Join WhatsApp

Join Now

Drug Census! ਪੰਜਾਬ ‘ਚ ਸਰਵੇ ਕਰ ਰਹੀ ਮਹਿਲਾ ਅਧਿਆਪਕਾ ਨਾਲ ਛੇੜਛਾੜ; ਖੋਹਿਆ ਮੋਬਾਈਲ

On: June 12, 2026 8:29 AM

 

Drug Census! ਮੁਲਜ਼ਮ ਨੇ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਕਰਕੇ ਖੋਹਿਆ ਮੋਬਾਈਲ; ਪੀੜਤਾ ਨੇ ਦੂਜੇ ਫ਼ੋਨ ਰਾਹੀਂ ਮੰਗੀ ਮਦਦ- ਡਰੱਗ ਸੈਂਸਸ ਅਧੀਨ ਘਰ-ਘਰ ਜਾ ਕੇ ਡਾਟਾ ਇਕੱਠਾ ਕਰ ਰਹੀ ਸੀ ਅਧਿਆਪਕਾ

ਅੰਮ੍ਰਿਤਸਰ, 12 ਜੂਨ 2026-

Drug Census! ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਬੇਹੱਦ ਚਿੰਤਾਜਨਕ ਅਤੇ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਰਕਾਰੀ ਸਰਵੇ ਲਈ ਘਰ-ਘਰ ਜਾ ਰਹੀ ਇੱਕ ਮਹਿਲਾ ਅਧਿਆਪਕਾ ਨਾਲ ਕਥਿਤ ਤੌਰ ‘ਤੇ ਛੇੜਛਾੜ ਕੀਤੀ ਗਈ। ਇਹ ਘਟਨਾ ਸ਼ਹਿਰ ਦੇ ਗੁਮਟਾਲਾ ਇਲਾਕੇ ਦੀ ਦੱਸੀ ਜਾ ਰਹੀ ਹੈ। ਪੀੜਤ ਮਹਿਲਾ ਨੇ ਬੇਹੱਦ ਸੂਝ-ਬੂਝ ਦਿਖਾਉਂਦੇ ਹੋਏ ਬਾਥਰੂਮ ਵਿੱਚ ਲੁਕ ਕੇ ਆਪਣੀ ਜਾਨ ਬਚਾਈ ਅਤੇ ਆਪਣੇ ਕੋਲ ਮੌਜੂਦ ਦੂਜੇ ਮੋਬਾਈਲ ਫ਼ੋਨ ਰਾਹੀਂ ਮਦਦ ਲਈ ਸੰਪਰਕ ਕੀਤਾ।

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਡਰੱਗ ਸੈਂਸਸ’ (ਨਸ਼ਾ ਸਰਵੇ) ਮੁਹਿੰਮ ਤਹਿਤ ਅਧਿਆਪਕਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਮਹਿਲਾ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸੇ ਮੁਹਿੰਮ ਤਹਿਤ ਇੱਕ ਮਹਿਲਾ ਅਧਿਆਪਕਾ ਸਰਵੇ ਲਈ ਗੁਮਟਾਲਾ ਖੇਤਰ ਦੇ ਇੱਕ ਘਰ ਪਹੁੰਚੀ।

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਨੇ ਜਿਵੇਂ ਹੀ ਘਰ ਦਾ ਦਰਵਾਜ਼ਾ ਖੜਕਾਇਆ, ਅੰਦਰੋਂ ਆਵਾਜ਼ ਆਈ ਕਿ ਦਰਵਾਜ਼ਾ ਖੁੱਲ੍ਹਾ ਹੈ। ਜਿਵੇਂ ਹੀ ਮਹਿਲਾ ਅਧਿਆਪਕਾ ਸਰਵੇ ਲਈ ਘਰ ਦੇ ਅੰਦਰ ਗਈ, ਅੰਦਰ ਮੌਜੂਦ ਵਿਅਕੀ ਨੇ ਤੁਰੰਤ ਦਰਵਾਜ਼ੇ ਦੀ ਕੁੰਡੀ ਲਗਾ ਦਿੱਤੀ ਅਤੇ ਮਹਿਲਾ ਦਾ ਮੋਬਾਈਲ ਫ਼ੋਨ ਖੋਹ ਲਿਆ। ਇਸ ਤੋਂ ਬਾਅਦ ਮੁਲਜ਼ਮ ਨੇ ਮਹਿਲਾ ਨਾਲ ਅਸ਼ਲੀਲ ਹਰਕਤਾਂ ਅਤੇ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ।

ਪੀੜਤਾ ਨੇ ਹਿੰਮਤ ਦਿਖਾਉਂਦੇ ਹੋਏ ਕਿਸੇ ਤਰ੍ਹਾਂ ਖ਼ੁਦ ਨੂੰ ਮੁਲਜ਼ਮ ਦੇ ਚੁੰਗਲ ਵਿੱਚੋਂ ਛੁਡਾਇਆ ਅਤੇ ਘਰ ਦੇ ਅੰਦਰ ਬਣੇ ਬਾਥਰੂਮ ਵਿੱਚ ਜਾ ਕੇ ਖ਼ੁਦ ਨੂੰ ਬੰਦ ਕਰ ਲਿਆ। ਪੀੜਤਾ ਦੇ ਪਰਸ ਵਿੱਚ ਇੱਕ ਹੋਰ ਮੋਬਾਈਲ ਫ਼ੋਨ ਮੌਜੂਦ ਸੀ, ਜਿਸ ਰਾਹੀਂ ਉਸ ਨੇ ਤੁਰੰਤ ਆਪਣੇ ਜਾਣਕਾਰਾਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਘਟਨਾ ਦੀ ਸੂਚਨਾ ਦਿੱਤੀ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸਬੰਧਤ ਵਿਭਾਗ ਵਿੱਚ ਹੜਕੰਪ ਮਚ ਗਿਆ ਅਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਸਰਵੇ ਡਿਊਟੀ ‘ਤੇ ਤਾਇਨਾਤ ਮਹਿਲਾ ਮੁਲਾਜ਼ਮਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

1 thought on “Drug Census! ਪੰਜਾਬ ‘ਚ ਸਰਵੇ ਕਰ ਰਹੀ ਮਹਿਲਾ ਅਧਿਆਪਕਾ ਨਾਲ ਛੇੜਛਾੜ; ਖੋਹਿਆ ਮੋਬਾਈਲ”

Leave a Comment