ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵਲੋਂ ਇੱਕ ਵਾਰ ਫਿਰ ਤੋਂ ਮਾਸਟਰ ਕਾਡਰ ਦੇ 4161 ਉਮੀਦਵਾਰਾਂ ਨੂੰ ਸਟੇਸ਼ਨ ਅਲਾਟ ਕਰਨ ਬਾਰੇ ਵੱਡਾ ਬਿਆਨ ਦਿੱਤਾ ਹੈ।
ਬੈਂਸ ਨੇ ਕਿਹਾ ਕਿ, ਮਾਸਟਰ ਕਾਡਰ ਦੇ 4161 ਉਮੀਦਵਾਰਾਂ ਅਤੇ 598 ਬੈਕਲਾਗ ਭਰਤੀ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਜਿੰਨਾਂ ਨੂੰ ਜਲਦੀ ਹੀ ਸਟੇਸ਼ਨ ਅਲਾਟ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ, ਨਿਯੁਕਤੀ ਪੱਤਰ ਦੇਣ ਮਗਰੋਂ ਵਿਭਾਗ ਨੇ ਸਟੇਸ਼ਨ ਅਲਾਟ ਕਰਨ ਲਈ ਲਿਸਟਾਂ ਤਿਆਰ ਕਰ ਲਈਆਂ ਹਨ, ਜਲਦੀ ਹੀ ਸਭ ਨੂੰ ਸਟੇਸ਼ਨ ਅਲਾਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ, ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ, ਆਪ ਦੀ ਸਰਕਾਰ ਅਧਿਆਪਕਾਂ ਦੀ ਆਪਣੀ ਸਰਕਾਰ ਹੈ।
ਉਨ੍ਹਾਂ ਦੱਸਿਆ ਕਿ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਣ ਸਾਰ ਨਵੇਂ ਅਧਿਆਪਕ ਭਰਤੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਜ਼ੋ ਕਿ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ।
ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ.ਟੀ.ਟੀ ਅਧਿਆਪਕਾਂ ਅਤੇ 90 ਹੈਡ ਟੀਚਰ/ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ।
ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲਾਂ ਦੇ 90 ਲੈਕਚਰਾਰਾਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ ਅਤੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)