Join WhatsApp

Join Now

Education Breaking: ਲੈਕਚਰਾਰ ਕੈਡਰ ਅਤੇ C-ਅਧਿਆਪਕ ਯੋਗਤਾ ਪ੍ਰੀਖਿਆ 6 ਸਤੰਬਰ ਨੂੰ ਇੱਕੋ ਦਿਨ! ਉਮੀਦਵਾਰਾਂ ‘ਚ ਰੋਸ

On: ਅਗਸਤ 25, 2026 2:32 ਬਾਃ ਦੁਃ

 

Education Breaking: ਲੈਕਚਰਾਰ ਕੈਡਰ ਅਤੇ C-ਅਧਿਆਪਕ ਯੋਗਤਾ ਪ੍ਰੀਖਿਆ 6 ਸਤੰਬਰ ਨੂੰ ਇੱਕੋ ਦਿਨ! ਉਮੀਦਵਾਰਾਂ ‘ਚ ਰੋਸ

ਚੰਡੀਗੜ੍ਹ, 25 ਅਗਸਤ 2026: ਲੈਕਚਰਾਰ ਕੈਡਰ ਦੀ ਪ੍ਰੀਖਿਆ ਅਤੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ (CTET) ਇੱਕੋ ਦਿਨ 6 ਸਤੰਬਰ ਨੂੰ ਹੋਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਅਤੇ ਪ੍ਰੀਖਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਮੀਦਵਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵਿੱਚੋਂ ਵੱਡੀ ਗਿਣਤੀ ਨੇ ਦੋਵੇਂ ਪ੍ਰੀਖਿਆਵਾਂ ਲਈ ਅਰਜ਼ੀਆਂ ਦਿੱਤੀਆਂ ਹਨ, ਪਰ ਤਾਰੀਖਾਂ ਵਿੱਚ ਟਕਰਾਅ ਹੋਣ ਕਾਰਨ ਉਨ੍ਹਾਂ ਨੂੰ ਕਿਸੇ ਇੱਕ ਪ੍ਰੀਖਿਆ ਤੋਂ ਵਾਂਝੇ ਰਹਿਣ ਦਾ ਖ਼ਦਸ਼ਾ ਹੈ।

ਰਮਨਪ੍ਰੀਤ ਕੌਰ, ਮਣੀ ਸਹਿਗਲ, ਹਰਪ੍ਰੀਤ ਕੌਰ, ਹਿਮਾਨੀ, ਪਾਇਲ ਬਿਸ਼ਨੋਈ, ਕਿਰਨ ਸ਼ਰਮਾ ਅਤੇ ਬਲਵਿੰਦਰ ਕੁਮਾਰ ਨੇ ਦੱਸਿਆ ਕਿ 6 ਸਤੰਬਰ ਨੂੰ ਲੈਕਚਰਾਰ ਕੈਡਰ ਦੀਆਂ ਫਿਜ਼ਿਕਸ, ਹਿੰਦੀ, ਪੰਜਾਬੀ ਸਮੇਤ ਹੋਰ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਸੇ ਦਿਨ CTET ਦੀ ਪ੍ਰੀਖਿਆ ਵੀ ਹੋਣੀ ਹੈ। ਉਨ੍ਹਾਂ ਕਿਹਾ ਕਿ ਕਈ ਉਮੀਦਵਾਰ ਦੋਵੇਂ ਪ੍ਰੀਖਿਆਵਾਂ ਲਈ ਲੰਮੇ ਸਮੇਂ ਤੋਂ ਤਿਆਰੀ ਕਰ ਰਹੇ ਹਨ ਅਤੇ ਇਸ ਤਾਰੀਖੀ ਟਕਰਾਅ ਨੇ ਉਨ੍ਹਾਂ ਨੂੰ ਮੁਸ਼ਕਲ ਸਥਿਤੀ ਵਿੱਚ ਪਾ ਦਿੱਤਾ ਹੈ।

ਉਮੀਦਵਾਰਾਂ ਨੇ ਕਿਹਾ ਕਿ ਇੱਕੋ ਦਿਨ ਦੋਵੇਂ ਪ੍ਰੀਖਿਆਵਾਂ ਹੋਣ ਕਾਰਨ ਉਨ੍ਹਾਂ ਨੂੰ ਮਜਬੂਰਨ ਕਿਸੇ ਇੱਕ ਪ੍ਰੀਖਿਆ ਨੂੰ ਛੱਡਣਾ ਪਵੇਗਾ। ਇਸ ਨਾਲ ਨਾ ਸਿਰਫ਼ ਉਨ੍ਹਾਂ ਦੀ ਮਹੀਨਿਆਂ ਦੀ ਮਿਹਨਤ ਪ੍ਰਭਾਵਿਤ ਹੋਵੇਗੀ, ਸਗੋਂ ਅਧਿਆਪਕ ਵਜੋਂ ਰੁਜ਼ਗਾਰ ਹਾਸਲ ਕਰਨ ਦੇ ਮੌਕੇ ’ਤੇ ਵੀ ਸਿੱਧਾ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਕੁਝ ਉਮੀਦਵਾਰਾਂ ਤੱਕ ਸੀਮਤ ਨਹੀਂ, ਬਲਕਿ ਵੱਡੀ ਗਿਣਤੀ ਵਿੱਚ ਪ੍ਰੀਖਿਆਰਥੀਆਂ ਨਾਲ ਜੁੜੀ ਹੋਈ ਹੈ।

ਉਨ੍ਹਾਂ ਮੰਗ ਕੀਤੀ ਕਿ ਪ੍ਰੀਖਿਆਵਾਂ ਦੀਆਂ ਤਾਰੀਖਾਂ ਨਿਰਧਾਰਤ ਕਰਦੇ ਸਮੇਂ ਕੌਮੀ ਪੱਧਰ ’ਤੇ ਹੋਣ ਵਾਲੀਆਂ ਹੋਰ ਪ੍ਰੀਖਿਆਵਾਂ ਦੇ ਸ਼ਡਿਊਲ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ। ਉਮੀਦਵਾਰਾਂ ਮੁਤਾਬਕ ਲੈਕਚਰਾਰ ਕੈਡਰ ਦੀ ਪ੍ਰੀਖਿਆ ਦੀ ਤਾਰੀਖ ਬਦਲ ਕੇ ਇਸ ਟਕਰਾਅ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ।

ਉਮੀਦਵਾਰਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ 6 ਸਤੰਬਰ ਨੂੰ ਹੋਣ ਵਾਲੀ ਲੈਕਚਰਾਰ ਕੈਡਰ ਦੀ ਪ੍ਰੀਖਿਆ ਦੀ ਤਾਰੀਖ ਬਦਲੀ ਜਾਵੇ, ਤਾਂ ਜੋ CTET ਅਤੇ ਲੈਕਚਰਾਰ ਕੈਡਰ ਦੋਵੇਂ ਪ੍ਰੀਖਿਆਵਾਂ ਲਈ ਅਪਲਾਈ ਕਰਨ ਵਾਲਾ ਕੋਈ ਵੀ ਉਮੀਦਵਾਰ ਕਿਸੇ ਇੱਕ ਮੌਕੇ ਤੋਂ ਵਾਂਝਾ ਨਾ ਰਹੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment