Join WhatsApp

Join Now

ਪੰਜਾਬ ਸਰਕਾਰ ਨੂੰ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦਾ ਠੋਕਵਾਂ ਜਵਾਬ; ‘ਪ੍ਰੈਸ ਕਾਨਫਰੰਸ ‘ਚ ਪੇਸ਼ ਕੀਤੇ ਅੰਕੜਿਆਂ ‘ਤੇ ਚੁੱਕੇ ਸਵਾਲ

On: ਸਤੰਬਰ 4, 2026 12:46 ਬਾਃ ਦੁਃ

 

ਪੰਜਾਬ ਸਰਕਾਰ ਨੂੰ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦਾ ਠੋਕਵਾਂ ਜਵਾਬ; ‘ਪ੍ਰੈਸ ਕਾਨਫਰੰਸ ‘ਚ ਪੇਸ਼ ਕੀਤੇ ਅੰਕੜਿਆਂ ‘ਤੇ ਚੁੱਕੇ ਸਵਾਲ

ਸਰਕਾਰ ਨਾਲ ਗੱਲਬਾਤ ਲਈ ਮੁਲਾਜ਼ਮਾਂ ਦੀ ਵੱਡੀ ਸ਼ਰਤ: ‘ਪਹਿਲਾਂ ਵਿਭਾਗੀ ਕਾਰਵਾਈ ਵਾਲਾ ਮਾਰੂ ਪੱਤਰ ਵਾਪਸ ਲਵੇ ਸਰਕਾਰ’

‘ਸਾਢੇ ਚਾਰ ਸਾਲ ਬਾਅਦ ਪਰਿਵਾਰ ਦੇ ਮੈਂਬਰ ਯਾਦ ਆਏ’ – ਵਿੱਤ ਮੰਤਰੀ ਦੇ ਬਿਆਨਾਂ ‘ਤੇ ਭੜਕੇ ਮੁਲਾਜ਼ਮ ਆਗੂ ਖਹਿਰਾ

ਚੰਡੀਗੜ੍ਹ, 4 ਸਤੰਬਰ 2026- ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਨੂੰ ਲੈ ਕੇ ਜਾਰੀ ਕੀਤੇ ਗਏ ਅੰਕੜਿਆਂ ਅਤੇ ਪ੍ਰੈਸ ਕਾਨਫਰੰਸ ਤੋਂ ਬਾਅਦ ਮੁਲਾਜ਼ਮ ਸੰਗਠਨਾਂ ਵਿੱਚ ਰੋਸ ਹੋਰ ਵਧ ਗਿਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ ਸਾਂਝੀ ਪ੍ਰੈਸ ਕਾਨਫਰੰਸ ਦਾ ਜਵਾਬ ਦਿੰਦਿਆਂ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਸਰਕਾਰ ਦੀ ਨੀਤੀ ਅਤੇ ਨੀਅਤ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ।

ਮੁਲਾਜ਼ਮ ਸਾਥੀਆਂ ਨੂੰ ਸੰਬੋਧਨ ਕਰਦਿਆਂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ਸ਼ੀਲ ਹਨ। ਇਤਿਹਾਸਕ ਰੈਲੀਆਂ ਅਤੇ ਹੜਤਾਲਾਂ ਤੋਂ ਬਾਅਦ ਹੁਣ ਸਰਕਾਰ ਨੂੰ ਮੁਲਾਜ਼ਮਾਂ ਦੀ ਯਾਦ ਆਈ ਹੈ। ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ‘ਪਰਿਵਾਰ ਦੇ ਮੈਂਬਰ’ ਦੱਸਣ ‘ਤੇ ਚੋਟ ਕਰਦਿਆਂ ਖਹਿਰਾ ਨੇ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਉਪਰੰਤ ਅੱਜ ਮੰਤਰੀਆਂ ਨੂੰ ਮੁਲਾਜ਼ਮ ਪਰਿਵਾਰ ਦੇ ਮੈਂਬਰ ਜਾਪ ਰਹੇ ਹਨ।

ਸਰਕਾਰ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੀਆਂ ਦਿੱਤੀਆਂ ਜਾ ਰਹੀਆਂ ਸੂਚਨਾਵਾਂ ਬਾਰੇ ਗੱਲ ਕਰਦਿਆਂ ਖਹਿਰਾ ਨੇ ਕਿਹਾ ਕਿ ਅਜੇ ਤੱਕ ਮੀਟਿੰਗ ਦਾ ਕੋਈ ਵੀ ਅਧਿਕਾਰਤ ਸੱਦਾ ਨਹੀਂ ਮਿਲਿਆ, ਸਗੋਂ ਇਹ ਗੱਲਾਂ ਸਿਰਫ਼ ਸੋਸ਼ਲ ਮੀਡੀਆ ਰਾਹੀਂ ਹੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਸੱਚਮੁੱਚ ਹੀ ਗੱਲਬਾਤ ਕਰਨ ਲਈ ਗੰਭੀਰ ਹੈ, ਤਾਂ ਮੁਲਾਜ਼ਮਾਂ ਦੀ ਇੱਕ ਮੁੱਖ ਸ਼ਰਤ ਹੈ। ਹੜਤਾਲ ਅਤੇ ਸਮੂਹਿਕ ਛੁੱਟੀ ਦੌਰਾਨ ਗੈਰ-ਹਾਜ਼ਰ (ਅਨਔਥੋਰਾਈਜ਼ਡ) ਮੰਨੇ ਗਏ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਜਾਰੀ ਕੀਤਾ ਗਿਆ “ਮਾਰੂ ਪੱਤਰ” ਤੁਰੰਤ ਵਾਪਸ ਲਿਆ ਜਾਵੇ। ਖਹਿਰਾ ਨੇ ਕਿਹਾ ਕਿ ਮੁਲਾਜ਼ਮ ਅਨਔਥੋਰਾਈਜ਼ਡ ਛੁੱਟੀ ‘ਤੇ ਨਹੀਂ ਸਗੋਂ ਸਮੂਹਿਕ ਛੁੱਟੀ ‘ਤੇ ਸਨ। ਜੇਕਰ ਇਹ ਪੱਤਰ ਵਾਪਸ ਨਹੀਂ ਲਿਆ ਜਾਂਦਾ, ਤਾਂ ਸਰਕਾਰ ਨਾਲ ਗੱਲਬਾਤ ਹੋਣੀ ਮੁਸ਼ਕਿਲ ਹੀ ਨਹੀਂ ਬਲਕਿ ਨਾਮੁਮਕਿਨ ਹੋਵੇਗੀ।

ਤਨਖਾਹਾਂ ਦੇ ਭੰਬਲਭੂਸੇ ਦਾ ਜਵਾਬ ਤੱਥਾਂ ਨਾਲ ਦੇਵੇਗੀ ਜੋਇੰਟ ਐਕਸ਼ਨ ਕਮੇਟੀ

ਵਿੱਤ ਮੰਤਰੀ ਵੱਲੋਂ ਦਿੱਤੇ ਗਏ ਬਿਆਨ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਮੁਲਾਜ਼ਮ ਗੁਆਂਢੀ ਰਾਜਾਂ ਨਾਲੋਂ ਵੱਧ ਤਨਖਾਹਾਂ ਅਤੇ ਡੀ.ਏ. (DA) ਲੈ ਰਹੇ ਹਨ, ਉੱਤੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਸਰਕਾਰ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰ ਰਹੀ ਹੈ। ਜੋਇੰਟ ਐਕਸ਼ਨ ਕਮੇਟੀ ਦੇ ਸਮੂਹ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ ਕਿ ਸਰਕਾਰ ਦੀ ਇਸ ਪ੍ਰੈਸ ਕਾਨਫਰੰਸ ਦਾ ਜਵਾਬ ਪ੍ਰੈਸ ਕਾਨਫਰੰਸ ਰਾਹੀਂ ਹੀ ਅਤੇ ਪੂਰੇ ਤੱਥਾਂ ਸਮੇਤ ਦਿੱਤਾ ਜਾਵੇਗਾ, ਤਾਂ ਜੋ ਸਰਕਾਰ ਵੱਲੋਂ ਫੈਲਾਏ ਜਾ ਰਹੇ ਨਕਾਰਾਤਮਕ ਪ੍ਰਚਾਰ ਅਤੇ ਝੂਠ ਦਾ ਪਰਦਾਫਾਸ਼ ਕੀਤਾ ਜਾ ਸਕੇ।

ਮੁਲਾਜ਼ਮ ਆਗੂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮਾਨਯੋਗ ਹਾਈਕੋਰਟ ਵੱਲੋਂ ਡੀ.ਏ. (DA) ਅਤੇ ਏਰੀਅਰ ਸਬੰਧੀ ਦਿੱਤੇ ਗਏ ਹੁਕਮਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਾਈ ਗਈ ਪਟੀਸ਼ਨ/ਕੇਸ ਨੂੰ ਵੀ ਤੁਰੰਤ ਵਾਪਸ ਲਿਆ ਜਾਵੇ।

ਖ਼ਬਰ ਦੇ ਅੰਤ ਵਿੱਚ ਸੁਖਚੈਨ ਸਿੰਘ ਖਹਿਰਾ ਨੇ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਨੂੰ ਹੌਸਲੇ ਵਿੱਚ ਰਹਿਣ ਅਤੇ ਆਪਣੀ ਲੀਡਰਸ਼ਿਪ ‘ਤੇ ਪੂਰਾ ਭਰੋਸਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੀਡਰਸ਼ਿਪ ਹਰ ਤਰ੍ਹਾਂ ਦੇ ਸਮੀਕਰਨਾਂ ਅਤੇ ਹਾਲਾਤਾਂ ਦਾ ਸਾਹਮਣਾ ਕਰਨ ਲਈ ਤਿਆਰ ਹੈ। ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਸ ਦਾ ਐਲਾਨ ਜਲਦ ਹੀ ਪੰਜਾਬ ਪੱਧਰੀ ਮੀਟਿੰਗ ਬੁਲਾ ਕੇ ਕੀਤਾ ਜਾਵੇਗਾ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment