Join WhatsApp

Join Now

ਬਿਜਲੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਨਾਲ਼ ਮੀਟਿੰਗ ਰਹੀ ਬੇਸਿੱਟਾ, ਹੜਤਾਲ਼ ਰਹੇਗੀ ਜਾਰੀ

On: July 29, 2026 7:59 PM

 

ਬਿਜਲੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਨਾਲ਼ ਮੀਟਿੰਗ ਰਹੀ ਬੇਸਿੱਟਾ, ਹੜਤਾਲ਼ ਰਹੇਗੀ ਜਾਰੀ

ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ ਮੈਨੇਜ਼ਮੈਂਟ ਅਤੇ ਸਰਕਾਰ:-ਕਮੇਟੀ ਆਗੂ

29 ਜੁਲਾਈ 2026 (ਲਹਿਰਾ ਮੁਹੱਬਤ)

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਆਗੂਆਂ ਨੇ ਕਿਹਾ ਕਿ ਸਾਡੀ ਮੀਟਿੰਗ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਦੇ ਨਾਲ ਹੋਈ, ਪਰ ਉਕਤ ਮੀਟਿੰਗ ਬੇਸਿੱਟਾ ਰਹੀ।

ਇਸ ਸਮੇਂ ਹਾਜ਼ਿਰ ਕਮੇਟੀ ਦੇ ਸੂਬਾਈ ਆਗੂਆਂ ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ,ਲਛਮਣ ਸਿੰਘ ਰਾਮਪੁਰਾ,ਹਰਦੀਪ ਸਿੰਘ ਤੱਗੜ,ਗੁਰਪ੍ਰੀਤ ਸਿੰਘ ਗੁਰੂਸਰ,ਕ੍ਰਿਸ਼ਨ ਕੁਮਾਰ ਅਤੇ ਪਰਮਜੀਤ ਸਿੰਘ ਮਹਿਰਾਜ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 30 ਜੂਨ ਨੂੰ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ।

ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ 25 ਜੁਲਾਈ ਤੋਂ ਲਗਾਤਾਰ ਹੜਤਾਲ਼ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ।

ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਦੀ ਇਕੱਤਰਤਾ ਨੂੰ ਬੀਕੇਯੂ ਏਕਤਾ ਉਗਰਾਹਾਂ ਤੋਂ ਬਲਾਕ ਪ੍ਰਧਾਨ ਜਿਉਂਦ ਗੁਲਾਬ ਸਿੰਘ ਜਿਉਂਦ ਅਤੇ ਬਲਾਕ ਪ੍ਰਧਾਨ ਰਾਮਪੁਰਾ ਮਾ.ਸੁਖਦੇਵ ਸਿੰਘ ਜਵੰਦਾ,ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਸੰਬੋਧਨ ਕੀਤਾ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment