Join WhatsApp

Join Now

ਛੁੱਟੀਆਂ ਵਾਲੇ ਦਿਨ ਬੀਐਲਓ ਡਿਊਟੀ ਲਗਾਉਣ ’ਤੇ ਡੀਟੀਐੱਫ ਵੱਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ

On: ਮਾਰਚ 24, 2026 9:42 ਬਾਃ ਦੁਃ

 

ਛੁੱਟੀਆਂ ਵਾਲੇ ਦਿਨ ਬੀਐਲਓ ਡਿਊਟੀ ਲਗਾਉਣ ’ਤੇ ਡੀਟੀਐੱਫ ਫਿਰੋਜ਼ਪੁਰ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ, ਪਵਿੱਤਰ ਰਾਮ ਨੌਮੀ ਦੀ ਛੁੱਟੀ ਨੂੰ ਵਾਲੇ ਦਿਨ ਮੁਲਾਜ਼ਮਾਂ ਤੋਂ ਕੰਮ ਕਰਵਾਉਣਾ ਗੈਰ ਵਾਜਿਬ – ਆਗੂ

ਫਿਰੋਜ਼ਪੁਰ 24 ਮਾਰਚ 2026

ਡੈਮੋਕ੍ਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਡੀਟੀਐੱਫ ਗੁਰਵਿੰਦਰ ਸਿੰਘ ਖੋਸਾ,ਬੀਐਲਓ ਯੂਨੀਅਨ ਦੇ ਪ੍ਰਧਾਨ ਕਿਰਪਾਲ ਸਿੰਘ ,ਲਖਵਿੰਦਰ ਸਿੰਘ ਸਿਮਕ ਸੂਬਾਈ ਆਗੂ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ, ਵਿੱਤ ਸਕੱਤਰ ਅਮਿਤ ਸ਼ਰਮਾ, ਪ੍ਰੈਸ ਸਕੱਤਰ ਹੀਰਾ ਸਿੰਘ ਤੂਤ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵੱਲੋਂ ਜਾਰੀ ਹੁਕਮਾਂ ਦੇ ਤਹਿਤ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਅਤੇ ਹੋਰ ਮਹੱਤਵਪੂਰਨ ਕਾਰਜ ਦਿਨਾਂ ਦੌਰਾਨ ਬੀਐਲਓ ਡਿਊਟੀ ਲਗਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਿੱਖਿਆ ਵਿਭਾਗ ਪੰਜਾਬ ਵੱਲੋਂ 28 ਮਾਰਚ ਨੂੰ ਪੂਰੇ ਪੰਜਾਬ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਹੜੀ ਕਿ ਵਿਦਿਆਰਥੀਆਂ ਦੀ ਪ੍ਰਗਤੀ ਅਤੇ ਮਾਪਿਆਂ ਨਾਲ ਸੰਪਰਕ ਲਈ ਬਹੁਤ ਜ਼ਰੂਰੀ ਹੈ, ਦੂਜੇ ਪਾਸੇ ਉਸੇ ਦਿਨ ਅਧਿਆਪਕਾਂ ਨੂੰ ਬੀਐਲਓ ਡਿਊਟੀ ਲਈ ਤਾਇਨਾਤ ਕਰਨਾ ਬਿਲਕੁਲ ਗੈਰ ਵਾਜਿਬ ਹੈ। ਇਸ ਨਾਲ ਅਧਿਆਪਕਾਂ ਉੱਤੇ ਬਿਨਾਂ ਫਾਰਗੀ ਤੋਂ ਡਬਲ ਡਿਊਟੀ ਦਾ ਬੋਝ ਪਾਇਆ ਜਾ ਰਿਹਾ ਹੈ, ਜੋ ਕਿ ਸਿੱਖਿਆ ਪ੍ਰਣਾਲੀ ਨੂੰ ਪ੍ਰਭਾਵਿਤ ਕਰੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਗਜ਼ਟਿਡ ਛੁੱਟੀ ਰਾਮ ਨੌਮੀ ਦੇ ਦਿਨ ਵੀ ਅਧਿਆਪਕਾਂ ਨੂੰ ਡਿਊਟੀ ਲਈ ਕਿਹਾ ਜਾ ਰਿਹਾ ਹੈ, ਜੋ ਕਿ ਕਰਮਚਾਰੀਆਂ ਦੇ ਅਧਿਕਾਰਾਂ ਦੀ ਉਲੰਘਣਾ ਹੈ। ਡੀਟੀਐੱਫ ਆਗੂਆਂ ਨੇ ਸਕੂਲ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਦੇ ਸਥਾਨਕ ਅਧਿਕਾਰੀਆਂ ਵੱਲੋਂ ਇਨ੍ਹਾਂ ਹੁਕਮਾਂ ਨੂੰ ਬਿਨਾਂ ਸੋਚੇ-ਸਮਝੇ ਲਾਗੂ ਕਰਨ ਦੀ ਵੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਵਿਭਾਗ ਨੂੰ ਆਪਣੇ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰਾਜ ਪੱਧਰੀ ਪ੍ਰੋਗਰਾਮ ਹੋਣ ਤੇ ਵੀ ਅਧਿਆਪਕਾਂ ਨੂੰ ਸਕੂਲ ਤੋਂ ਬਾਹਰ ਕਰਨ ਲਈ ਪੱਤਰ ਤੇ ਪਿੱਠ ਅੰਕਣ ਜਾਰੀ ਕੀਤੇ ਜਾ ਰਹੇ ਹਨ ਜੋ ਕਿ ਬਿਲਕੁਲ ਗਲਤ ਹੈ । ਉਹਨਾਂ ਕਿਹਾ ਕਿ ਐਸ.ਆਈ.ਆਰ ਦਾ ਕੰਮ ਬਹੁਤ ਧਿਆਨ ਨਾਲ ਕਰਨ ਵਾਲਾ ਕੰਮ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੀਐਲਓ ਤੇ ਦਬਾਅ ਪਾ ਕੇ ਧੱਕੇ ਨਾਲ ਜਲਦ ਖ਼ਤਮ ਕਰਵਾਇਆ ਜਾ ਰਿਹਾ ਹੈ, ਇਸ ਤੇ ਇਲੈਕਸ਼ਨ ਕਮਿਸ਼ਨ ਪੰਜਾਬ ਨੂੰ ਗੰਭੀਰ ਨੋਟਿਸ ਲੈਣ ਦੀ ਜਰੂਰਤ ਹੈ।

ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਤੁਰੰਤ ਇਹ ਹੁਕਮ ਵਾਪਸ ਨਾ ਲਏ ਗਏ ਤਾਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਫ਼ਿਰੋਜ਼ਪੁਰ ਵੱਲੋਂ ਜਲਦ ਹੀ ਬਾਕੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।

। ਇਸ ਮੌਕੇ ਸਰਬਜੀਤ ਸਿੰਘ ਭਾਵੜਾ, ਦਵਿੰਦਰ ਨਾਥ,ਰਾਜ ਕੁਮਾਰ ਮਹਿਰੋਕ ,ਅਮਿਤ ਕੰਬੋਜ਼,ਮਨੋਜ ਕੁਮਾਰ,ਸਵਰਨ ਸਿੰਘ,ਨਰਿੰਦਰ ਜੰਮੂ,ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ ,ਹਰਜਿੰਦਰ ਜਨੇਰ,ਵਿਕਰਮ ਜੀਤ,ਅਨਿਲ ਧਵਨ ,ਗਗਨ ਮਿੱਤਲ ,ਸੰਦੀਪ ਕੁਮਾਰ ,ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਣ ਕੰਬੋਜ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਸੰਧੂ,ਵਰਿੰਦਰਪਾਲ ਸਿੰਘ,ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

More

ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਨੂੰ ਕੀਤਾ ਬੇਨਕਾਬ; 17 ਜੁਲਾਈ 2020 ਤੋਂ ਬਾਅਦ ਭਰਤੀ ਕਾਮਿਆਂ ਦੀ ਮੁੱਖ ਮੰਗ DA ਨਹੀਂ, ਬਲਕਿ ਜ਼ਬਰੀ ਥੋਪੇ ਕੇਂਦਰੀ ਪੇ-ਸਕੇਲ ਨੂੰ ਰੱਦ ਕਰਵਾਉਣਾ!

ਵੱਡੀ ਖ਼ਬਰ: ਪੰਜਾਬ ਸਰਕਾਰ ਨੇ DSP ਹਟਾਇਆ, 3 ਪੁਲਿਸ ਅਧਿਕਾਰੀ ਲਾਈਨ ਹਾਜ਼ਰ! ਪੜ੍ਹੋ ਪੂਰਾ ਮਾਮਲਾ

ਟੀਚਰ ਡੇਅ ਮੌਕੇ ਭਗਵੰਤ ਮਾਨ ਸਰਕਾਰ ਵਿਰੁੱਧ ਗਰਜੇ ਮੈਰੀਟੋਰੀਅਸ ਅਧਿਆਪਕ; ਕਿਹਾ- ਵਾਅਦੇ ਮੁਤਾਬਿਕ ਸਿੱਖਿਆ ਵਿਭਾਗ ’ਚ ਤੁਰੰਤ ਕਰੋ ਰੈਗੂਲਰ

BIG BREAKING: ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ; ਨਵੀਆਂ ਪੋਸਟਾਂ ਭਰਨ ਨੂੰ ਦਿੱਤੀ ਹਰੀ ਝੰਡੀ, ਸਰਵਿਸ ਕਮਿਸ਼ਨ ਦੇ ਨਿਯਮਾਂ ‘ਚ ਕੀਤੀ ਸੋਧ

Blackmailing Case! ਸਾਵਧਾਨ! ਇੰਝ ਤੁਹਾਡੀ ਵੀ ਬਣ ਸਕਦੀ ਅਸ਼ਲੀਲ ਵੀਡੀਓ..!

ਵਿਦਿਆਰਥਣ ਨਾਲ ਸਰੀਰਕ ਸਬੰਧ ਬਣਾਉਣ ਲਈ ਸਕੂਲ ਪ੍ਰਿੰਸੀਪਲ ਨੇ ਬਣਾਇਆ ਦਬਾਅ, ਆਡੀਓ ਵਾਇਰਲ

ਵੱਡੀ ਖ਼ਬਰ: ਹਰਸਿਮਰਤ ਕੌਰ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਪੜ੍ਹੋ ਪੂਰਾ ਮਾਮਲਾ

Leave a Comment