Join WhatsApp

Join Now

ਪੰਜਾਬ ‘ਚੋਂ ਬਿਜਲੀ ਗਾਇਬ, ਪਰ… ਇਸ਼ਤਿਹਾਰਾਂ ਵਿੱਚ ਸਰਪਲੱਸ: BJP ਦਾ ਭਗਵੰਤ ਮਾਨ ਸਰਕਾਰ ‘ਤੇ ਵੱਡਾ ਹਮਲਾ!

On: June 28, 2026 4:28 PM

 

ਪੰਜਾਬ ‘ਚੋਂ ਬਿਜਲੀ ਗਾਇਬ, ਪਰ… ਇਸ਼ਤਿਹਾਰਾਂ ਵਿੱਚ ਸਰਪਲੱਸ: BJP ਦਾ ਭਗਵੰਤ ਮਾਨ ਸਰਕਾਰ ‘ਤੇ ਵੱਡਾ ਹਮਲਾ!

ਸਰਕਾਰ ਦੀ ਨਲਾਇਕੀ ਨੇ ਕਿਸਾਨਾਂ ਨੂੰ ਖੇਤਾਂ ਦੀ ਥਾਂ ਸੜਕਾਂ ‘ਤੇ ਲਿਆ ਖੜ੍ਹਾ ਕੀਤਾ- AAP ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂ

ਮੁੱਖ ਮੰਤਰੀ ਸਟੇਜੀ ਬਿਆਨਾਂ ਤੋਂ ਬਾਹਰ ਨਿਕਲ ਕੇ ਜ਼ਮੀਨੀ ਹਕੀਕਤ ਵੱਲ ਧਿਆਨ ਦੇਣ

ਚੰਡੀਗੜ੍ਹ, 28 ਜੂਨ 2026- ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਬਿਜਲੀ ਕੱਟਾਂ ਤੋਂ ਪਰੇਸ਼ਾਨ ਹੋ ਕੇ ਅੱਜ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਅਤੇ ਪਿਛਲੇ ਕੁਝ ਦਿਨਾਂ ਤੋਂ ਲਗਾਏ ਜਾ ਰਹੇ ਧਰਨੇ ਮੁੱਖ ਮੰਤਰੀ ਭਗਵੰਤ ਮਾਨ ਦੇ ‘ਅੱਠ ਘੰਟੇ ਬਿਜਲੀ’ ਅਤੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਰਹੇ ਹਨ। ਇਹ ਤਿੱਖਾ ਪ੍ਰਤੀਕਰਮ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਿੱਤਾ।

ਢਿੱਲੋਂ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੌਰਾਨ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਮਾਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨ ਮਹਿੰਗਾ ਡੀਜ਼ਲ ਫੂਕ ਕੇ ਜਨਰੇਟਰ ਚਲਾਉਣ ਲਈ ਮਜਬੂਰ ਹਨ, ਜਿਸ ਨਾਲ ਉਨ੍ਹਾਂ ਦੀ ਲਾਗਤ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਬਿਜਲੀ ਲਈ ਗਰਿੱਡਾਂ ਅੱਗੇ ਲੱਗ ਰਹੇ ਧਰਨੇ ‘ਬਿਜਲੀ ਸਰਪਲੱਸ ਪੰਜਾਬ’ ਦੇ ਸਰਕਾਰੀ ਦਾਅਵਿਆਂ ਦੀ ਪੂਰੀ ਤਰ੍ਹਾਂ ਪੋਲ ਖੋਲ ਰਹੇ ਹਨ।

ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਕਿਸਾਨਾਂ ਨੂੰ ਰਾਤਾਂ ਦੇ ਜਾਗਰਣ ਤੋਂ ਮੁਕਤੀ ਮਿਲੇਗੀ, ਪਰ ਅੱਜ ਹਾਲਾਤ ਇਹ ਹਨ ਕਿ, ਨਾ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਰਾਤ ਨੂੰ। ਪਹਿਲਾਂ ਤੋਂ ਲੱਗਿਆ ਝੋਨਾ ਪਾਣੀ ਦੀ ਘਾਟ ਕਾਰਨ ਸੁੱਕਣ ਦੇ ਕਿਨਾਰੇ ‘ਤੇ ਹੈ, ਜਦਕਿ ਨਵੀਂ ਲੁਆਈ ਲਈ ਵੀ ਕਿਸਾਨਾਂ ਕੋਲ ਲੋੜੀਂਦੀ ਬਿਜਲੀ ਉਪਲਬਧ ਨਹੀਂ। ਇਹ ਸਰਕਾਰ ਦੀ ਨਾਕਾਮ ਯੋਜਨਾਬੰਦੀ ਅਤੇ ਪ੍ਰਬੰਧਕੀ ਅਸਫਲਤਾ ਦਾ ਸਿੱਧਾ ਸਬੂਤ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਹਰ ਕੋਨੇ ਵਿੱਚ ਕਿਸਾਨ ਬਿਜਲੀ ਘਰਾਂ ਅਤੇ ਗਰਿੱਡਾਂ ਦਾ ਘਿਰਾਓ ਕਰ ਰਹੇ ਹਨ, ਤਪਦੀ ਗਰਮੀ ਵਿੱਚ ਧਰਨੇ ਲਗਾ ਰਹੇ ਹਨ ਅਤੇ ਸੜਕਾਂ ਜਾਮ ਕਰਨ ਲਈ ਮਜਬੂਰ ਹਨ। ਜੇਕਰ ਸਰਕਾਰ ਦੇ ਪ੍ਰਬੰਧ ਇੰਨੇ ਹੀ ਚੁਸਤ ਸਨ, ਤਾਂ ਅੱਜ ਅੰਨਦਾਤਾ ਖੇਤਾਂ ਦੀ ਬਜਾਏ ਸੜਕਾਂ ‘ਤੇ ਇਨਸਾਫ਼ ਮੰਗਣ ਲਈ ਕਿਉਂ ਬੈਠਾ ਹੈ?

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਸਾਰਾ ਧਿਆਨ ਇਸ਼ਤਿਹਾਰਾਂ, ਸੋਸ਼ਲ ਮੀਡੀਆ ਅਤੇ ਝੂਠੇ ਪ੍ਰਚਾਰ ‘ਤੇ ਕੇਂਦਰਿਤ ਹੈ, ਜਦਕਿ ਜ਼ਮੀਨੀ ਹਕੀਕਤ ਵਿੱਚ ਕਿਸਾਨ ਬਿਜਲੀ, ਪਾਣੀ ਅਤੇ ਪ੍ਰਬੰਧਕੀ ਕਮੀ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਨਾਕਾਮੀ ਨੂੰ ਕਦੇ ਨਹੀਂ ਭੁੱਲੇਗਾ ਅਤੇ ਸਮਾਂ ਆਉਣ ‘ਤੇ ਇਸਦਾ ਸਬਕ ਜ਼ਰੂਰ ਸਿਖਾਏਗਾ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment