ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

 

ਸਿੱਖਿਆ ਵਿਭਾਗ ਦੀ ਸਖ਼ਤੀ; ਈ-ਪੰਜਾਬ ਪੋਰਟਲ ‘ਤੇ ਵਿਦਿਆਰਥੀਆਂ ਦਾ ਡਾਟਾ ਵੇਰੀਫਾਈ ਕਰਨ ਲਈ 6 ਅਪ੍ਰੈਲ ਤੱਕ ਦਾ ਸਮਾਂ

Punjab Network

ਐਸ.ਏ.ਐਸ. ਨਗਰ, 4 ਅਪ੍ਰੈਲ 2026:

ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਕੂਲਾਂ ਨੂੰ ਈ-ਪੰਜਾਬ ਪੋਰਟਲ (MIS 2.0) ‘ਤੇ ਪ੍ਰੋਮੋਟ ਕੀਤੇ ਗਏ ਵਿਦਿਆਰਥੀਆਂ ਦੇ ਡਾਟਾ ਨੂੰ ਤੁਰੰਤ ਵੇਰੀਫਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨੇ ਸਪੱਸ਼ਟ ਕੀਤਾ ਹੈ ਕਿ ਇਹ ਸਾਰੀ ਪ੍ਰਕਿਰਿਆ 06/04/2026 ਤੱਕ ਮੁਕੰਮਲ ਕਰਨੀ ਲਾਜ਼ਮੀ ਹੈ।

ਸਕੂਲਾਂ ਲਈ ਮੁੱਖ ਹਦਾਇਤਾਂ

ਸਕੂਲ ਮੁਖੀ ਇਹ ਯਕੀਨੀ ਬਣਾਉਣ ਕਿ ਪ੍ਰੋਮੋਟ ਕੀਤੇ ਵਿਦਿਆਰਥੀਆਂ ਦੀ ਕਲਾਸ ਅਤੇ ਸੈਕਸ਼ਨ ਸਹੀ ਦਰਜ ਹਨ।

ਪਿਛਲੇ ਸਾਲ ਦੀ ਸਭ ਤੋਂ ਵੱਡੀ ਕਲਾਸ ਦੇ ਵਿਦਿਆਰਥੀਆਂ ਨੂੰ ‘Pass Out’ ਵਜੋਂ ਦਰਸਾਇਆ ਜਾਵੇਗਾ ਅਤੇ ਉਨ੍ਹਾਂ ਨੂੰ TC (ਟ੍ਰਾਂਸਫਰ ਸਰਟੀਫਿਕੇਟ) ਜਾਰੀ ਕੀਤੇ ਜਾਣਗੇ।

ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਕੂਲਾਂ ਵਿੱਚ ਯੂ-ਡਾਈਸ ਅਤੇ ਈ-ਪੰਜਾਬ ਪੋਰਟਲ ਦੇ ਡਾਟਾ ਵਿੱਚ ਫਰਕ ਹੈ, ਜਿਸ ਨੂੰ ਤੁਰੰਤ ਦਰੁਸਤ ਕਰਨ ਲਈ ਕਿਹਾ ਗਿਆ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਗਤੀਵਿਧੀਆਂ ਦੀ ਪ੍ਰਗਤੀ ਦੀ ਰੋਜ਼ਾਨਾ ਨਿਗਰਾਨੀ ਕਰਨ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।