Tuesday, April 30, 2024
No menu items!
HomeEducationFire in the School: ਸਕੂਲ ਕੈਂਪਸ 'ਚ ਬੱਸ ਨੂੰ ਲੱਗੀ ਭਿਆਨਕ ਅੱਗ,...

Fire in the School: ਸਕੂਲ ਕੈਂਪਸ ‘ਚ ਬੱਸ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ! ਵੇਖੋ ਵੀਡੀਓ

 

Fire in the School: ਅੱਗ ਦੀਆਂ ਭਿਆਨਕ ਲਪਟਾਂ ਦੇਖ ਕੇ ਸਕੂਲ ਮੈਨੇਜਮੈਂਟ ਦੇ ਲੋਕ ਵੀ ਦੰਗ ਰਹਿ ਗਏ

ਪੰਜਾਬ ਨੈੱਟਵਰਕ, ਨਵੀਂ ਦਿੱਲੀ:

Fire in the School: ਦਿੱਲੀ ਦੇ ਦਵਾਰਕਾ ਉਪਨਗਰ ਸੈਕਟਰ-9 ਸਥਿਤ ਆਰਡੀ ਰਾਜਪਾਲ ਪਬਲਿਕ ਸਕੂਲ ਕੈਂਪਸ ਉਸ ਵੇਲੇ ਹਫੜਾ ਦਫੜੀ ਮੱਚ ਗਈ, ਜਦੋਂ ਸਕੂਲ ਕੈਂਪਸ ਵਿਚ ਖੜੀਆਂ ਬੱਸਾਂ ਨੂੰ ਭਿਆਨਕ ਅੱਗ ਲੱਗ ਗਈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਅੱਗ ਦੀਆਂ ਲਪਟਾਂ ਤੇਜ਼ੀ ਨਾਲ ਉੱਪਰ ਵੱਲ ਵਧ ਰਹੀਆਂ ਸਨ। ਕੁਝ ਹੀ ਸਮੇਂ ਵਿੱਚ ਅੱਗ ਸਕੂਲ ਕੈਂਪਸ ਵਿੱਚ ਖੜ੍ਹੀਆਂ ਹੋਰ ਬੱਸਾਂ ਵਿੱਚ ਫੈਲ ਗਈ। ਅੱਗ ਦੀਆਂ ਭਿਆਨਕ ਲਪਟਾਂ ਦੇਖ ਕੇ ਸਕੂਲ ਮੈਨੇਜਮੈਂਟ ਦੇ ਲੋਕ ਵੀ ਦੰਗ ਰਹਿ ਗਏ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਕੰਮ ਸੰਭਾਲ ਲਿਆ। 40 ਫਾਇਰ ਕਰਮੀਆਂ ਦੀ ਟੀਮ ਨੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ।

ਫਾਇਰ ਕੰਟਰੋਲ ਰੂਮ ਦਾ ਕਹਿਣਾ ਹੈ ਕਿ ਅੱਗ ਲੱਗਣ ਦੀ ਸੂਚਨਾ ਕਰੀਬ 2.30 ਵਜੇ ਮਿਲੀ। ਪਤਾ ਲੱਗਾ ਹੈ ਕਿ ਸਕੂਲ ਬੱਸ ਦੇ ਅੰਦਰ ਅੱਗ ਲੱਗੀ ਹੈ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੂੰ ਪਤਾ ਲੱਗਾ ਕਿ ਇਕ ਹੋਰ ਬੱਸ ਨੂੰ ਵੀ ਅੱਗ ਲੱਗ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਨਾ ਹੀ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਹੈ। ਅੱਗ ‘ਤੇ ਕਾਬੂ ਪਾਉਣ ਲਈ 40 ਫਾਇਰ ਕਰਮੀਆਂ ਦੀ ਟੀਮ ਕੰਮ ਕਰ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments