Sunday, May 19, 2024
No menu items!
HomeChandigarhEducation News: ਸਿੱਖਿਆ ਵਿਭਾਗ ਦਾ ਵਿਦਿਆਰਥੀਆਂ ਦੇ ਹੱਕ 'ਚ ਅਹਿਮ ਫ਼ੈਸਲਾ, ਅਧਿਆਪਕਾਂ...

Education News: ਸਿੱਖਿਆ ਵਿਭਾਗ ਦਾ ਵਿਦਿਆਰਥੀਆਂ ਦੇ ਹੱਕ ‘ਚ ਅਹਿਮ ਫ਼ੈਸਲਾ, ਅਧਿਆਪਕਾਂ ਨੂੰ ਇੱਕ ਮਹੀਨੇ ਵਿੱਚ ਤੈਅ ਸਿਲੇਬਸ ਪੜ੍ਹਾਉਣ ਦੇ ਹੁਕਮ

 

Education News: ਗਣਿਤ ਦਾ ਡਰ ਖ਼ਤਮ ਕਰਨ ਲਈ ਬਣਾਈ ਨਵੀਂ ਯੋਜਨਾ, ਅਧਿਆਪਕਾਂ ਨੂੰ ਸਿਖਾਏ ਜਾ ਰਹੇ ਪੜ੍ਹਾਉਣ ਦੇ ਦਿਲਚਸਪ ਤਰੀਕੇ

ਸਟੇਟ ਡੈਸਕ, ਮੋਹਾਲੀ

Education News: ਪੰਜਾਬ ਦੇ ਸਕੂਲਾਂ ‘ਚ ਪੜ੍ਹਦੇ ਬੱਚਿਆਂ ਦੇ ਮਨਾਂ ‘ਚੋਂ ਗਣਿਤ ਦਾ ਹਊਆ ਕੱਢਣ ਲਈ ਸਿੱਖਿਆ ਵਿਭਾਗ ਨੇ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਹੁਣ ਸਭ ਤੋਂ ਪਹਿਲਾਂ ਅਧਿਆਪਕਾਂ ਨੂੰ ਗਣਿਤ ਪੜ੍ਹਾਉਣ ਦੇ ਦਿਲਚਸਪ ਤਰੀਕੇ ਸਿਖਾਏ ਜਾ ਰਹੇ ਹਨ। ਖੇਡ-ਖੇਡ ‘ਚ ਗਣਿਤ ਦੀਆਂ ਮੁਸ਼ਕਲ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਨ੍ਹਾਂ ਨੂੰ ਟਿਪਸ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ–Chandigarh! ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ ਵਧੀ, ਹੁਣ 65 ਸਾਲ ‘ਚ ਹੋਣਗੇ ਰਿਟਾਇਰਡ

ਅਜਿਹੇ ‘ਚ ਸੈਸ਼ਨ ਦੀ ਸ਼ੁਰੂਆਤ ‘ਚ ਹੀ ਸਿੱਖਿਆ ਵਿਭਾਗ ਨੇ ਪੂਰੇ ਸਿਲੇਬਸ ਨੂੰ ਮਹੀਨਿਆਂ ‘ਚ ਵੰਡ ਦਿੱਤਾ। ਅਧਿਆਪਕਾਂ ਨੂੰ ਇੱਕ ਮਹੀਨੇ ਵਿੱਚ ਤੈਅ ਸਿਲੇਬਸ ਪੜ੍ਹਾਉਣਾ ਹੋਵੇਗਾ। ਇਸ ਦੇ ਪਿੱਛੇ ਕੋਸ਼ਿਸ਼ ਇਹ ਹੁੰਦੀ ਹੈ ਕਿ ਜੇਕਰ ਬੱਚੇ ਨੂੰ ਸਕੂਲ ਛੱਡਣਾ ਪਵੇ ਤਾਂ ਵੀ ਉਸ ਨੂੰ ਕਿਸੇ ਹੋਰ ਥਾਂ ਜਾ ਕੇ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋLady Teacher ਦੀ ਕਰਤੂਤ! ਸਕੂਲ ‘ਚ 5ਵੀਂ ਜਮਾਤ ਦੇ ਵਿਦਿਆਰਥੀ ਨਾਲ ਬਣਾਉਂਦੀ ਸੀ ਸਰੀਰਕ ਸਬੰਧ, ਇੰਝ ਖੁੱਲ੍ਹਿਆ ਰਾਜ

ਖਾਨ ਅਕੈਡਮੀ ਤੋਂ ਅਧਿਆਪਕਾਂ ਲਈ ਗਣਿਤ ਦੀ ਆਨਲਾਈਨ ਸਿਖਲਾਈ ਕਰਵਾਈ ਜਾ ਰਹੀ ਹੈ। ਸਿਖਲਾਈ 9 ਮਈ ਤੱਕ ਜਾਰੀ ਰਹੇਗੀ। ਵਿਭਾਗ ਨੂੰ ਉਮੀਦ ਹੈ ਕਿ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲੇਗਾ। ਸਿਖਲਾਈ ਵਿੱਚ ਸਾਰੇ ਸਕੂਲਾਂ ਦੇ ਮੁਖੀਆਂ, ਗਣਿਤ ਲੈਕਚਰਾਰਾਂ ਅਤੇ ਗਣਿਤ ਅਧਿਆਪਕਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਅਸਲ ਵਿੱਚ ਸਿੱਖਿਆ ਵਿਭਾਗ ਦੀ ਕੋਸ਼ਿਸ਼ ਵਿਦਿਆਰਥੀਆਂ ਦੇ ਮਨਾਂ ਵਿੱਚੋਂ ਗਣਿਤ ਦਾ ਡਰ ਖ਼ਤਮ ਕਰਨ ਦੀ ਹੈ। ਇਸ ਤਹਿਤ ਇਹ ਸਿਖਲਾਈ ਪ੍ਰੋਗਰਾਮ ਰੱਖਿਆ ਗਿਆ ਹੈ। ਪਹਿਲਾਂ ਕਿਤਾਬਾਂ ਨੂੰ ਰੀਵਾਈਜ ਕੀਤਾ ਗਿਆ ਸੀ। ਇਨ੍ਹਾਂ ਨੂੰ ਰੰਗੀਨ ਬਣਾਇਆ ਗਿਆ ਸੀ।

ਇਹ ਵੀ ਪੜ੍ਹੋHoliday Alert: ਪੰਜਾਬ ‘ਚ 10 ਮਈ ਦੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਨਾਲ ਹੀ ਗਣਿਤ ਵਿਸ਼ੇ ਵਿੱਚ ਵੀ ਕਈ ਕਿਰਿਆਵਾਂ ਸ਼ਾਮਿਲ ਕੀਤੀਆਂ ਗਈਆਂ ਤਾਂ ਜੋ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਸਕੂਲਾਂ ਵਿੱਚ ਗਰੁੱਪ ਬਣਾ ਕੇ ਪੜ੍ਹਾਈ ਕਰਵਾਉਣ ਦੀ ਪ੍ਰਕਿਰਿਆ ਵੀ ਜਾਰੀ ਹੈ। ਇਸ ਨੂੰ ਵੀ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਹੁਣ ਅਧਿਆਪਕਾਂ ਨੂੰ ਦਿੱਤੀ ਜਾਣ ਵਾਲੀ ਅਧਿਆਪਨ ਸਿਖਲਾਈ ਸਮੱਗਰੀ ਦੀ ਵਰਤੋਂ ਕਰਨ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ, ਜਿੱਥੇ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਹੁਣ ਸਕੂਲਾਂ ਵਿੱਚ ਨਵਾਂ ਸੈਸ਼ਨ ਸ਼ੁਰੂ ਹੋ ਗਿਆ ਹੈ। ਅਜਿਹੇ ‘ਚ ਸੈਸ਼ਨ ਦੀ ਸ਼ੁਰੂਆਤ ‘ਚ ਹੀ ਵਿਭਾਗ ਨੇ ਪੂਰੇ ਸਿਲੇਬਸ ਨੂੰ ਮਹੀਨਿਆਂ ‘ਚ ਵੰਡ ਦਿੱਤਾ।

ਅਧਿਆਪਕਾਂ ਨੂੰ ਇੱਕ ਮਹੀਨੇ ਵਿੱਚ ਤੈਅ ਸਿਲੇਬਸ ਪੜ੍ਹਾਉਣਾ ਹੋਵੇਗਾ। ਇਸ ਦੇ ਪਿੱਛੇ ਕੋਸ਼ਿਸ਼ ਇਹ ਹੁੰਦੀ ਹੈ ਕਿ ਜੇਕਰ ਬੱਚੇ ਨੂੰ ਸਕੂਲ ਛੱਡਣਾ ਪਵੇ ਤਾਂ ਵੀ ਉਸ ਨੂੰ ਕਿਸੇ ਹੋਰ ਥਾਂ ਜਾ ਕੇ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments