Tuesday, May 14, 2024
No menu items!
HomeEducationPunjab School News: ਪੰਜਾਬ 'ਚ 2 ਲੱਖ ਵਿਦਿਆਰਥੀਆਂ ਨੂੰ ਨਹੀਂ ਮਿਲੀਆਂ ਵਰਦੀਆਂ...

Punjab School News: ਪੰਜਾਬ ‘ਚ 2 ਲੱਖ ਵਿਦਿਆਰਥੀਆਂ ਨੂੰ ਨਹੀਂ ਮਿਲੀਆਂ ਵਰਦੀਆਂ ਤੇ ਕਿਤਾਬਾਂ! ਸੁਖਬੀਰ ਬਾਦਲ ਦਾ ਵੱਡਾ ਦਾਅਵਾ

 

Punjab School News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਬਾਦਲ

ਮਾਨਸਾ

Punjab School News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਾਂਗੂ ਪੰਜਾਬ ਵਿਚ ਵੀ ਸਰਕਾਰੀ ਕੰਮਕਾਜ ਠੱਪ ਹੋ ਗਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕਈ ਮਹੀਨਿਆਂ ਤੋਂ ਫਾਈਲਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ।

ਬਾਦਲ ਨੇ ਇਹ ਵੀ ਵਾਅਦਾ ਕੀਤਾ ਕਿ ਜਦੋਂ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਮਾਨਸਾ ਵਿਚ ਮੈਡੀਕਲ ਕਾਲਜ ਜ਼ਰੂਰ ਸਥਾਪਿਤ ਕੀਤਾ ਜਾਵੇਗਾ ਤੇ ਉਹਨਾਂ ਨੇ ਆਪ ਸਰਕਾਰ ਵੱਲੋਂ ਸੂਬੇ ਵਿਚ 16 ਮੈਡੀਕਲ ਕਾਲਜ ਸਥਾਪਿਤ ਕਰਨ ਦਾ ਵਾਅਦਾ ਕਰਨ ਅਤੇ ਫਿਰ ਵਾਅਦੇ ਤੋਂ ਭੱਜਣ ਦੀ ਵੀ ਨਿਖੇਧੀ ਕੀਤੀ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਵਿਚ ਦੋ ਲੱਖ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ, ਕਿਤਾਬਾਂ ਤੇ ਸਟੇਸ਼ਨਰੀ ਨਹੀਂ ਮਿਲੀ। ਕਿਉਂਕਿ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਕੇਸ ਵਿਚ ਗ੍ਰਿਫਤਾਰੀ ਹੋਣ ਦੇ ਬਾਵਜੂਦ ਅਸਤੀਫਾ ਨਹੀਂ ਦਿੱਤਾ ਅਤੇ ਸਿੱਖਿਆ ਤੇ ਸਿਹਤ ਸੇਵਾਵਾਂ ਅਤੇ ਵੱਖ-ਵੱਖ ਪ੍ਰਾਜੈਕਟ ਪੰਜਾਬ ਵਿਚ ਵੀ ਪ੍ਰਭਾਵਤ ਹੋ ਰਹੇ ਹਨ।

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਮਹੀਨਿਆਂ ਤੋਂ ਜ਼ਰੂਰੀ ਫਾਈਲਾਂ ’ਤੇ ਹਸਤਾਖ਼ਰ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਵੱਖ-ਵੱਖ ਪ੍ਰਾਜੈਕਟਾਂ ਵਾਸਤੇ NOC, ਇਸੇ ਕਰ ਕੇ ਰੁਕੀ ਹੋਈ ਹੈ, ਕਿਉਂਕਿ ਭਗਵੰਤ ਮਾਨ ਮਨਜ਼ੂਰੀ ਨਹੀਂ ਦੇ ਰਹੇ।

ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੱਤਾ ਦੇ ਭੁੱਖੇ ਇਹਨਾਂ ਸਿਆਸਤਦਾਨਾਂ ਨੂੰ ਸਜ਼ਾ ਜ਼ਰੂਰ ਦੇਣ ਅਤੇ ਕਿਹਾ ਕਿ ਪੰਜਾਬ ਵਿਚ ਹਾਲਾਤ ਅਜਿਹੇ ਬਣ ਗਏ ਹਨ ਕਿ ਪਹਿਲੀ ਵਾਰ ਸਿੱਖਿਆ ਅਤੇ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀ ਤਨਖਾਹ 25 ਅਪ੍ਰੈਲ ਤੱਕ ਨਹੀਂ ਦਿੱਤੀ ਗਈ।

ਉਹਨਾਂ ਕਿਹਾ ਕਿ ਆਪ ਸਰਕਾਰ ਨੇ ਇਕ ਹਜ਼ਾਰ ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕ ਦਿੱਤੇ ਹਨ ਅਤੇ ਸੈਂਕੜੇ ਕਰੋੜ ਰੁਪਏ ਆਪ ਦੇ ਕਨਵੀਨਰ ਕੇਜਰੀਵਾਲ ਲਈ ਪ੍ਰਾਈਵੇਟ ਜੈਟ ਕਿਰਾਏ ’ਤੇ ਲੈਣ ’ਤੇ ਫੂਕ ਦਿੱਤੇ ਹਨ ਤਾਂ ਜੋ ਉਹ ਦੇਸ਼ ਭਰ ਵਿਚ ਚੋਣ ਪ੍ਰਚਾਰ ਕਰ ਸਕਣ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਬਾਦਲ ਨੇ ਕਿਹਾ ਕਿ ਆਪ ਸਰਕਾਰ ਮਾਲੀਆ ਪੈਦਾ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ, ਚੋਣ ਜ਼ਾਬਤੇ ਦੌਰਾਨ ਵੀ ਸਰਕਾਰ ਨੇ 2500 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ।

ਉਹਨਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਆਪ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਉਹ ਆਬਕਾਰੀ ਮਾਲੀਏ ਦੇ ਨਾਲ-ਨਾਲ ਮਾਇਨਿੰਗ ਤੋਂ ਹੁੰਦੀ ਆਮਦਨ ਵਿਚ ਵਾਧਾ ਕਰਨਗੇ।

ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਉਹਨਾਂ ਨੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਘੁਟਾਲਾ ਕੀਤਾ ਅਤੇ ਆਪਣੇ ਵਿਧਾਇਕਾਂ ਨੂੰ ਸਰਕਾਰੀ ਖ਼ਜ਼ਾਨੇ ਦੀ ਕੀਮਤ ’ਤੇ ਗੈਰ ਕਾਨੂੰਨੀ ਮਾਇਨਿੰਗ ਕਰਨ ਵਾਸਤੇ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ–PhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਬਾਦਲ ਨੇ ਕਿਹਾ ਕਿ ਇਸ ਸਾਰੇ ਮਾੜੇ ਹਾਲਾਤ ਨੂੰ ਖ਼ਤਮ ਕਰਨ ਦਾ ਇਕੋ ਇਲਾਜ ਹੈ ਕਿ ਆਪ ਤੇ ਕਾਂਗਰਸ ਦੋਵਾਂ ਪਾਰਟੀਆਂ ਨੂੰ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਠੁਕਰਾਇਆ ਜਾਵੇ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਅਗਵਾਈ ਹੇਠ ਲੋਕ ਹਿਤੈਸ਼ੀ ਸਰਕਾਰ ਸਥਾਪਿਤ ਕੀਤੀ ਜਾਵੇਗੀ।

ਕਿਉਂਕਿ ਅਕਾਲੀ ਦਲ ਹੀ ਇਕਲੌਤੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਹਿੱਤਾਂ ਲਈ ਸਭ ਤੋਂ ਪਹਿਲਾਂ ਕੰਮ ਕਰੇਗੀ ਅਤੇ ਪੰਜਾਬ ਤੇ ਪੰਜਾਬੀਆਂ ਦੇ ਸਾਰੇ ਲਟਕਦੇ ਮਸਲੇ ਹੱਲ ਕਰੇਗੀ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਪ੍ਰੇਮ ਅਰੋੜਾ, ਡਾ. ਨਿਸ਼ਾਨ ਸਿੰਘ, ਗੁਰਮੇਲ ਸਿੰਘ ਫਫੜੇ, ਸਰਬਜੀਤ ਸਿੰਘ ਝਿੰਕਜਰ, ਗੁਰਪ੍ਰੀਤ ਸਿੰਘ ਝੱਬਰ ਤੇ ਗੁਰਪਾਲ ਠੇਕੇਦਾਰ ਵੀ ਮੌਜੂਦ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments