Friday, May 17, 2024
No menu items!
HomeEducationSchool News: ਸਿੱਖਿਆ ਵਿਭਾਗ ਨੇ ਸ਼ਾਮ ਸਮੇਂ ਸਿਆਲੀਂ ਕੁੱਲੀਆਂ (ਪਠਾਨਕੋਟ) 'ਚ ਚਲਾਇਆ...

School News: ਸਿੱਖਿਆ ਵਿਭਾਗ ਨੇ ਸ਼ਾਮ ਸਮੇਂ ਸਿਆਲੀਂ ਕੁੱਲੀਆਂ (ਪਠਾਨਕੋਟ) ‘ਚ ਚਲਾਇਆ ਦਾਖ਼ਲਾ ਅਭਿਆਨ

 

School News: ਦਾਖ਼ਲਾ ਅਭਿਆਨ ਦੌਰਾਨ 18 ਬੱਚਿਆਂ ਨੂੰ ਕੀਤਾ ਸਰਕਾਰੀ ਸਕੂਲ ਵਿੱਚ ਦਾਖਲ, ਸਰਕਾਰੀ ਸਕੂਲਾਂ ਅੰਦਰ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਗੁਣਾਤਮਕ ਸਿੱਖਿਆ:- ਡੀਜੀ ਸਿੰਘ

ਪੰਜਾਬ ਨੈੱਟਵਰਕ, ਪਠਾਨਕੋਟ

School News: ਸਰਕਾਰੀ ਸਕੂਲਾਂ ਅੰਦਰ ਤਜ਼ਰਬੇਕਾਰ ਅਤੇ ਮਿਹਨਤੀ ਅਧਿਆਪਕ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਵਿਭਾਗ ਵੱਲੋਂ ਵੀ ਸਕੂਲਾਂ ਦੇ ਸੁੰਦਰੀਕਰਨ ਅਤੇ ਸਕੂਲਾਂ ਨੂੰ ਡਿਜ਼ੀਟਲ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ, ਵਿਭਾਗ ਵੱਲੋਂ ਬੱਚਿਆਂ ਨੂੰ ਮੁਫ਼ਤ ਵਰਦੀਆਂ, ਕਿਤਾਬਾਂ ਤੇ ਯੋਗ ਬੱਚਿਆਂ ਨੂੰ ਵਜ਼ੀਫੇ ਦੇਣ ਦੇ ਨਾਲ ਨਾਲ ਈਕੰਟੈਂਟ, ਪ੍ਰੋਜੈਕਟਰ, ਐਲਈਡਈ, ਕੰਪਿਊਟਰ ਤੇ ਵੱਖ ਵੱਖ ਮਾਧਿਅਮ ਰਾਹੀਂ ਸਿੱਖਿਆ ਦੇਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਸ ਲਈ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਬੱਚਿਆਂ ਦਾ ਭਵਿੱਖ ਸੁਨਹਿਰੀ ਬਣਾਉਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਭਗਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਆਲੀਂ ਕੁੱਲੀਆਂ ਦੇ ਇਲਾਕੇ ਵਿੱਚ ਸ਼ਾਮ ਸਮੇਂ ਚਲਾਏ ਗਏ ਦਾਖ਼ਲਾ ਅਭਿਆਨ ਦੌਰਾਨ ਮਾਪਿਆਂ ਨੂੰ ਪ੍ਰੇਰਿਤ ਕਰਦਿਆਂ ਕਹੇ।

ਇਹ ਵੀ ਪੜ੍ਹੋWeather Forecast: ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ! ਪੰਜਾਬ ‘ਚ ਇਸ ਦਿਨ ਪਵੇਗਾ ਭਾਰੀ ਮੀਂਹ

ਇਸ ਮੌਕੇ ਉਨ੍ਹਾਂ ਨਾਲ ਬੀਪੀਈਓ ਕੁਲਦੀਪ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਐਚਟੀ ਜਗਦੀਸ਼ ਰਾਜ, ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਸਿਆਲੀਂ ਕੁੱਲੀਆਂ ਦਾ ਸਮੂਹ ਸਟਾਫ਼ ਹਾਜ਼ਰ ਸੀ। ਦਾਖ਼ਲਾ ਅਭਿਆਨ ਦੌਰਾਨ ਸਕੂਲ ਸਟਾਫ਼ ਵੱਲੋਂ 18 ਬੱਚਿਆਂ ਨੂੰ ਦਾਖਲ ਕੀਤਾ ਗਿਆ।

ਇਹ ਵੀ ਪੜ੍ਹੋ-PSEB Class 12th Result 2024: 12ਵੀਂ ਜਮਾਤ ਦਾ ਨਤੀਜਾ ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਚੈੱਕ

ਇਸ ਮੌਕੇ ਸੰਬੋਧਨ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਅੰਦਰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਵਿਭਾਗ ਦਾ ਉਦੇਸ਼ ਹੈ ਕਿ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਪ੍ਰਾਪਤ ਕਰ ਕੇ ਆਪਣਾ ਭਵਿੱਖ ਸੁਨਹਿਰੀ ਬਣਾ ਸਕਣ। ਉਨ੍ਹਾਂ ਮਾਪਿਆਂ ਅਤੇ ਇਲਾਕਾ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਦੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments