UP Breaking: ਯੂਪੀ ਦੇ ਜਾਲੌਨ ਵਿਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਤੇਜ਼ ਰਫ਼ਤਾਰ ਵੈਨ ਖਾਈ ਵਿੱਚ ਪਲਟ ਗਈ। ਵੈਨ ਪਲਟਣ ਤੋਂ ਬਾਅਦ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਵੈਨ ‘ਚ ਸਵਾਰ 15 ਬੱਚੇ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 7 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਗੰਭੀਰ ਜ਼ਖਮੀ ਬੱਚਿਆਂ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।