Saturday, April 13, 2024
No menu items!
HomeEducationGovt Teacher ਵੱਲੋਂ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ, FIR ਦਰਜ

Govt Teacher ਵੱਲੋਂ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ, FIR ਦਰਜ

 

Govt Teacher: ਪੁਲੀਸ ਨੇ ਮੁਲਜ਼ਮ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਸ਼ੁਰੂ ਕਰ ਦਿੱਤੀ ਹੈ- ਰਿਪੋਰਟਸ 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਹਰਿਆਣਾ ਦੇ ਪਾਣੀਪਤ ਦੇ ਬਾਪੌਲੀ ਥਾਣੇ ਅਧੀਨ ਪੈਂਦੇ ਇੱਕ ਸਰਕਾਰੀ ਸੀਨੀਅਰ ਗਰਲਜ਼ ਸੈਕੰਡਰੀ ਸਕੂਲ ਵਿੱਚ ਇੱਕ ਅਧਿਆਪਕ (Govt Teacher) ਉੱਤੇ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਹੈ।

ਦੋਸ਼ੀ ਅਧਿਆਪਕ ਨੇ ਵਿਦਿਆਰਥਣ ਨੂੰ ਕਾਪੀ ਚੈੱਕ ਕਰਨ ਲਈ ਆਪਣੇ ਕਮਰੇ ‘ਚ ਬੁਲਾਇਆ ਅਤੇ ਫਿਰ ਉਸ ਨਾਲ ਛੇੜਛਾੜ ਕੀਤੀ। ਵਿਦਿਆਰਥਣ ਨੇ ਘਰ ਜਾ ਕੇ ਆਪਣੀ ਵੱਡੀ ਭੈਣ ਨੂੰ ਆਪਣਾ ਦੁੱਖ ਸੁਣਾਇਆ।

ਉਸ ਨੇ ਇਸ ਬਾਰੇ ਆਪਣੇ ਪਿਤਾ ਨੂੰ ਦੱਸਿਆ। ਪਿਤਾ ਨੇ ਇਸ ਦੀ ਸ਼ਿਕਾਇਤ ਬਾਪੌਲੀ ਥਾਣੇ ‘ਚ ਕੀਤੀ ਹੈ। ਮੀਡੀਆ ਰਿਪੋਰਟਸ ਦੇ ਮੁਤਾਬਿਕ, ਪੁਲੀਸ ਨੇ ਮੁਲਜ਼ਮ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਸ਼ੁਰੂ ਕਰ ਦਿੱਤੀ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਨੇ ਦੱਸਿਆ ਕਿ ਸ਼ਨੀਵਾਰ ਨੂੰ ਅਧਿਆਪਕ ਨੇ ਉਸ ਨੂੰ ਕਾਪੀ ਚੈੱਕ ਕਰਨ ਲਈ ਆਪਣੇ ਕਮਰੇ ਵਿੱਚ ਬੁਲਾਇਆ ਸੀ।

ਇੱਥੇ ਜਦੋਂ ਉਹ ਆਪਣੀ ਕਾਪੀ ਚੈੱਕ ਕਰਵਾਉਣ ਲੱਗੀ ਤਾਂ ਅਧਿਆਪਕ ਨੇ ਉਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਉਹ ਬਹਾਨਾ ਬਣਾ ਕੇ ਉਥੋਂ ਚਲੀ ਗਈ। ਉਹ ਕਾਫੀ ਡਰੀ ਹੋਈ ਸੀ। ਉਸ ਨੇ ਘਰ ਆ ਕੇ ਆਪਣੀ ਵੱਡੀ ਭੈਣ ਨੂੰ ਇਸ ਬਾਰੇ ਦੱਸਿਆ।

ਭੈਣ ਨੇ ਇਸ ਬਾਰੇ ਆਪਣੇ ਪਿਤਾ ਨੂੰ ਸੂਚਿਤ ਕੀਤਾ। ਬੱਚੀ ਦਾ ਪਿਤਾ ਪਿੰਡ ਦੇ ਹੋਰ ਲੋਕਾਂ ਨਾਲ ਸਕੂਲ ਪਹੁੰਚਿਆ ਅਤੇ ਸਭ ਤੋਂ ਪਹਿਲਾਂ ਇਸ ਦੀ ਸ਼ਿਕਾਇਤ ਸਕੂਲ ਪ੍ਰਿੰਸੀਪਲ ਨੂੰ ਕੀਤੀ। ਫਿਰ ਬਾਪੌਲੀ ਥਾਣੇ ਨੂੰ ਸ਼ਿਕਾਇਤ ਦਿੱਤੀ ਗਈ। ਪੀੜਤ ਨੇ ਦੋਸ਼ੀ ਅਧਿਆਪਕ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਥਾਣਾ ਬਪੌਲੀ ਦੇ ਇੰਚਾਰਜ ਅਤਰ ਸਿੰਘ ਦਾ ਕਹਿਣਾ ਹੈ ਕਿ ਵਿਦਿਆਰਥੀ ਦੇ ਪਿਤਾ ਦੀ ਸ਼ਿਕਾਇਤ ’ਤੇ ਅਧਿਆਪਕ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments