Education Department ਵੱਲੋਂ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ (issues notice)! ਸਾਂਝਾ ਅਧਿਆਪਕ ਮੋਰਚਾ ਨੇ ਕੀਤਾ ਵੱਡੇ ਸੰਘਰਸ਼ ਦਾ ਐਲਾਨ
Education Department: ਚੰਡੀਗੜ੍ਹ, 07 ਮਈ 2026- ਸਾਂਝਾ ਅਧਿਆਪਕ ਮੋਰਚਾ ਪੰਜਾਬ (Sanjha Adiyyap Morcha announces major) ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਕ੍ਰਿਸ਼ਨ ਸਿੰਘ ਦੁੱਗਾਂ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਸਮਸ਼ੇਰ ਸਿੰਘ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸਤਨਾਮ ਸਿੰਘ ਰੰਧਾਵਾ, ਸੁਖਜਿੰਦਰ ਸਿੰਘ ਹਰੀਕਾ, ਹਰਭਜਨ ਸਿੰਘ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ, ਗੁਰਬਿੰਦਰ ਸਿੰਘ ਸਸਕੌਰ, ਨਵਪ੍ਰੀਤ ਸਿੰਘ ਬੱਲੀ, ਹਰਜੰਟ ਸਿੰਘ ਬੋਡੇ ਆਦਿ ਨੇ 4161 ਭਰਤੀ ਅਧੀਨ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਰਿਜ਼ਲਟ ਰਿਵਾਈਜ ਹੋਣ ਕਰਕੇ ਨੌਕਰੀ ਤੋਂ ਬਾਹਰ ਕੀਤੇ ਜਾਣ ਵਾਲੇ ਅਧਿਆਪਕਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ ਹੈ।
ਇਸ ਸਮੇਂ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਵੱਲੋਂ ਜਾਰੀ ਬਿਆਨ ਰਾਹੀਂ ਕਿਹਾ ਕਿ ਜਦੋਂ ਇੱਕ 4161 ਅਧਿਆਪਕਾਂ ਦੀਆਂ ਅਸਾਮੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਉਸ ਸਮੇਂ ਉਮੀਦਵਾਰਾਂ ਨੇ ਜੋ ਅੰਕ ਪ੍ਰਾਪਤ ਕੀਤੇ ਸਨ ਕੁਝ ਸਮੇਂ ਬਾਅਦ ਕਿਸੇ ਕੇਸ ਨਾਲ ਸੰਬੰਧਿਤ ਹੋਣ ਕਰਕੇ ਇਹਨਾਂ ਦੇ ਨਤੀਜੇ ਰਿਵਾਈਜ਼ ਕੀਤੇ ਗਏ ਉਹਨਾਂ ਦੇ ਨਤੀਜਿਆਂ ਦੇ ਰਿਵਾਈਜ਼ ਕਰਨ ਤੋਂ ਬਾਅਦ ਇਹਨਾਂ ਵੱਲੋਂ ਪ੍ਰਾਪਤ ਅੰਕਾਂ ਵਿੱਚ ਵਾਧਾ ਹੋ ਗਿਆ।
ਹੁਣ ਦੁਬਾਰਾ ਫਿਰ ਵਿਭਾਗ ਵੱਲੋਂ ਰਿਜ਼ਲਟ ਰੀਵਾਈਜ਼ ਕੀਤਾ ਜਿਸ ਵਿੱਚ ਅੰਕ ਘੱਟ ਗਏ ਤੇ ਲੱਗਭਗ ਤਿੰਨ ਸਾਲਾਂ ਬਾਅਦ ਇਹਨਾਂ ਨੂੰ ਵਿਭਾਗ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ।
ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਹੀ ਬੇਇਨਸਾਫ਼ੀ ਹੈ, ਜਦੋਂ ਤਿੰਨ ਸਾਲਾਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ ਨੂੰ ਦੁਬਾਰਾ ਬੇਰੁਜ਼ਗਾਰੀ ਦੇ ਹਨੇਰੇ ਵੱਲ ਧੱਕਿਆ ਜਾ ਰਿਹਾ ਹੈ।
ਜਦਕਿ ਭਰਤੀ ਵਿਚ ਮੈਰਿਟ ਤਿਆਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਪੀੜਤ ਅਧਿਆਪਕਾਂ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ 4161 ਅਧਿਆਪਕ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਂਝਾ ਅਧਿਆਪਕ ਮੋਰਚਾ ਵਲੋਂ ਤਿੱਖਾ ਸੰਘਰਸ਼ ਕਰੇਗਾ।
ਉਨ੍ਹਾਂ ਸਕੂਲ ਮੁਖੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਕਾਹਲ ਨਾ ਦਿਖਾਉਣ ਅਤੇ ਪੀੜਤ ਅਧਿਆਪਕਾਂ ਦਾ ਸਾਥ ਦੇਣ।






