Friday, April 19, 2024
No menu items!
HomeEducationSad News: ਸਰਕਾਰੀ ਅਧਿਆਪਕਾ ਦੀ ਭਿਆਨਕ ਸੜਕ ਹਾਦਸੇ 'ਚ ਮੌਤ

Sad News: ਸਰਕਾਰੀ ਅਧਿਆਪਕਾ ਦੀ ਭਿਆਨਕ ਸੜਕ ਹਾਦਸੇ ‘ਚ ਮੌਤ

 

Sad News: ਪੁਲਿਸ ਵੱਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈੱਟਵਰਕ, ਗੁਰਦਾਸਪੁਰ

Sad News: ਭਿਆਨਕ ਸੜਕ ਹਾਦਸੇ ਵਿੱਚ ਇੱਕ ਸਰਕਾਰੀ ਅਧਿਆਪਕਾ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਛਾਣ ਪ੍ਰਵੇਸ਼ ਕੁਮਾਰੀ ਪਤਨੀ ਵਿਕਰਮਜੀਤ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ।

ਜਾਣਕਾਰੀ ਦੇ ਮੁਤਾਬਕ ਇਹ ਹਾਦਸਾ ਦੀਨਾ ਨਗਰ ਦੇ ਪਿੰਡ ਚੌਤਾ ਵਿਖੇ ਵਾਪਰਿਆ। ਜਿੱਥੇ ਇੱਕ ਤੇਜ਼ ਰਫਤਾਰ ਕਾਰ ਦੇ ਵੱਲੋਂ ਅਧਿਆਪਕਾ ਪ੍ਰਵੇਸ਼ ਕੁਮਾਰੀ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਡਿਊਟੀ ‘ਤੇ ਜਾ ਰਹੀ ਅਧਿਆਪਕਾ ਦੀ ਮੌਤ ਹੋ ਗਈ।

ਅਧਿਆਪਕਾ ਦੇ ਪਤੀ ਮੁਤਾਬਕ ਉਸਦੀ ਪਤਨੀ ਪਿੰਡ ਚੇਚੀਆਂ ਵਿੱਚ ਸਰਕਾਰੀ ਸਕੂਲ ਵਿਖੇ ਡਿਊਟੀ ਕਰਦੀ ਸੀ ਅਤੇ ਸੈਮੀਨਾਰ ‘ਤੇ ਡਿਊਟੀ ਦੇਣ ਜਾ ਰਹੀ ਸੀ, ਜਦੋਂ ਉਹ ਪਿੰਡ ਚੌਥਾ ਵਿਖੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਅਤੇ ਉਹਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਹਨੂੰ ਮ੍ਰਿਤਕ ਐਲਾਨ ਦਿੱਤਾ।

ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਮੇਸ਼ ਕੁਮਾਰ ਨੇ ਦੱਸਿਆ ਉਕਤ ਘਟਨਾ ਦੇ ਸੰਬੰਧ ਵਿੱਚ ਅਧਿਆਪਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਮ੍ਰਿਤਕਾ ਦੇ ਪਤੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰ ਚਾਲਕ ਖਿਲਾਫ ਮੁਕਦਮਾ ਦਰਜ ਕਰ ਲਿਆ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments