Join WhatsApp

Join Now

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਘਰ ਦਾ ਘਿਰਾਓ

On: ਸਤੰਬਰ 13, 2026 7:33 ਬਾਃ ਦੁਃ

 

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਸ ਮਾਰਚ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੇ ਘਰ ਦਾ ਘਿਰਾਓ

ਅੰਮ੍ਰਿਤਸਰ 13 ਸਤੰਬਰ 2026

ਪੰਜਾਬ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੰਘਰਸ਼ ਅਤੇ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਹੰਕਾਰੀ ਤੇ ਅੜੀਅਲ ਵਤੀਰਾ ਅਪਣਾਉਂਦੇ ਹੋਏ ਮੁਲਾਜ਼ਮਾਂ / ਪੈਨਸ਼ਨਰਾਂ ਨੂੰ ਡੀ. ਏ. ਦੀਆਂ ਕਿਸ਼ਤਾਂ ਨਾ ਜਾਰੀ ਕਰਨ ਤੇ ਹੋਰ ਅਹਿਮ ਮੰਗਾਂ ਨਾ ਮੰਨਣ ਅਤੇ ਮੁੱਖ ਮੰਤਰੀ ਵਲੋਂ ਦਿੱਤੀ ਮੀਟਿੰਗ ਤੋਂ ਖ਼ੁਦ ਹੀ ਭਗੌੜਾ ਹੋਣ ਉਪਰੰਤ ਮੁਲਾਜ਼ਮਾਂ ਖਿਲਾਫ ਕੂੜ ਪ੍ਰਚਾਰ ਵਿੱਢਣ ਅਤੇ ਬਦਲਾ ਲਊ ਭਾਵਨਾ ਤਹਿਤ ਮੁਲਾਜ਼ਮ ਆਗੂਆਂ ਦੀਆਂ ਬਦਲੀਆਂ ਕਰਨ ਵਿਰੁੱਧ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਦੇ ਦਫਤਰਾਂ/ਘਰਾਂ ਦੇ ਘਿਰਾਓ ਦੇ ਸੱਦੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ ਅਤੇ ਕਪੂਰਥਲਾ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਕਨਵੀਨਰ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕਰ , ਅਸ਼ਵਨੀ ਅਵਸਥੀ , ਹਰਜਿੰਦਰ ਪਾਲ ਸਿੰਘ ਪੰਨੂ , ਡਾ. ਸੰਤ ਸੇਵਕ ਸਰਕਾਰੀਆ, ਜਸਵੰਤ ਰਾਏ , ਜੋਗਿੰਦਰ ਸਿੰਘ ,ਚਰਨ ਸਿੰਘ ਸੰਧੂ , ਅਮਨ ਸ਼ਰਮਾ , ਦਲਬੀਰ ਸਿੰਘ ਜੌਹਲ, ਮਨਜਿੰਦਰ ਸੰਧੂ , ਸਮਸ਼ੇਰ ਸਿੰਘ ਕੋਹਰੀ , ਨਿਰਮਲਜੀਤ ਬਾਜਵਾ, ਜਸਵਿੰਦਰ ਸਿੰਘ, ਸ਼ਮਸ਼ੇਰ ਸਿੰਘ ਢਿਲੋਂ, ਮਦਨ ਲਾਲ ਮੰਨਣ , ਗੁਰਪ੍ਰੀਤ ਰਿਆੜ , ਸਰਵਣ ਔਜਲਾ , ਨਰਿੰਦਰ ਬੱਲ , ਬੋਬਿੰਦਰ ਸਿੰਘ, ਅਰਜਿੰਦਰ ਸਿੰਘ , ਮੰਗਲ ਦਾਸ ਦੀ ਅਗਵਾਈ ਵਿੱਚ ਨਿਊ ਅੰਮ੍ਰਿਤਸਰ ਦੀ ਮਾਰਕੀਟ ਸਾਹਮਣੇ ਵਿਸ਼ਾਲ ਇੱਕਠ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਰਿਹਾਇਸ਼ ਵੱਲ ਨੂੰ ਜਬਰਦਸਤ ਰੋਸ ਮਾਰਚ ਅਤੇ ਮੁਜ਼ਾਹਰਾ ਕੀਤਾ ਗਿਆ।

ਰੋਸ ਮਾਰਚ ਦੌਰਾਨ ਮੁਜਾਹਰਾਕਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੇ ਹੰਕਾਰੀ ਤੇ ਅੜੀਅਲ ਵਤੀਰੇ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਆਮ ਜਨਤਾ ਨੂੰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਾਰੇ ਕੀਤੇ ਕੂੜ੍ਹ ਪਰਚਾਰ ਦੀ ਸੱਚਾਈ ਤੋਂ ਜਾਣੂ ਕਰਵਾਇਆ ਗਿਆ।

ਇਸ ਸਮੇਂ ਤਾਲ ਮੇਲ ਕਮੇਟੀ ਦੇ ਆਗੂਆਂ ਜਰਮਨਜੀਤ ਛੱਜਲਵੱਡੀ, ਸੁਰਿੰਦਰ ਸਿੰਘ ਮੋਲੋਵਾਲੀ , ਮਨਜੀਤ ਸਿੰਘ ਬਾਸਰਕੇ , ਦੀਦਾਰ ਸਿੰਘ ਮੰਡ, ਰਕੇਸ਼ ਧਵਨ ,ਨਰਿੰਦਰ ਸਿੰਘ, ਸੁੱਚਾ ਸਿੰਘ ਟਰਪਈ, ਗੁਰਿੰਦਰ ਸਿੰਘ ਘੁੱਕੇਵਾਲੀ , ਕੰਵਲਜੀਤ ਕੌਰ ਛੱਜਲਵੱਡੀ , ਸੁਖਦੇਵ ਰਾਜ ਕਾਲੀਆ, ਬਲਜਿੰਦਰ ਸਿੰਘ, ਬਲਰਾਜ ਸਿੰਘ ਭੰਗੂ , ਦਲਬੀਰ ਸਿੰਘ ਬਾਜਵਾ, ਡਾ. ਨਿਰਮਲ ਸਿੰਘ ਅਨੰਦ , ਨਵਤੇਜ ਸਿੰਘ , ਮੰਗਲ ਟਾਂਡਾ, ਰਜੇਸ਼ ਪ੍ਰਾਸਰ , ਅਮਰਜੀਤ ਕਲੇਰ, ਕੁਲਵੰਤ ਸਿੰਘ ਘੁਕੇਵਾਲੀ , ਪਰਮਜੀਤ ਕੌਰ ਮਾਨ, ਗੁਰਬਿੰਦਰ ਸਿੰਘ ਖੈਹਰਾ , ਹਰਵਿੰਦਰ ਸਿੰਘ ਸੁਲਤਾਨਵਿੰਡ,ਅਮਰੀਕ ਸਿੰਘ, ਜਤਿੰਦਰ ਸਿੰਘ ਨੌਸੈਹਰਾ , ਕੁਲਵੰਤ ਸਿੰਘ ਡੇਅਰੀਵਾਲ , ਤ੍ਰਿਪਤਾ ਸ਼ਰਮਾ , ਗੁਰਮੇਜ ਸਿੰਘ ਕਲੇਰ , ਤਜਿੰਦਰ ਸਿੰਘ ਢਿਲੋਂ, ਅਸ਼ਨੀਲ ਸ਼ਰਮਾਂ , ਕਰਮਜੀਤ ਕੇ ਪੀ , ਮਮਤਾ ਸ਼ਰਮਾ, ਅਮਨਜੀਤ ਕੌਰ, ਕਮਲਜੀਤ ਕੌਰ ,ਮਲਕੀਤ ਸਿੰਘ ਭੱਟੀ, ਅਮਨ ਥਰੀਏਵਾਲ , ਅੰਗਰੇਜ਼ ਸਿੰਘ ਰੰਧਾਵਾ , ਪ੍ਰੇਮ ਚੰਦ ਅਜ਼ਾਦ , ਦਵਿੰਦਰ ਸਿੰਘ, ਵਲੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂਅਤੇ ਹਾਈ ਕੋਰਟ ਦੇ ਫੈਸਲੇ ਅਨੁਸਾਰ ਰਹਿੰਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਨਰਿਵਾਈਜਡ ਕੈਟਾਗਰੀਆਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧਣ।

ਇਸ ਤੋਂ ਇਲਾਵਾ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਤਨਖਾਹਾਂ ਸੋਧਣ ਦੇ ਨਾਂ ‘ਤੇ ਪੇਂਡੂ ਭੱਤੇ ਸਮੇਤ ਕੱਟੇ ਗਏ ਸਮੁੱਚੇ ਭੱਤੇ ਬਹਾਲ ਕਰਨ, ਏਸੀਪੀ ਸਕੀਮ ਬਹਾਲ ਕਰਨ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ 15.01.2015 ਦਾ ਮੁਢਲੀ ਤਨਖਾਹ ‘ਤੇ ਨਿਯੁਕਤੀ ਦਾ ਪੱਤਰ, 17.07.2020 ਦਾ ਕੇਂਦਰੀ ਸਕੇਲ ਲਾਗੂ ਕਰਨ ਦੇ ਪੱਤਰ ਨੂੰ ਰੱਦ ਕਰਨ ਅਤੇ 12.06.2025 ਨੂੰ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਕਾਸ ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਵਾਪਸ ਕਰਨ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਕਿਸ਼ਤ ਅਦਾ ਕਰਨ, ਪੰਜਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਤੇ 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬੱਝਵਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਜਨਵਰੀ 2016 ਤੋਂ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਦੇ ਸਮੇਂ 125% ਮਹਿੰਗਾਈ ਭੱਤੇ ਨੂੰ ਆਧਾਰ ਬਣਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਏ ਸੀ ਪੀ ਸਬੰਧੀ ਰਿਪੋਰਟ ਜਾਰੀ ਕਰਨ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕਰਨ, ਕੈਸ਼ਲੈਸ ਹੈਲਥ ਸਕੀਮ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਲਾਗੂ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੈਥ ਕਮ ਰਿਟਾਇਰਮੈਂਟ ਗਰੈਚੁਟੀ ਕੇਂਦਰ ਦੀ ਤਰਜ ਤੇ 25 ਲੱਖ ਰੁਪਏ ਕਰਨ ਅਤੇ ਇਸ ਨੂੰ ਬੋਰਡਾਂ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਤੇ ਵੀ ਲਾਗੂ ਕਰਨ, ਅਦਾਲਤਾਂ ਵੱਲੋਂ ਮੁਲਾਜ਼ਮਾ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਆਦਿ ਵਾਜਬ ਬਿਨਾ ਕਿਸੇ ਦੇਰੀ ਦੇ ਲਾਗੂ ਕਰੇ।

ਜੇ ਪੰਜਾਬ ਸਰਕਾਰ ਨੇ ਹਾਲੇ ਵੀ ਇਹਨਾਂ ਮੰਗਾਂ ਪ੍ਰਤੀ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਭਵਿੱਖ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਜ਼ਬਰਦਸਤ ਗੁੱਸੇ ਤੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਇਸ ਸਮੇਂ ਇਕ ਮਤੇ ਪੰਜਾਬ ਸਰਕਾਰ ਦੀ ਆਮ ਲੋਕਾਂ ਵਲੋਂ ਪੰਜਾਬ ਦੇ ਮੰਤਰੀਆਂ ਨੂੰ ਸਵਾਲ ਕਰਨ ਤੇ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਮੰਗ ਕੀਤੀ ਕਿ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੇ ਮੌਤ ਤੋਂ ਪਹਿਲਾਂ ਦੇ ਬਿਆਨ ਨੂੰ ਅਧਾਰ ਬਣਾ ਕੇ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਲੋਕਾਂ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਐਫ. ਆਈ. ਆਰ. ਵਿਚ ਸ਼ਾਮਿਲ ਕੀਤਾ ਜਾਵੇ ਅਤੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਵਾਲੇ ਮੋਹਨਜੀਤ ਸ਼ੇਰੋਂ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾਵੇ।

ਇਸ ਸਮੇਂ ਨੇ ਸਰਕਾਰ ਵਲੋਂ ਕੀਤੇ ਜਾ ਰਹੇ ਗੁਮਰਾਹਕੁਨ ਪ੍ਰਚਾਰ ਦੀ ਨਿੰਦਾ ਕਰਦਿਆਂ ਮੰਗਾਂ ਦੀ ਚਰਚਾ ਕੀਤੀ। ਹਰਪ੍ਰੀਤ ਸੋਹੀਆਂ , ਕਮਲ ਕਨੋਜੀਆ, ਸੁਲਤਾਨਪਾਲ ਸਿੰਘ, ਅਜੇ ਡੋਗਰਾ, ਸਤਿੰਦਰ ਸਿੰਘ ਬਾਠ, ਗੁਰਦੇਵ ਸਿੰਘ ਢਿਲੋਂ , ਨਿਰਮਲ ਸਿੰਘ, ਹੀਰਾ ਭੱਟੀ , ਸਰਬਜੀਤ ਪੱਟੀ , ਕੁਲਵਿੰਦਰ ਸਿੰਘ ਚੀਮਾ, ਅਰੁਨ ਕੁਮਾਰ, ਰਿਸ਼ੀ ਕੁਮਾਰ , ਆਦਿ ਹਾਜ਼ਿਰ ਸਨ।

 

Leave a Comment