ਪੁਰਾਣੀ ਪੈਨਸ਼ਨ ਬਹਾਲੀ ਲਈ ਵਿਧਾਨ ਸਭਾ ਵੱਲ ਮਾਰਚ ਕਰਨਗੇ ਮੁਲਾਜ਼ਮ

On: ਮਾਰਚ 7, 2026 10:35 ਬਾਃ ਦੁਃ

 

ਪੁਰਾਣੀ ਪੈਨਸ਼ਨ ਬਹਾਲੀ ਲਈ ਵਿਧਾਨ ਸਭਾ ਵੱਲ ਮਾਰਚ ਕਰਨਗੇ ਮੁਲਾਜ਼ਮ

ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ ਸਰਕਾਰ-ਡੀ.ਟੀ.ਐਫ਼.

ਸੰਗਰੂਰ, 7 ਮਾਰਚ 2026-

ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਅਤੇ ਸੂਬੇ ਦੀਆਂ ਹੋਰ ਟਰੇਡ ਯੂਨੀਅਨਾਂ ਵੱਲੋਂ 8 ਮਾਰਚ ਨੂੰ ਬਜ਼ਟ ਵਾਲੇ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ|

ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਕੋਈ ਪੁਖਤਾ ਕਦਮ ਨਹੀਂ ਪੁੱਟਿਆ,ਸਗੋਂ ਐੱਨ.ਪੀ.ਐੱਸ. (ਨਵੀਂ ਪੈਨਸ਼ਨ ਪ੍ਰਣਾਲੀ) ਅਧੀਨ ਮੁਲਾਜ਼ਮਾਂ ਅਤੇ ਸਰਕਾਰੀ ਖਜਾਨੇ ਦੇ ਕਰੋੜਾਂ-ਅਰਬਾਂ ਰੁਪਏ ਸ਼ੇਅਰ ਮਾਰਕੀਟਾਂ ‘ਚ ਲਾ ਕੇ ਕਾਰਪੋਰੇਟਾਂ ਨੂੰ ਲੁਟਾਇਆ ਜਾ ਰਿਹਾ ਹੈ ਅਤੇ ਮੁਲਾਜ਼ਮ ਪੰਜ-ਪੰਜ ਹਜਾਰ ਦੀ ਨਿਗੂਣੀ ਪੈਨਸ਼ਨ ਲੈ ਕੇ ਰਿਟਾਇਰ ਹੋ ਰਹੇ ਹਨ|ਆਗੂਆਂ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਖੁਦ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਜੋ ਕਿਨਿਰਾ ਝੂਠ ਸਾਬਿਤ ਹੋਇਆ| ਪੰਜਾਬ ਭਰ ਵਿੱਚ ਲਗਭਗ 2 ਲੱਖ ਮੁਲਾਜ਼ਮ ਐੱਨ.ਪੀ.ਐੱਸ. ਦੇ ਅਧੀਨ ਹਨ ਜੋ 8 ਮਾਰਚ ਨੂੰ ਵੱਡੀ ਗਿਣਤੀ ਵਿੱਚ ਮੋਹਾਲੀ ਵਿਖੇ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਵਧਣਗੇ|

ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਪ੍ਰੈੱਸ ਸਕੱਤਰ ਜਸਬੀਰ ਨਮੋਲ ਅਤੇ ਵਿੱਤ ਸਕੱਤਰ ਯਾਦਵਿੰਦਰ ਧੂਰੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ ਅਤੇ ਉਹਨਾਂ ਦੇ ਜੀ.ਪੀ.ਐਫ. ਖਾਤੇ ਖੋਲ੍ਹੇ |ਆਗੂਆਂ ਨੇ ਕਿਹਾ ਹੁਣ ਪੰਜਾਬ ਸਰਕਾਰ ਦੇ ਝੂਠ ਸਾਹਮਣੇ ਆ ਗਏ ਹਨ ਅਤੇ ਮੁਲਾਜ਼ਮ ਇਹਨਾਂ ਤੋਂ ਚੰਗੀ ਤਰਾਂ ਵਾਕਿਫ ਹੋ ਗਏ ਹਨ ਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਖਮਿਆਜ਼ਾ ਭੁਗਤਣਾ ਪਵੇਗਾ| ਇਸ ਸਮੇਂ ਉਕਤ ਤੋਂ ਇਲਾਵਾ ਸੀਨੀਅਰ ਆਗੂ ਬਲਬੀਰ ਲੌਂਗੋਵਾਲ ਤੇ ਬਲਾਕਾਂ ਦੇ ਆਗੂ ਸੁਖਪਾਲ ਧੂਰੀ,ਵਿਨੋਦ ਕੁਮਾਰ ਮੂਣਕ,ਰਵਿੰਦਰ ਸੁਨਾਮ,ਚੰਦਰ ਸ਼ੇਖਰ,ਸਤਨਾਮ ਉਭਾਵਾਲ ਤੇ ਸਤਵੀਰ ਭੁਪਾਲ ਵੀ ਹਾਜ਼ਰ ਸਨ।

Join WhatsApp

Join Now

Leave a Comment