ਸੋਮਵਾਰ, ਦਸੰਬਰ 9, 2024
No menu items!
HomeEducationEducation News: ਸਿੱਖਿਆ ਵਿਭਾਗ 2392 ਮਾਸਟਰ ਕੇਡਰ ਅਤੇ ਈਟੀਟੀ 6635 ਅਧਿਆਪਕਾਂ ਨੂੰ...

Education News: ਸਿੱਖਿਆ ਵਿਭਾਗ 2392 ਮਾਸਟਰ ਕੇਡਰ ਅਤੇ ਈਟੀਟੀ 6635 ਅਧਿਆਪਕਾਂ ਨੂੰ ਬਦਲੀਆਂ ਲਈ ਵਿਚਾਰੇ- ਗੌਰਮਿੰਟ ਟੀਚਰਜ਼ ਯੂਨੀਅਨ

Published On

 

Education News: 2392 ਮਾਸਟਰ ਕੇਡਰ ਦੇ ਅਧਿਆਪਕਾਂ ਤੇ ਲੈਕਚਰਾਰ ਦਾ ਪਰਖ ਕਾਲ ਅਗਸਤ ਦੇ ਆਖਰੀ ਦਿਨਾਂ ਵਿੱਚ ਖਤਮ ਹੋ ਰਿਹਾ ਹੈ- ਯੂਨੀਅਨ

ਪੰਜਾਬ ਨੈੱਟਵਰਕ, ਪਟਿਆਲਾ

Education News: ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਦਾ ਆਨਲਾਈਨ ਪੋਰਟਲ ਖੋਲਿਆ ਗਿਆ ਹੈ। ਜਿਸ ਵਿੱਚ ਅਪਲਾਈ ਕਰਨ ਦੀ ਆਖਰੀ ਮਿਤੀ 5 ਅਗਸਤ ਹੈ।

ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਜਰਨਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ 2392 ਮਾਸਟਰ ਕੇਡਰ ਦੇ ਅਧਿਆਪਕਾਂ ਤੇ ਲੈਕਚਰਾਰ ਦਾ ਪਰਖ ਕਾਲ ਅਗਸਤ ਦੇ ਆਖਰੀ ਦਿਨਾਂ ਵਿੱਚ ਖਤਮ ਹੋ ਰਿਹਾ ਹੈ ਇਸ ਲਈ ਉਹਨਾਂ ਨੂੰ ਯੋਗ ਸਮਝਦੇ ਹੋਏ ਆਨਲਾਈਨ ਪੋਰਟਲ ਵਿੱਚ ਅਪਲਾਈ ਕਰਵਾ ਲੈਣਾ ਚਾਹੀਦਾ ਹੈ।

ਇਸੇ ਤਰ੍ਹਾਂ ਈਟੀਟੀ 6635 ਅਧਿਆਪਕਾਂ ਨੂੰ ਵੀ ਸ਼ਰਤਾਂ ਵਿੱਚ ਢਿੱਲ ਦਿੰਦੇ ਹੋਏ ਆਨਲਾਈਨ ਪੋਰਟਲ ਤੇ ਅਪਲਾਈ ਕਰਵਾ ਲੈਣਾ ਚਾਹੀਦਾ ਹੈ। ਇਹ ਅਧਿਆਪਕ ਪਿਛਲੇ ਸਮੇਂ ਤੋਂ ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਦਰਾਡੇ ਨੌਕਰੀ ਕਰ ਰਹੇ ਹਨ। ਇਹਨਾਂ ਅਧਿਆਪਕਾਂ ਦੀਆਂ ਪਰੇਸ਼ਾਨੀ ਨੂੰ ਦੇਖਦੇ ਹੋਏ ਇਹਨਾਂ ਨੂੰ ਬਦਲੀਆਂ ਦੀ ਪ੍ਰਕਿਰਿਆ ਵਿੱਚ ਵਿਚਾਰ ਲੈਣਾ ਚਾਹੀਦਾ ਹੈ।

ਇਸੇ ਸਮੇਂ ਕਮਲ ਨੈਣ , ਦੀਦਾਰ ਸਿੰਘ, ਹਿੰਮਤ ਸਿੰਘ ਖੋਖ,ਸ਼ਿਵਪ੍ਰੀਤ ਪਟਿਆਲਾ, ਸੁਖਵਿੰਦਰ ਸਿੰਘ ਨਾਭਾ, ਵਿਕਾਸ ਸਹਿਗਲ, ਰਜਿੰਦਰ ਸਿੰਘ ਜਵੰਦਾ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ,ਹਰਦੀਪ ਸਿੰਘ ਪਟਿਆਲਾ, ਮਨਜਿੰਦਰ ਸਿੰਘ ਗੋਲਡੀ,ਨਿਰਭੈ ਸਿੰਘ,ਭੀਮ ਸਿੰਘ ਸਮਾਨਾ, ਗੁਰਪ੍ਰੀਤ ਸਿੰਘ ਸਿੱਧੂ ਮਨਦੀਪ ਸਿੰਘ ਕਾਲੇਕੇ ,ਗੁਰਵਿੰਦਰ ਸਿੰਘ ਜਨੇਹੇੜੀਆਂ ,ਹਰਵਿੰਦਰ ਸਿੰਘ ਖੱਟੜਾ, ਗੁਰਪ੍ਰੀਤ ਸਿੰਘ ਭੋਪਲਾ, ਗੁਰਪ੍ਰੀਤ ਸਿੰਘ ਬੱਬਨ ,ਲਖਵਿੰਦਰ ਪਾਲ ਸਿੰਘ ਰਾਜਪੁਰਾ , ਜੁਗਪ੍ਰਗਟ ਸਿੰਘ, ਦਲਬੀਰ ਕਲਿਆਣ, ਧਰਮਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ ਸਮਾਣਾ,ਸ਼ਪਿੰਦਰ ਸ਼ਰਮਾ ਧਨੇਠਾ, ਹਰਪ੍ਰੀਤ ਸਿੰਘ ਰਾਜਪੁਰਾ, ਬਲਜਿੰਦਰ ਸਿੰਘ ਰਾਜਪੁਰਾ, ਸਰਬਜੀਤ ਸਿੰਘ, ਸਾਥੀ ਮੌਜੂਦ ਰਹੇ।

RELATED ARTICLES
- Advertisment -

Most Popular

Recent Comments