DPRO suspended by the government, made a strong comment
ਪੰਜਾਬ ਨੈੱਟਵਰਕ , ਚੰਡੀਗੜ੍ਹ- DPRO suspended- ਡੀਪੀਆਰਓ ਸਿਰਸਾ ਵੱਲੋਂ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦਾ ਹਰਿਆਣਾ ਸਰਕਾਰ ਨੇ ਸਖ਼ਤ ਨੋਟਿਸ ਲਿਆ ਹੈ।
ਸਰਕਾਰ ਨੇ ਸੋਮਵਾਰ ਨੂੰ ਸਿਰਸਾ ਦੇ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਸੰਜੇ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਹਰਿਆਣਾ ਸਰਕਾਰ ਦੇ ਪ੍ਰਮੁੱਖ ਸਕੱਤਰ ਵੀ ਉਮਾਸ਼ੰਕਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਮੁੱਖ ਮੰਤਰੀ ਮਨੋਹਰ ਲਾਲ ਐਤਵਾਰ ਨੂੰ ਫਰੀਦਾਬਾਦ ਦੌਰੇ ‘ਤੇ ਸਨ।
ਇਸ ਦੌਰਾਨ ਉਨ੍ਹਾਂ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁਰਜਰ ਅਤੇ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਨਾਲ ਮਿਲ ਕੇ ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਮੁਹਿੰਮ ਵਿੱਚ ਹਿੱਸਾ ਲਿਆ।
ਹਰਿਆਣਾ ਸਰਕਾਰ ਦੇ ਡੀਪੀਆਰ ਹਰਿਆਣਾ ਨੇ ਇਸ ਪ੍ਰੋਗਰਾਮ ਦੀ ਫੋਟੋ ਐਕਸ ‘ਤੇ ਅਪਲੋਡ ਕੀਤੀ ਹੈ ਅਤੇ ਕਥਿਤ ਤੌਰ ਤੇ ਸਰਕਾਰ ਵਿਰੁੱਧ ਇਤਰਾਜ਼ਯੋਗ ਟਿੱਪਣੀ ਕੀਤੀ ਗਈ, ਜਿਸ ਦੇ ਕਾਰਨ ਹਰਿਆਣਾ ਸਰਕਾਰ ਨੇ ਸਖ਼ਤ ਨੋਟਿਸ ਲੈਂਦਿਆਂ, DPRO ਨੂੰ ਸਸਪੈਂਡ ਕਰ ਦਿੱਤਾ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)