ਕੀ ਤੁਹਾਨੂੰ ਵੀ ਹੈ ਸਰਵਾਈਕਲ ਦੀ ਪ੍ਰੇਸ਼ਾਨੀ ਤਾਂ, ਪਾਓ ਇੰਜ ਛੁਟਕਾਰਾ

764

 

ਗਰਦਨ ‘ਚ ਦਰਦ ਇਕ ਆਮ ਸਮੱਸਿਆ ਹੈ ਜੋ ਕਈ ਵਾਰ ਲੋਕਾਂ ਨੂੰ ਪਰੇਸ਼ਾਨ ਕਰਦੀ ਹੈ। ਗ਼ਲਤ ਸਾਈਡ ਸੌਣ, ਦੇਰ ਤਕ ਇੱਕੋ ਪੁਜ਼ੀਸ਼ਨ ‘ਚ ਬੈਠਣ, ਟੇਢੇ-ਮੇਢੇ ਲੰਮੇ ਪੈਣ ਜਾਂ ਨੱਸ ਚੜ੍ਹ ਜਾਣ ਕਾਰਨ ਗਰਦਨ ‘ਚ ਦਰਦ ਹੁੰਦੀ ਹੈ। ਕਈ ਵਾਰ ਮਾਸਪੇਸ਼ੀਆਂ ‘ਚ ਖਿਚਾਅ ਕਾਰਨ ਜਾਂ ਲਿਗਾਮੈਂਟਸ ‘ਤੇ ਜ਼ੋਰ ਪੈਣ ਕਾਰਨ ਵੀ ਇਹ ਸਮੱਸਿਆ ਸਾਹਮਣੇ ਆਉਂਦੀ ਹੈ।

ਇਹ ਵੀ ਪੜ੍ਹੋ – ਸਰੀਰਕ ਸਬੰਧਾਂ ਬਾਰੇ BBC ਦੀ ਰਿਪੋਰਟ ‘ਚ ਖ਼ੁਲਾਸਾ: ਪੜ੍ਹੋ ਪੂਰਾ ਲੇਖ

ਆਮ ਤੌਰ ‘ਤੇ ਗਰਦਨ ‘ਚ ਹੋਣ ਵਾਲੀ ਦਰਦ ਤੁਹਾਡੇ ਲਈ ਪਰੇਸ਼ਾਨੀ ਦਾ ਸਬੱਬ ਬਣਦੀ ਹੈ ਕਿਉਂਕਿ ਇਸ ਦਾ ਅਸਰ ਤੁਹਾਡੇ ਰੂਟੀਨ ਦੇ ਕੰਮਾਂ ‘ਤੇ ਵੀ ਪੈਂਦਾ ਹੈ। ਕਈ ਵਾਰ ਤਾਂ ਸਿਰ ਘੁੰਮਾਉਣ ਤੇ ਗੱਲ ਕਰਨ ‘ਚ ਵੀ ਪਰੇਸ਼ਾਨੀ ਹੁੰਦੀ ਹੈ। ਜੇਕਰ ਤੁਹਾਨੂੰ ਵੀ ਅਕਸਰ ਜਾਂ ਕਦੀ-ਕਦਾਈਂ ਇਹ ਸਮੱਸਿਆ ਆਉਂਦੀ ਹੈ ਤਾਂ ਇਹ ਤਰੀਕੇ ਅਪਣਾਉਣ ਨਾਲ ਤੁਹਾਨੂੰ ਇਸ ਤੋਂ ਛੁਟਕਾਰਾ ਮਿਲ ਜਾਵੇਗਾ।

ਪੜ੍ਹੋ ਗਰਦਨ ਦਰਦ ਦੂਰ ਕਰਨ ਦੇ ਘਰੇਲੂ ਉਪਾਅ

ਪੜ੍ਹਨ ਵੇਲੇ, ਟੀਵੀ ਦੇਖਣ, ਫੋਨ ‘ਤੇ ਗੱਲਬਾਤ ਕਰਨ ਵੇਲੇ ਜਾਂ ਕੰਮ ਕਰਦੇ ਸਮੇਂ ਜਦੋਂ ਗਰਦਨ ਗਲ਼ਤ ਦਿਸ਼ਾ ‘ਚ ਰੱਖਦੇ ਹਾਂ ਤਾਂ ਦਰਦ ਸ਼ੁਰੂ ਹੋ ਜਾਂਦੀ ਹੈ। ਇਸ ਤੋਂ ਇਲਾਵਾ ਜਦੋਂ ਅਸੀਂ ਕੋਈ ਅਜਿਹੇ ਸਿਰਹਾਣੇ ਦਾ ਇਸਤੇਮਾਲ ਕਰਦੇ ਹਾਂ ਜਿਹੜਾ ਬਹੁਤ ਉੱਚਾ ਜਾਂ ਨੀਵਾਂ ਹੁੰਦਾ ਹੈ ਤਾਂ ਵੀ ਇਹ ਸਮੱਸਿਆ ਆਉਂਦੀ ਹੈ। ਪੇਟ ਦੇ ਭਾਰ ਸੌਂਦੇ ਸਮੇਂ ਗਰਦਨ ਗ਼ਲਤ ਤਰੀਕੇ ਨਾਲ ਮੋੜਨ ਕਾਰਨ ਵੀ ਦਰਦ ਹੋ ਸਕਦੀ ਹੈ। ਤਣਾਅ ਵੀ ਗਰਦਨ ਦਰਦ ਦਾ ਇਕ ਕਾਰਨ ਹੋ ਸਕਦਾ ਹੈ।

ਇਹ ਵੀ ਪੜ੍ਹੋ – Health Tips; ਮਰਦਾਂ ਲਈ ਫ਼ਾਇੰਦੇਮੰਦ ਹੈ ਏਹ ਨੁਕਤਾ, ਹੋਣਗੀਆਂ ਸਾਰੀਆਂ ਕੰਮਜ਼ੋਰੀਆਂ ਦੂਰ

ਗਰਦਨ ਦਰਦ ਦੇ ਹੱਲ ਦੇ ਬਹੁਤ ਤਰੀਕੇ ਹਨ ਜਿਵੇਂ ਆਈਸ ਪੈਕ ਲਾਉਣਾ, ਮਸਾਜ ਕਰਨੀ ਪਰ ਇਸ ਤਰ੍ਹਾਂ ਦੇ ਦਰਦ ਤੋਂ ਬਚਣ ਦਾ ਸਭ ਤੋਂ ਸੌਖਾ ਤਰੀਕਾ ਹੈ ਬਚਾਅ ਕਰਨਾ। ਇਸ ਲਈ ਘਰ ਤੇ ਆਫਿਸ ‘ਚ ਸਹੀ ਪੋਸਚਰ ਬਣਾਈ ਰੱਖੋ।

ਆਪਣੀ ਕੁਰਸੀ ‘ਤੇ ਸਿੱਧੇ ਬੈਠੋ ਤੇ ਲੋਅਰ ਬੈਕ ਨੂੰ ਸਪਰੋਟ ਦਿਉ। ਪੈਰਾਂ ਨੂੰ ਜ਼ਮੀਨ ‘ਤੇ ਰੱਖੋ ਤੇ ਮੋਢਿਆਂ ਨੂੰ ਆਰਾਮ ਦਿਉ। ਇੱਕੋ ਪੁਜ਼ੀਸ਼ਨ ‘ਚ ਨਾ ਬੈਠੋ। ਗਰਦਨ ਦੀਆਂ ਮਾਸਪੇਸ਼ੀਆਂ ਨੂੰ ਅਰਾਮ ਦੇਣ ਲਈ ਛੋਟੀ-ਮੋਟੀ ਬ੍ਰੇਕ ਲੈਂਦੇ ਰਹੋ। ਕੰਪਿਊਟਰ ਨੂੰ ਇਸ ਤਰ੍ਹਾਂ ਰੱਖੋ ਕਿ ਮੌਨੀਟਰ ਦਾ ਟੌਪ ਅੱਖਾਂ ਦੀ ਸੇਧ ‘ਚ ਆਵੇ। ਅਜਿਹੇ ਡਾਕਿਊਮੈਂਟ ਹੋਲਡਰ ਦਾ ਇਸਤੇਮਾਲ ਕਰੋ ਜਿਸ ਨੂੰ ਤੁਸੀਂ ਸਕ੍ਰੀਨ ਦੀ ਸੇਧ ‘ਚ ਰੱਖ ਸਕੋ।

ਟੈਲੀਫੋਨ ਦੀ ਜਗ੍ਹਾ ਹੈੱਡ ਜਾਂ ਸਪੀਕਰ ਫੋਨ ਦਾ ਇਸਤੇਮਾਲ ਕਰੋ। ਫੋਨ ਨੂੰ ਮੋਢੇ ‘ਤੇ ਰੱਖ ਕੇ ਗੱਲ ਕਰਨ ਦੀ ਜ਼ਹਿਮਤ ਨਾ ਉਠਾਓ। ਆਪਣੀ ਕਾਰ ਦੀ ਸੀਟ ਨੂੰ ਅਪਰਾਈਟ ਪੁਜ਼ੀਸ਼ਨ ‘ਚ ਰੱਖੋ। ਸਟਿਅਰਿੰਗ ਵ੍ਹੀਲ ਤਕ ਪਹੁੰਚਣ ‘ਚ ਤਕਲੀਫ਼ ਨਾ ਉਠਾਓ ਤੇ ਆਪਣੇ ਹੱਥਾਂ ਨੂੰ ਅਰਾਮਦਾਇਕ ਪੁਜ਼ੀਸ਼ਨ ‘ਚ ਰੱਖੋ।

ਇਹ ਵੀ ਪੜ੍ਹੋ – Health Tips; ਮਰਦਾਂ ਲਈ ਫ਼ਾਇੰਦੇਮੰਦ ਹੈ ਏਹ ਨੁਕਤਾ, ਹੋਣਗੀਆਂ ਸਾਰੀਆਂ ਕੰਮਜ਼ੋਰੀਆਂ ਦੂਰ

ਅਜਿਹੇ ਸਿਰਹਾਣੇ ਦਾ ਇਸਤੇਮਾਲ ਕਰੋ ਜਿਹੜਾ ਨਾ ਬਹੁਤ ਸਿੱਧਾ, ਨਾ ਬਹੁਤ ਫਲੈਟ ਹੋਵੋ ਤੇ ਸੌਂਦੇ ਸਮੇਂ ਗਰਦਨ ਟੇਢੀ ਨਾ ਰੱਖੋ। ਕਿਤਾਬ ਨੂੰ ਕਿਸੇ ਮਿੱਥੀ ਜਗ੍ਹਾ ਹੀ ਰੱਖੋ ਤਾਂ ਜੋ ਕਿਤਾਬ ਹੱਥ ‘ਚ ਫੜ ਕੇ ਗਰਦਨ ਨਾ ਟੇਢੀ ਕਰਨੀ ਪਵੇ। ਆਪਣੇ ਹੱਥਾਂ ਨੂੰ ਅਰਾਮ ਦੇਣ ਲਈ ਵੈੱਜਸ਼ੇਪ ਦੇ ਸਿਰਹਾਣੇ ਦਾ ਇਸਤੇਮਾਲ ਕਰੋ ਤੇ ਗਰਦਨ ਨਿਉਟ੍ਰਲ ਪੁਜ਼ੀਸ਼ਨ ‘ਚ ਰੱਖੋ। ਗਰਦਨ ਦੇ ਦਰਦ ਤੋਂ ਬਚਣ ਲਈ ਲੱਕ ਦੀ ਥਾਂ ਪੈਰਾਂ ਦੇ ਬਾਰ ਜਕਿੰਮ ਕਰੋ। ਅਜਿਹੇ ਦਰਦ ਤੋਂ ਬਚਣ ਲਈ ਮਾਹਿਰ ਵਧੀਆ ਖਾਣ-ਪੀਣ ਦੀ ਵੀ ਸਲਾਹ ਦਿੰਦੇ ਹਨ। Daily hamdard