Join WhatsApp

Join Now

ਪੰਜਾਬ ਭਰ ‘ਚੋਂ ਐਲੀਮੈਂਟਰੀ ਅਧਿਆਪਕ ਪੁਰਾਣੀ ਪੈਨਸ਼ਨ ਬਹਾਲੀ ਲਈ 23 ਅਗਸਤ ਨੂੰ ਸਤੌਜ ਜਾਣਗੇ- ਪੰਨੂ/ਲਹੌਰੀਆ

On: August 19, 2026 8:46 PM

 

ਪੰਜਾਬ ਭਰ ‘ਚੋਂ ਐਲੀਮੈਂਟਰੀ ਅਧਿਆਪਕ ਪੁਰਾਣੀ ਪੈਨਸ਼ਨ ਬਹਾਲੀ ਲਈ 23 ਅਗਸਤ ਨੂੰ ਸਤੌਜ ਜਾਣਗੇ- ਪੰਨੂ/ਲਹੌਰੀਆ

ਚੰਡੀਗੜ੍ਹ, 19 ਅਗਸਤ 2026

ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿਸਟਰ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਹੋ ਰਹੇ ਰੋਸ ਪ੍ਰਦਰਸ਼ਨ ਵਿੱਚ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਵੱਡੀ ਸ਼ਮੂਲੀਅਤ ਕਰੇਗੀ। 27 ਅਗੱਸਤ ਸਾਂਝਾ ਮੁਲਾਜਮ ਪੈਨਸ਼ਨਰ ਮੰਚ ਅਤੇ ਫਰੰਟ ਦੇ ਮਹਾਂਬੰਦ ਸੰਘਰਸ਼ ਵਿੱਚ ਵੀ ਐਲੀਮੈਂਟਰੀ ਅਧਿਆਪਕ ਵੱਡੀ ਸ਼ਮੂਲੀਅਤ ਕਰਨਗੇ। ਪੰਜਾਬ ਭਰ ਦੇ ਐਲੀਮੈਂਟਰੀ ਅਧਿਆਪਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ 23 ਨੂੰ ਸਤੌਜ ਅਤੇ 27 ਅਗਸਤ ਨੂੰ ਮਹਾਬੰਦ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵਿਖੇ ਰੱਖੇ ਗਏ ਰੋਸ ਪ੍ਰਦਰਸ਼ਨ ਵਿੱਚ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ.) ਵੱਲੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਸਬੰਧੀ ਈ ਟੀ ਯੂ ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਦਲਜੀਤ ਸਿੰਘ ਲਹੌਰੀਆ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਮਨਜੀਤ ਸਿੰਘ ਕਠਾਣਾਂ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਰਵੀ ਵਾਹੀ,ਮਲਕੀਤ ਸਿੰਘ ਕਾਹਨੂੰਵਾਨ,ਦਿਲਬਾਗ ਸਿੰਘ ਬੌਡੇ, ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ,ਮਨੋਜ ਘਈ,ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਰਵੀ ਕਾਂਤ, ਦਿਗਪਾਲ ਪਠਾਨਕੋਟ, ਜਸਵੰਤ ਸਿੰਘ ਸੇਖੜਾ, ਅਵਤਾਰ ਸਿੰਘ ਭਲਵਾਨ, ਹਰਜੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਪਰਮਾਰ, ਸੁਰਿੰਦਰ ਕੁਮਾਰ ਮੋਗਾ, ਪ੍ਰੀਤਭਗਵਾਨ ਸਿਂਘ ਫਰੀਦਕੋਟ,ਚਰਨਜੀਤ ਸਿੰਘ ਫਿਰੋਜ਼ਪੁਰ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਬੇਹੱਦ ਅਹਿਮ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ l ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਵੱਡੇ ਪੱਧਰ ’ਤੇ ਸ਼ਮੂਲੀਅਤ ਲਈ ਪੰਜਾਬ ਭਰ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸੇ ਤਰ੍ਹਾਂ 27 ਅਗਸਤ ਨੂੰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਪੰਜਾਬ ਮਹਾਬੰਦ ਦੋਰਾਨ ਭਰ ਦੇ ਜ਼ਿਲ੍ਹਾਂ ਹੈੱਡਕੁਆਰਟਰਾਂ ’ਤੇ ਹੋ ਰਹੇ ਰੋਸ ਪ੍ਰਦਰਸ਼ਨਾਂ ‘ਚ ਐਲੀਮੈਂਟਰੀ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸਭ ਜਿਲਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, 18 ਫ਼ੀਸਦੀ ਡੀ.ਏ. ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, 2.59 ਗੁਣਾਂਕ ਲਾਗੂ ਕੀਤਾ ਜਾਵੇ, ਕੱਟੇ ਗਏ ਪੇਂਡੂ ਭੱਤੇ ਬਾਰਡਰ ਭੱਤੇ ਸਮੇਤ ਸਭ ਭੱਤੇ ਪੰਜਾਬ ਸਕੇਲ ਲਾਗੁ ਕੀਤੇ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਏ ਸੀ ਪੀ ਲਾਗੂ ਕੀਤੀ ਜਾਵੇ ਅਤੇ ਕੈਸ਼ਲੈੱਸ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣ ਤੋਂ ਇਲਾਵਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਾਕੀ ਸਾਰੀਆਂ ਵਿੱਤੀ ਮੰਗਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਜੇਕਰ 27 ਦੀ ਮੀਟਿੰਗ ਚ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਹੋਰ ਤਿੱਖੇ ਸੰਘਰਸ਼ ਦੇ ਐਲਾਨ ਹੋ ਜਾਣਗੇ ਜੋ ਸੰਘਰਸ਼ ਹੋਰ ਗੰਭੀਰ ਰੂਪ ਧਾਰਨ ਕਰ ਜਾਵੇਗਾ ਜੋ ਸਰਕਾਰ ਕੋਲੋ ਸੰਭਲਣਾ ਔਖਾ ਹੋ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰੇਸ਼ ਪਨਿਆੜ, ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਨੀਰਜ ਅਗਰਵਾਲ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿੰਘ, ਪਰਮਜੀਤ ਸਿੰਘ ਬੁੱਢੀਵਿੰਡ, ਰਣਜੀਤ ਸਿੰਘ ਮੱਲ੍ਹਾ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਵਿੰਦਰ ਸਿੰਘ ਹੈਪੀ, ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਰਿਸ਼ੀ ਕੁਮਾਰ ਜਲੰਧਰ, ਅਸੋਕ ਕੁਮਾਰ, ਪਰਮਬੀਰ ਸਿੰਘ ਰੋਖੇ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ.ਟੀ.ਯੂ ਪੰਜਾਬ (ਰਜਿ) ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਿਰੋਧੀ ਫੈਸਲਿਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।

 

Leave a Comment