DM Suicide Case: ਮੰਤਰੀ ਲਾਲਜੀਤ ਭੁੱਲਰ ਵਿਰੁੱਧ ਜਦੋਂ ਤੱਕ FIR ਨਹੀਂ ਹੁੰਦੀ, ਓਦੋਂ ਤੱਕ…! ਸੁਖਬੀਰ ਬਾਦਲ ਨੇ ਕਰ’ਤਾ ਵੱਡਾ ਐਲਾਨ

 

DM Suicide Case: ਮੰਤਰੀ ਲਾਲਜੀਤ ਭੁੱਲਰ ਵਿਰੁੱਧ ਜਦੋਂ ਤੱਕ FIR ਨਹੀਂ ਹੁੰਦੀ, ਓਦੋਂ ਤੱਕ…! ਸੁਖਬੀਰ ਬਾਦਲ ਨੇ ਕਰ’ਤਾ ਵੱਡਾ ਐਲਾਨ

ਚੰਡੀਗੜ੍ਹ, 21 ਮਾਰਚ 2026-

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵੇਅਰਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਤੇ ਸਖ਼ਤ ਰੁਖ਼ ਅਪਣਾਇਆ ਹੈ।

ਉਨ੍ਹਾਂ ਨੇ ਇਸ ਘਟਨਾ ਦੇ ਸਬੰਧ ਵਿੱਚ ਲਾਲਜੀਤ ਭੁੱਲਰ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ, ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਸੁਖਬੀਰ ਬਾਦਲ ਅੱਜ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੰਮ੍ਰਿਤਸਰ ਸਾਹਿਬ ਪਹੁੰਚੇ ਅਤੇ ਉਨ੍ਹਾਂ ਨੇ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੁਲਿਸ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ‘ਤੇ ਐਫਆਈਆਰ ਦਰਜ ਨਾ ਕਰਕੇ ਲਾਪਰਵਾਹੀ ਦਿਖਾ ਰਹੀ ਹੈ।

ਮਾਮਲੇ ਬਾਰੇ ਵੇਰਵੇ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਾਲ ਵੀ ਗੱਲ ਕੀਤੀ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦੇ ਹੋਏ ਐਲਾਨ ਕੀਤਾ, “ਜਦੋਂ ਤੱਕ ਪੁਲਿਸ ਐਫਆਈਆਰ ਦਰਜ ਨਹੀਂ ਕਰਦੀ, ਮੈਂ ਇੱਥੇ ਹੀ ਰਹਾਂਗਾ।”