ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਲੋਂ 12 ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਜਾਣਕਾਰੀ ਮੁਤਾਬਿਕ, ਸਿੱਖਿਆ ਵਿਭਾਗ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ, ਜਿਲ੍ਹਾ ਬਰਨਾਲਾ ਦਾ ਨਾਮ ਬਦਲ ਕੇ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਜਿਲ੍ਹਾ ਬਰਨਾਲਾ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਹਰੀਜਨ ਬਸਤੀ ਕੋਟ ਫੱਤਾ ਜਿਲ੍ਹਾ ਬਠਿੰਡਾ ਦਾ ਨਾਮ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਰਕਾਰੀ ਪ੍ਰਾਇਮਰੀ ਕੋਟ ਫੱਤਾ ਜਿਲ੍ਹਾ ਬਠਿੰਡਾ ਕਰ ਦਿੱਤਾ ਗਿਆ ਹੈ।
ਸਰਕਾਰੀ ਮਿਡਲ ਸਕੂਲ ਪੋਹਲੋਮਾਜਰ ਜਿਲ੍ਹਾ ਫ਼ਤਿਹਗੜ੍ਹ ਸਾਹਿਬ ਦਾ ਨਾਮ ਬਦਲ ਕੇ ਸ਼ਹੀਦ ਮਲਕੀਤ ਸਿੰਘ ਸਰਕਾਰੀ ਮਿਡਲ ਸਕੂਲ ਪੋਹਲੋਮਾਜਰਾ ਕਰ ਦਿੱਤਾ ਗਿਆ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਜਿਲ੍ਹਾ ਜੇਲ੍ਹ, ਊਧਮ ਸਿੰਘ ਨਗਰ ਬਠਿੰਡਾ ਦਾ ਨਾਮ ਬਦਲ ਕੇ ਸ਼ਹੀਦ ਉਧਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਊਧਮ ਸਿੰਘ ਨਗਰ ਬਠਿੰਡਾ ਕਰ ਦਿੱਤਾ ਗਿਆ ਹੈ।
ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ ਜਿਲ੍ਹਾ ਗੁਰਦਾਸਪੁਰ ਦਾ ਨਾਮ ਬਦਲ ਕੇ ਸ਼ਹੀਦ ਲਾਂਸ ਨਾਇਕ ਰਜਿੰਦਰ ਸਿੰਘ ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ ਜਿਲ੍ਹਾ ਗੁਰਦਾਸਪੁਰ ਕਰ ਦਿੱਤਾ ਗਿਆ ਹੈ।
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਜੀਪੁਰ ਜਿਲ੍ਹਾ ਹੁਸਿਆਰਪੁਰ ਦਾ ਨਾਮ ਬਦਲ ਕੇ ਸ਼ਹੀਦ ਬਖ਼ਤਾਬਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਾਜੀਪੁਰ ਜਿਲ੍ਹਾ ਹੁਸਿਆਰਪੁਰ ਕਰ ਦਿੱਤਾ ਗਿਆ ਹੈ।
ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ, ਜਿਲ੍ਹਾ ਪਟਿਆਲਾ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਭਾਈ ਨਾਨੂੰ ਸਿੰਘ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ ਜਿਲ੍ਹਾ ਪਟਿਆਲਾ ਕਰ ਦਿੱਤਾ ਗਿਆ ਹੈ।
ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ ਜਿਲ੍ਹਾ ਹੁਸਿਆਰਪੁਰ ਦਾ ਨਾਮ ਬਦਲ ਕੇ ਸ਼ਹੀਦ ਸੂਬੇਦਾਰ ਰਜੇਸ਼ ਕੁਮਾਰ ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ ਜਿਲ੍ਹਾ ਹੁਸਿਆਰਪੁਰ ਕਰ ਦਿੱਤਾ ਗਿਆ ਹੈ।
ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਜਿਲ੍ਹਾ ਪਟਿਆਲਾ ਦਾ ਨਾਮ ਬਦਲ ਕੇ ਸ਼ਹੀਦ ਉਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਜਿਲ੍ਹਾ ਪਟਿਆਲਾ ਕਰ ਦਿੱਤਾ ਗਿਆ ਹੈ।
ਸਰਕਾਰੀ ਮਿਲ ਸਕੂਲ ਹਰਦੋਸ਼ਰਨ ਜਿਲ੍ਹਾ ਪਠਾਨਕੋਟ ਦਾ ਨਾਮ ਬਦਲ ਕੇ ਸ਼ਹੀਦ ਰਾਮ ਸਿੰਘ ਪਠਾਨੀਆ ਮੈਮੋਰੀਅਲ ਸਰਕਾਰੀ ਮਿਡਲ ਸਕੂਲ ਹਰਦੋਸ਼ਰਨ ਜਿਲ੍ਹਾ ਪਠਾਨਕੋਟ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ ਜਿਲ੍ਹਾ ਮਲੇਰਕੋਟਲਾ ਦਾ ਨਾਮ ਬਦਲ ਕੇ ਸ਼ਹੀਦ ਗੁਰਪ੍ਰੀਤ ਸਿੰਘ ਬਾਜਵਾ ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ ਜਿਲ੍ਹਾ ਮਲੇਰਕੋਟਲਾ ਕਰ ਦਿੱਤਾ ਗਿਆ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਬਾਜੀਗਰ ਜਿਲ੍ਹਾ ਅਮ੍ਰਿਤਸਰ ਦਾ ਨਾਮ ਬਦਲ ਕੇ ਸ਼ਹੀਦ ਰੇਸ਼ਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਨਾਨਕਪੁਰ ਜਿਲ੍ਹਾ ਅਮ੍ਰਿਤਸਰ ਕਰ ਦਿੱਤਾ ਗਿਆ ਹੈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)
Sir naam naal kuj ni hona tichers ki jarurat ae