ਸ਼ੁੱਕਰਵਾਰ, ਜੂਨ 14, 2024
No menu items!
HomeEducation1158 Assistant Professor: 1158 ਅਸਿਸਟੈਂਟ ਪ੍ਰੋਫੈਸਰਾਂ ਨੇ ਲੋਕਾਂ ਦੀ ਅਦਾਲਤ 'ਚ ਭਗਵੰਤ...

1158 Assistant Professor: 1158 ਅਸਿਸਟੈਂਟ ਪ੍ਰੋਫੈਸਰਾਂ ਨੇ ਲੋਕਾਂ ਦੀ ਅਦਾਲਤ ‘ਚ ਭਗਵੰਤ ਮਾਨ ਸਰਕਾਰ ਦੀ ਖੋਲ੍ਹੀ ਪੋਲ

 

1158 Assistant Professor: ਲੋਕਾਂ ਦੀ ਅਦਾਲਤ ‘ਚ ਪੇਸ਼ ਹੋ ਕੇ ਧਰਨਾਕਾਰੀਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਪੋਲ ਖੋਲ੍ਹੀ

ਪੰਜਾਬ ਨੈੱਟਵਰਕ, ਰੂਪਨਗਰ :

1158 Assistant Professor: ਪਿਛਲੇ 145 ਦਿਨਾਂ ਤੋਂ ਲਗਾਤਾਰ ਧਰਨੇ ‘ਤੇ ਬੈਠੇ 1158 ਫਰੰਟ ਦੇ ਮੈਂਬਰਾਂ ਨੇ ਪਿੰਡ-ਪਿੰਡ, ਘਰ-ਘਰ ਜਾ ਕੇ ਆਪਣੇ ਦੁਖੜੇ ਫੋਲਣੇ ਸ਼ੁਰੂ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੰਟ ਦੇ ਕਨਵੀਨਰ ਜਸਵਿੰਦਰ ਕੌਰ ਨੇ ਦੱਸਿਆ ਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਵੱਲੋਂ ਹੋ ਰਹੀ ਧੱਕੇਸ਼ਾਹੀ ਤੋਂ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਾਉਣ ਲਈ ਧਰਨਾ ਸਥਲ ਦੇ ਨਾਲ ਲੱਗਦੇ ਪਿੰਡਾਂ ਜਿਵੇਂ ਜ਼ਿੰਦਵੜੀ, ਨੰਗਲ ਅੱਪਰੀ, ਭਨੁਪਲੀ ਵਿਚ ਜਾ ਕੇ ਬੜਾ ਹੀ ਸ਼ਾਂਤਮਈ ਮਾਹੌਲ ਸਿਰਜ ਲੋਕਾਂ ਨੂੰ ਸੰਬੋਧਨ ਕੀਤਾ।

ਲੋਕਾਂ ਦੀ ਅਦਾਲਤ ਵਿਚ ਪੇਸ਼ ਹੋ ਕੇ ਧਰਨਾਕਾਰੀਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਪੋਲ ਖੋਲ੍ਹੀ। ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਸਰਕਾਰਾਂ ਦਾ ਮੁੱਖ ਕੰਮ ਲੋਕ ਹਿਤੈਸ਼ੀ ਫ਼ੈਸਲੇ ਕਰਨਾ ਤੇ ਲੋਕ ਭਲਾਈ ਦੇ ਕਾਨੂੰਨ ਬਣਾਉਣਾ ਹੁੰਦਾ ਹੈ। ਸਿੱਖਿਆ ਰੁਜ਼ਗਾਰ ਅਤੇ ਸਿਹਤ ਸਹੂਲਤਾਂ ਦੇਣ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੈ ਤੇ ਸਰਕਾਰ ਨੂੰ ਇਸ ਸੰਬੰਧ ਵਿਚ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਪਰ ਪੰਜਾਬ ਸਰਕਾਰ ਨੇ ਕਾਨੂੰਨ ਤਾਂ ਕੀ ਬਣਾਉਣੇ ਸਾਨੂੰ ਪਿਛਲੀਆ ਨੌਕਰੀਆਂ ਤੋਂ ਅਸਤੀਫ਼ੇ ਦਿਵਾ ਕੇ, ਨਿਯੁਕਤੀ ਪੱਤਰ ਹੱਥ ਫੜਾ ਕੇ ਉਸ ਤੋਂ ਬਾਅਦ ਕੋਈ ਸਾਰ ਨਹੀਂ ਲਈ ਤੇ ਉਨ੍ਹਾਂ ਨੂੰ ਸੜਕਾਂ ਉੱਤੇ ਧਰਨੇ ਲਾਉਣ ਲਈ ਮਜਬੂਰ ਕੀਤਾ ਗਿਆ। ਪਿੰਡ ਵਾਸੀਆਂ ਨੇ ਵੀ ਧਰਨਾਕਾਰੀਆਂ ਦਾ ਸਵਾਗਤ ਕੀਤਾ, ਉਨ੍ਹਾਂ ਦੀਆਂ ਗੱਲਾਂ ਨੂੰ ਗੌਰ ਨਾਲ ਸੁਣਿਆ ਅਤੇ ਉਨ੍ਹਾਂ ਨਾਲ ਖੜ੍ਹਨ ਦਾ ਅਹਿਦ ਲਿਆ।

ਫਰੰਟ ਦੇ ਕਨਵੀਨਰ ਜਸਵਿੰਦਰ ਕੌਰ ਨੇ ਦੱਸਿਆ ਕਿ ਸਾਡੇ ਫਰੰਟ ਦੇ ਮਹਿਰੂਮ ਪੋ੍. ਬਲਵਿੰਦਰ ਕੌਰ ਨੇ ਇਸੇ ਸਰਕਾਰ ਦੇ ਸਿੱਖਿਆ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਗੰਭੀਰ ਕਦਮ ਚੁੱਕ ਲਏ ਸਨ ਪਰ ਹਾਲੇ ਵੀ ਸਰਕਾਰ ਦੀਆਂ ਸਿੱਖਿਆ ਦੀਆਂ ਨੀਤੀਆਂ ਵਿਚ ਕੋਈ ਸੁਧਾਰ ਦੇਖਣ ਨੂੰ ਨਹੀਂ ਮਿਲਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ 1158 ਦੇ ਮਸਲੇ ਵੱਲ ਕੋਈ ਵਿਸ਼ੇਸ਼ ਰੁਚੀ ਨਹੀਂ ਦਿਖਾ ਰਹੀ ਹੈ, ਜਿਸ ਦੇ ਸਦਕਾ ਹਾਲੇ ਤਕ ਵੀ ਫਰੰਟ ਦੇ ਮੈਂਬਰ ਧਰਨੇ ਵਿਚ ਬੈਠਣ ਨੂੰ ਮਜਬੂਰ ਹਨ। ਫਰੰਟ ਦੇ ਮੈਂਬਰਾਂ ਨੇ ਇਹ ਚੇਤਾਵਨੀ ਦਿੱਤੀ ਕਿ ਵੋਟਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਸੀਂ ਪਿੰਡਾਂ ‘ਚ ਜਾ ਕੇ ਆਪਣੇ ਨਾਲ ਹੋ ਰਹੇ ਮਨੁੱਖੀ ਘਾਣ ਦੀ ਦੁਹਾਈ ਲਗਾਵਾਂਗੇ। ਇਹ ਨਿਰੰਤਰ ਜਾਰੀ ਰਹੇਗਾ, ਜਦੋਂ ਤੱਕ ਸਾਡੇ ਮੈਂਬਰ ਕਾਲਜਾਂ ‘ਚ ਨਹੀਂ ਪਹੁੰਚ ਜਾਂਦੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments