Saturday, March 2, 2024
No menu items!
HomeEducationBREAKING: 12ਵੀਂ ਜਮਾਤ ਦੀ ਵਿਦਿਆਰਥਣ ਨੂੰ ਮਾਰੀਆਂ ਗੋਲੀਆਂ! ਪੇਪਰ ਦੇਣ ਲਈ ਜਾ...

BREAKING: 12ਵੀਂ ਜਮਾਤ ਦੀ ਵਿਦਿਆਰਥਣ ਨੂੰ ਮਾਰੀਆਂ ਗੋਲੀਆਂ! ਪੇਪਰ ਦੇਣ ਲਈ ਜਾ ਰਹੀ ਸੀ ਸਕੂਲ

 

ਵਿਦਿਆਰਥਣ ਫਿਲਹਾਲ ਹਸਪਤਾਲ ‘ਚ ਜ਼ੇਰੇ ਇਲਾਜ- ਪੁਲਸ 

ਨਵੀਂ ਦਿੱਲੀ—

ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਕਿਤੇ ਤਾਂ ਲੁੱਟਖੋਹ ਦੀ ਨੀਯਤ ਦੇ ਨਾਲ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਕਿਤੇ ਆਪਣੇ ਹੀ ਆਪਣਿਆਂ ਦਾ ਕਤਲ ਕਰੀ ਜਾ ਰਹੇ ਹਨ।

ਤਾਜ਼ਾ ਮਾਮਲਾ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਸਾਹਮਣੇ ਆਇਆ ਹੈ, ਜਿਥੇ 12ਵੀਂ ਜਮਾਤ ਦੀ ਵਿਦਿਆਰਥਣ ਨੂੰ ਉਸਦੇ ਭਰਾ ਨੇ ਹੀ ਗੋਲੀ ਮਾਰ ਦਿੱਤੀ।

ਮੀਡੀਆ ਰਿਪੋਰਟਾਂ ਮੁਤਾਬਿਕ, ਪੁਲਸ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਵਿਦਿਆਰਥਣ ਸਵੇਰੇ ਪੇਪਰ ਦੇਣ ਲਈ ਸਕੂਲ ਜਾ ਰਹੀ ਸੀ। 17 ਸਾਲਾ ਵਿਦਿਆਰਥਣ ਦੀ ਪਛਾਣ ਭੂਮੀ ਚੌਧਰੀ ਵਜੋਂ ਹੋਈ ਹੈ ਅਤੇ ਫਿਲਹਾਲ ਉਹ ਹਸਪਤਾਲ ‘ਚ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ- Big News: ਕੀ ਦਿੱਲੀ ‘ਚ ਡਿੱਗੇਗੀ ਆਮ ਆਦਮੀ ਪਾਰਟੀ (AAP) ਦੀ ਸਰਕਾਰ? 7 ਵਿਧਾਇਕਾਂ ਨੂੰ 25-25 ਕਰੋੜ ਦੀ ਆਫ਼ਰ- ਕੇਜਰੀਵਾਲ ਨੇ ਕੀਤੇ ਹੈਰਾਨੀਜਨਕ ਖੁਲਾਸੇ!

ਐਸਐਚਓ ਯੋਗੇਂਦਰ ਮਲਿਕ ਨੇ ਦੱਸਿਆ ਕਿ ਲੜਕੀ ਦੇ ਪਿਤਾ ਜੈਵੀਰ ਚੌਧਰੀ ਨੇ ਕਵੀਨਗਰ ਥਾਣੇ ਵਿੱਚ ਇਹ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਦੇ ਆਧਾਰ ’ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਯੋਗਿੰਦਰ ਮਾਹਿਲ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਲੜਕੀ ਨੂੰ ਉਸ ਦੇ ਭਰਾ ਧਰੁਵ ਚੌਧਰੀ ਨੇ ਗੋਲੀ ਮਾਰੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- Sri Lanka Breaking: ਕੈਬਨਿਟ ਮੰਤਰੀ ਅਤੇ ਪੁਲਿਸ ਅਧਿਕਾਰੀ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

ਪੁਲਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਧਰੁਵ ਨੇ ਦੱਸਿਆ ਕਿ ਗੋਲੀ ਉਸਨੇ ਗਲਤੀ ਨਾਲ ਚਲਾਈ ਸੀ। ਫਿਲਹਾਲ ਪੁਲਸ ਜ਼ਖਮੀ ਲੜਕੀ ਦੇ ਠੀਕ ਹੋਣ ਦੀ ਉਡੀਕ ਕਰ ਰਹੀ ਹੈ ਤਾਂ ਜੋ ਉਸ ਦੇ ਬਿਆਨ ਦਰਜ ਕੀਤੇ ਜਾ ਸਕਣ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments