Punjab News: ਜ਼ਿਲ੍ਹਾ ਸੰਗਰੂਰ ਵੱਲੋਂ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ
ਦਲਜੀਤ ਕੌਰ, ਸੰਗਰੂਰ:
Punjab News: ਡੈਮੋਕਰੈਟਿਕ ਟੀਚਰਜ ਫਰੰਟ ਜ਼ਿਲ੍ਹਾ ਸੰਗਰੂਰ ਵੱਲੋਂ ਸਥਾਨਕ ਨੈਣਾ ਦੇਵੀ ਮੰਦਰ ਪਾਰਕ ਵਿਖੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ 4 ਅਗਸਤ 2024 ਦਿਨ ਐਤਵਾਰ ਨੂੰ ਬਠਿੰਡਾ ਵਿਖੇ ਹੋ ਰਹੇ ਸੂਬਾਈ ਚੋਣ ਇਜਲਾਸ ਵਿੱਚ ਜ਼ਿਲ੍ਹਾ ਸੰਗਰੂਰ ਵੱਲੋ ਜ਼ਿਲ੍ਹਾ ਕਮੇਟੀ ਅਤੇ ਬਲਾਕ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਾਮਿਲ ਕਰਵਾਉਣ ਦਾ ਫੈਸਲਾ ਲਿਆ ਗਿਆ।
ਡੈਮੋਕਰੈਟਿਕ ਟੀਚਰਜ ਫਰੰਟ ਦੇ ਸੂਬਾ ਮੀਤ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਲੋਕਤੰਤਰੀ ਢੰਗ ਨਾਲ ਜਿਲਾ ਸੰਗਰੂਰ ਦੇ ਸਮੂਹ ਬਲਾਕਾਂ ਦੀਆਂ ਬਲਾਕ ਕਮੇਟੀਆਂ ਦੀ ਚੋਣ ਹੋਈ ਅਤੇ ਉਸ ਤੋਂ ਬਾਅਦ ਜਿਲੇ ਭਰ ਦੇ ਡੀਟੀਐੱਫ ਦੇ ਮੈਂਬਰਾਂ ਨੇ ਜਿਲਾ ਕਮੇਟੀ ਦੀ ਚੋਣ ਕੀਤੀ।
ਇਹ ਪ੍ਰਕਿਰਿਆ ਪੂਰੇ ਰਾਜ ਵਿੱਚ ਕੀਤੀ ਗਈ। ਇਹਨਾਂ ਚੁਣੀਆਂ ਗਈਆਂ ਬਲਾਕ ਕਮੇਟੀਆਂ ਅਤੇ ਜ਼ਿਲ੍ਹਾ ਕਮੇਟੀ ਦੇ ਮੈਂਬਰ 4 ਅਗਸਤ ਨੂੰ ਬਠਿੰਡਾ ਵਿਖੇ ਸੂਬੇ ਦੇ ਸਮੂਹ ਡੈਲੀਗੇਟਾਂ ਵੱਲੋਂ ਮਿਲ ਕੇ ਜਥੇਬੰਦਕ ਕੰਮਾਂ ਦਾ ਮੁਲਾਂਕਣ ਕਰਨ ਅਤੇ ਸੰਵਿਧਾਨਕ ਸੋਧਾਂ ਨੂੰ ਵਿਚਾਰਨ ਦੇ ਨਾਲ ਹੀ ਅਗਲੇ ਤਿੰਨ ਸਾਲ ਲਈ ਨਵੀਂ ਸੂਬਾ ਸਕੱਤਰ ਅਤੇ ਸੂਬਾ ਕਮੇਟੀ ਦੀ ਚੋਣ ਵੀ ਕਰਨਗੇ।
ਇਸ ਮੌਕੇ ਡੈਮੋਕਰੈਟਿਕ ਟੀਚਰਜ ਫਰੰਟ ਦੇ ਸੂਬਾ ਮੀਤ ਰਘਵੀਰ ਸਿੰਘ ਭਵਾਨੀਗੜ੍ਹ, ਜਿਲਾ ਜਨਰਲ ਸਕੱਤਰ ਅਮਨ ਵਸ਼ਿਸ਼ਟ, ਪ੍ਰੈੱਸ ਸਕੱਤਰ ਕਰਮਜੀਤ ਨਦਾਮਪੁਰ, ਜਿਲਾ ਮੀਤ ਪ੍ਰਧਾਨ ਕੁਲਵੰਤ ਖਨੌਰੀ, ਬਲਾਕ ਪ੍ਰਧਾਨ ਰਵਿੰਦਰ ਦਿੜ੍ਹਬਾ, ਰਾਜ ਸੈਣੀ, ਦੀਨਾ ਨਾਥ, ਗੁਰਦੀਪ ਚੀਮਾ, ਮਨਜੀਤ ਲਹਿਰਾ, ਪਰਦੀਪ ਬਾਂਸਲ ਆਦਿ ਅਧਿਆਪਕ ਆਗੂ ਹਾਜ਼ਰ ਸਨ।