Monday, April 22, 2024
No menu items!
HomeEducationPunjab Education: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ...

Punjab Education: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

 

Punjab Education: ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਹੋਵੇਗੀ ਕਾਰਵਾਈ

ਪੰਜਾਬ ਨੈੱਟਵਰਕ, ਮੋਹਾਲੀ

Punjab Education: ਪੰਜਾਬ ਦੇ ਸਾਰੇ ਸਰਕਾਰੀ, ਏਡਡ, ਐਫੀਲਿਏਟਿਡ ਅਤੇ ਐਸੋਸੀਏਟਿਡ ਸਕੂਲਾਂ ਵਿੱਚ ਨਵੇਂ ਵਿੱਦਿਅਕ ਸੈਸ਼ਨ 2024-25 ਲਈ ਦਾਖ਼ਲਿਆਂ ਦੀ ਹੋੜ ਸ਼ੁਰੂ ਹੋ ਗਈ ਹੈ।

5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਰੈਗੂਲਰ ਵਿਦਿਆਰਥੀਆਂ ਵਜੋਂ ਦਾਖ਼ਲੇ ਦੀ ਆਖਰੀ ਮਿਤੀ 31 ਜੁਲਾਈ ਰੱਖੀ ਗਈ ਸੀ।

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਜਿਸ ਨੂੰ ਤੁਰੰਤ ਪ੍ਰਭਾਵ ਨਾਲ ਸਾਰੇ ਸਕੂਲਾਂ ਵਿੱਚ ਲਾਗੂ ਕਰ ਦਿੱਤਾ ਗਿਆ ਹੈ।

ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਕੂਲਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-Weather Forecast: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਤੂਫ਼ਾਨ ਤੇ ਮੀਂਹ ਪੈਣ ਦੀ ਚੇਤਾਵਨੀ, IMD ਵੱਲੋਂ ਅਲਰਟ

PSEB ਹੁਣ ਬਿਲਕੁਲ CBSE ਬੋਰਡ ਦੀ ਤਰਜ਼ ‘ਤੇ ਕੰਮ ਕਰ ਰਿਹਾ ਹੈ। ਅਜਿਹੇ ‘ਚ ਬੋਰਡ ਨੇ ਆਪਣਾ ਅਕਾਦਮਿਕ ਕੈਲੰਡਰ ਤਿਆਰ ਕੀਤਾ ਹੈ। ਇਸ ਤਹਿਤ ਸਾਰਾ ਕੰਮ ਕੀਤਾ ਜਾਂਦਾ ਹੈ।

ਬੋਰਡ ਅਧਿਕਾਰੀਆਂ ਮੁਤਾਬਕ ਦਾਖ਼ਲਾ ਸ਼ਡਿਊਲ ਮਹੱਤਵਪੂਰਨ ਹੈ। ਕਿਉਂਕਿ ਅੱਗੇ ਦੀ ਸਾਰੀ ਪ੍ਰਕਿਰਿਆ ਇਸੇ ਆਧਾਰ ‘ਤੇ ਚੱਲਦੀ ਹੈ।

ਸਮੇਂ ਸਿਰ ਨਤੀਜੇ ਵੀ ਆਉਂਦੇ ਹਨ। ਹੋਰ ਤਾਂ ਹੋਰ, ਜੇਕਰ ਦਾਖਲੇ ਵਿੱਚ ਦੇਰੀ ਹੁੰਦੀ ਹੈ, ਤਾਂ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ-Schools Derecognition: 20 ਸਕੂਲਾਂ ਦੀ ਮਾਨਤਾ ਰੱਦ! ਪੰਜਾਬ ਦੇ ਸਿੱਖਿਆ ਵਿਭਾਗ ਤੋਂ ਬਾਅਦ CBSE ਦਾ ਵੱਡਾ ਐਕਸ਼ਨ

PSEB 5ਵੀਂ, 8ਵੀਂ ਅਤੇ 12ਵੀਂ ਜਮਾਤਾਂ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਦੀ ਹਾਜ਼ਰੀ ‘ਤੇ ਨਜ਼ਰ ਰੱਖੇਗਾ।

ਸਕੂਲਾਂ ਨੂੰ ਕਿਹਾ ਗਿਆ ਹੈ ਕਿ ਦਾਖਲਾ ਲੈਣ ਵਾਲੇ ਦਿਨ ਤੋਂ ਇਨ੍ਹਾਂ ਵਿਦਿਆਰਥੀਆਂ ਦੀ ਹਾਜ਼ਰੀ 75 ਫੀਸਦੀ ਹੋਣੀ ਚਾਹੀਦੀ ਹੈ।

ਇਸ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਯਾਦ ਰਹੇ ਕਿ ਇਨ੍ਹਾਂ ਤਿੰਨਾਂ ਜਮਾਤਾਂ ਵਿੱਚ ਹਰ ਸਾਲ ਅੱਠ ਲੱਖ ਦੇ ਕਰੀਬ ਵਿਦਿਆਰਥੀ ਪ੍ਰੀਖਿਆ ਦਿੰਦੇ ਹਨ।

ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਸਬੰਧੀ ਪ੍ਰਬੰਧ ਬੋਰਡ ਵੱਲੋਂ ਹੀ ਕੀਤੇ ਜਾਂਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments