰੀ ਦਾ ਭਾਜਪਾ ਸਰਕਾਰ ਨੂੰ ਤਿੱਖਾ ਸਵਾਲ

On: November 9, 2026 2:59 PM

 

ਕੀ ਪੰਜਾਬ ਦੀ ਪਰਾਲੀ ਦਾ ਧੂੰਆਂ ਰੇਲਗੱਡੀ ਜਾਂ ਜਹਾਜ਼ ਰਾਹੀਂ ਦਿੱਲੀ ਪਹੁੰਚਿਆ? ਵਿੱਤ ਮੰਤਰੀ ਦਾ ਭਾਜਪਾ ਸਰਕਾਰ ਨੂੰ ਤਿੱਖਾ ਸਵਾਲ

ਦਿੱਲੀ ਪ੍ਰਦੂਸ਼ਣ ਮਾਮਲਾ: ਹਰਪਾਲ ਚੀਮਾ ਨੇ ਭਾਜਪਾ ‘ਤੇ ਲਾਏ ਗੰਭੀਰ ਦੋਸ਼, ਕਿਹਾ- ‘ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਰਚੀ ਜਾ ਰਹੀ ਸਾਜ਼ਿਸ਼’- ਕਾਲੇ ਖੇਤੀ ਕਾਨੂੰਨਾਂ ਵਿਰੁੱਧ ਜਿੱਤ ਦਾ ਬਦਲਾ ਲੈ ਰਹੀ ਭਾਜਪਾ: ਹਰਪਾਲ ਚੀਮਾ ਨੇ ਕਪਿਲ ਮਿਸ਼ਰਾ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਚੰਡੀਗੜ੍ਹ/ਦਿੱਲੀ –

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ‘ਤੇ ਲਗਾਏ ਜਾ ਰਹੇ ਦੋਸ਼ਾਂ ਦਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰੜਾ ਜਵਾਬ ਦਿੱਤਾ ਹੈ। ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਚੀਮਾ ਨੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦਿੱਲੀ ਦੀ ਭਾਜਪਾ ਸਰਕਾਰ ਅਤੇ ਉਸ ਦੇ ਨੇਤਾ ਪੰਜਾਬ ਦੇ ਮਿਹਨਤੀ ਕਿਸਾਨਾਂ ਅਤੇ ਪੰਜਾਬੀਆਂ ਨੂੰ ਲਗਾਤਾਰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ।

ਹਰਪਾਲ ਚੀਮਾ ਨੇ ਭਾਜਪਾ ਨੇਤਾ ਕਪਿਲ ਮਿਸ਼ਰਾ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਤਿੱਖਾ ਸਵਾਲ ਕੀਤਾ ਕਿ ਜਿਹੜੇ ਲੋਕ ਇਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੇ ਕਿਸਾਨਾਂ ਦੁਆਰਾ ਸਾੜੀ ਗਈ ਪਰਾਲੀ ਦੇ ਕਾਰਨ ਹੀ ਦਿੱਲੀ ਦੇ ਅੰਦਰ ਧੂੰਆਂ ਫੈਲਿਆ ਹੈ, ਉਹ ਇਹ ਸਪੱਸ਼ਟ ਕਰਨ ਕਿ ਕੀ ਪੰਜਾਬ ਦੇ ਕਿਸਾਨਾਂ ਨੇ ਰੇਲ ਗੱਡੀਆਂ ਰਾਹੀਂ ਦਿੱਲੀ ਵਿੱਚ ਧੂੰਆਂ ਪਹੁੰਚਾਇਆ ਹੈ ਜਾਂ ਫਿਰ ਹਵਾਈ ਜਹਾਜ਼ਾਂ ਰਾਹੀਂ?

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਤੋਂ ਹੀ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੀ ਵਿਰੋਧੀ ਰਹੀ ਹੈ। ਉਹ ਕਿਸਾਨਾਂ ਨੂੰ ਬਦਨਾਮ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦੀ। ਉਨ੍ਹਾਂ ਭੂਗੋਲਿਕ ਸਥਿਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਦਿੱਲੀ ਦੇ ਵਿਚਕਾਰ ਹਰਿਆਣਾ ਆਉਂਦਾ ਹੈ, ਜਿਸ ਦਾ ਲਗਭਗ 300 ਕਿਲੋਮੀਟਰ ਦਾ ਖੇਤਰਫਲ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵੀ ਦਿੱਲੀ ਦੇ ਇੱਕ ਵੱਡੇ ਖੇਤਰ ਨਾਲ ਜੁੜਿਆ ਹੋਇਆ ਹੈ। ਕੀ ਇਹ ਸੰਭਵ ਹੈ ਕਿ ਪੰਜਾਬ ਦਾ ਧੂੰਆਂ ਵਿਚਕਾਰਲੇ 300 ਕਿਲੋਮੀਟਰ ਖੇਤਰ ਨੂੰ ਛੱਡ ਕੇ ਸਿੱਧਾ ਦਿੱਲੀ ਪਹੁੰਚ ਜਾਵੇ? ਕੀ ਹਰਿਆਣਾ ਦਾ ਧੂੰਆਂ ਪੰਜਾਬ ਦੇ ਉੱਪਰੋਂ ਲੰਘ ਕੇ ਪਾਕਿਸਤਾਨ ਚਲਾ ਜਾਂਦਾ ਹੈ?

ਚੀਮਾ ਨੇ ਸਵਾਲ ਉਠਾਇਆ ਕਿ ਕੀ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਝੋਨੇ ਦੀ ਖੇਤੀ ਨਹੀਂ ਹੁੰਦੀ? ਕੀ ਇਕੱਲੇ ਪੰਜਾਬ ਵਿੱਚ ਹੀ ਝੋਨਾ ਬੀਜਿਆ ਜਾਂਦਾ ਹੈ? ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਹੌਲ ਬਿਲਕੁਲ ਸ਼ਾਂਤ ਹੈ ਅਤੇ ਰਾਜ ਦੇ ਕਿਸਾਨਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਇੱਕ ਇਤਿਹਾਸਕ ਲੜਾਈ ਲੜ ਕੇ ਜਿੱਤ ਪ੍ਰਾਪਤ ਕੀਤੀ ਸੀ, ਭਾਜਪਾ ਹੁਣ ਉਸੇ ਹਾਰ ਦਾ ਬਦਲਾ ਲੈਣ ਲਈ ਪੰਜਾਬ ਵਿਰੁੱਧ ਚਾਲਾਂ ਚੱਲ ਰਹੀ ਹੈ।

ਉਨ੍ਹਾਂ ਨੇ ਸਰਕਾਰੀ ਅੰਕੜਿਆਂ ਅਤੇ ਅਧਿਕਾਰੀਆਂ ਦਾ ਪੱਖ ਪੂਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਦੇ ਨੇਤਾ ਬਿਲਕੁਲ ਝੂਠ ਬੋਲ ਰਹੇ ਹਨ। ਪਿਛਲੇ ਪੰਜ ਸਾਲਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਭ ਤੋਂ ਵੱਧ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਹੈ, ਜਿਸ ਕਾਰਨ ਰਾਜ ਵਿੱਚ ਧੂੰਏਂ ਦੀ ਸਮੱਸਿਆ ਉੱਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਜਾ ਚੁੱਕਾ ਹੈ।

 

Leave a Comment