Tuesday, April 23, 2024
No menu items!
HomeEducationਅਧਿਆਪਕ ਜਥੇਬੰਦੀ DTF ਦੇ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਦੀ ਅਗਵਾਈ 'ਚ ਬਰਨਾਲਾ...

ਅਧਿਆਪਕ ਜਥੇਬੰਦੀ DTF ਦੇ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਦੀ ਅਗਵਾਈ ‘ਚ ਬਰਨਾਲਾ ਜ਼ਿਲ੍ਹਾ ਕਮੇਟੀ ਦਾ ਗਠਨ

 

ਪੰਜਾਬ ਨੈੱਟਵਰਕ, ਬਰਨਾਲਾ-

ਤਰਕਸ਼ੀਲ ਭਵਨ ਬਰਨਾਲਾ ਵਿਖੇ DTF ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਕਮੇਟੀ DTF ਬਰਨਾਲਾ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਬਲਜੀਤ ਸਿੰਘ ਅਕਲੀਆ ਨੂੰ ਜ਼ਿਲ੍ਹਾ ਪ੍ਰਧਾਨ, ਗੁਰਜੀਤ ਸਿੰਘ ਧੂਰਕੋਟ ਨੂੰ ਜ਼ਿਲ੍ਹਾ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 9 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਗਠਨ ਵੀ ਕੀਤਾ ਗਿਆ।

ਇਸ ਮੌਕੇ ਸੰਗਰੂਰ ਦੇ ਜ਼ਿਲ੍ਹਾ ਸਕੱਤਰ ਦਾਤਾ ਸਿੰਘ ਨਮੋਲ, ਮਾਨਸਾ ਤੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ, ਜ਼ਿਲ੍ਹਾ ਸਕੱਤਰ ਹਰਜਿੰਦਰ ਅਨੂਪਗੜ੍ਹ, ਜ਼ਿਲ੍ਹਾ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਭੀਖੀ, ਮਾਨਸਾ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਨਵਜੋਸ਼ ਸਪੋਲੀਆ, ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਅੱਕਾਂਵਾਲੀ,ਬਲਾਕ ਬੁਢਲਾਡਾ ਦੇ ਪ੍ਰਧਾਨ ਤਰਸੇਮ ਬੋੜਾਵਾਲ, ਬਲਾਕ ਬਰੇਟਾ ਤੋਂ ਮੱਘਰ ਸਿੰਘ, ਜਸਵਿੰਦਰ ਸਿੰਘ ਹਾਕਮਵਾਲਾ, ਜਗਪਾਲ ਸਿੰਘ, ਸੁਖਵਿੰਦਰ ਸਿੰਘ ਹਾਕਮ ਵਾਲਾ, ਸਰਦੂਲਗੜ੍ਹ ਦੇ ਬਲਾਕ ਪ੍ਰਧਾਨ ਨਿਧਾਨ ਸਿੰਘ, ਜ਼ਿਲ੍ਹਾ ਬਠਿੰਡਾ ਤੋਂ ਜੈਕ ਸਰਾਂ ਤੇ ਰਾਜਵਿੰਦਰ ਸਿੰਘ ਬਹਿਣੀਵਾਲ ਆਦਿ ਆਗੂ ਹਾਜ਼ਰ ਸਨ।

ਨੌਂ ਮੈਂਬਰੀ ਜ਼ਿਲ੍ਹਾ ਕਮੇਟੀ ਵਿੱਚ ਅਮਰਜੀਤ ਸਿੰਘ ਹਾਕਮਵਾਲਾ, ਤਰਵਿੰਦਰ ਸਿੰਘ ਸੀ ਐੱਚ ਟੀ ਹੰਢਾਇਆ, ਰਾਜਿੰਦਰ ਕੁਮਾਰ ਅਕਲੀਆ, ਗੁਰਦੀਪ ਸਿੰਘ ਡੀਪੀਈ, ਗੁਰਤੇਜ ਸਿੰਘ ਭੈਣੀ ਫੱਤਾ, ਜਸਕਰਨ ਸਿੰਘ ਭਦੌੜ, ਹਰਮੇਲ ਸਿੰਘ ਝਲੂਰ , ਪ੍ਰਿਤਪਾਲ ਸਿੰਘ ਹੰਢਾਇਆ ਅਤੇ ਬਾਬੂਵ ਸਿੰਘ ਮਹਿਲ ਖੁਰਦ ਨੂੰ ਸ਼ਾਮਲ ਕੀਤਾ ਗਿਆ। ਨਵੀਂ ਚੁਣੀ ਗਈ ਜ਼ਿਲ੍ਹਾ ਕਮੇਟੀ ਵੱਲੋਂ ਅਧਿਆਪਕ ਹਿੱਤਾਂ ਦੀ ਰਾਖੀ ਲਈ ਤਨਦੇਹੀ ਅਤੇ ਦ੍ਰਿੜਤਾ ਨਾਲ਼ ਕੰਮ ਕਰਨ ਦਾ ਅਹਿਦ ਲਿਆ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments