Join WhatsApp

Join Now

ETT Teachers Protest! ਵੱਡੀ ਖ਼ਬਰ: ਟਾਵਰ ‘ਤੇ ਚੜ੍ਹੇ ETT ਅਧਿਆਪਕ ਦੀ ਸਿਹਤ ਵਿਗੜੀ!

On: June 18, 2026 11:59 AM

 

ETT Teachers Protest! ਵੱਡੀ ਖ਼ਬਰ: ਟਾਵਰ ‘ਤੇ ਚੜ੍ਹੇ ETT ਅਧਿਆਪਕ ਦੀ ਸਿਹਤ ਵਿਗੜੀ!

ETT Teachers Protes! ਧਰਨੇ ਦੇ 8ਵੇਂ ਦਿਨ ਵੀ ਪ੍ਰਸ਼ਾਸਨ ਰਿਹਾ ਬੇਅਸਰ, ਡਿਪਟੀ ਕਮਿਸ਼ਨਰ ਸੰਗਰੂਰ ਨਾਲ ਮੀਟਿੰਗ ਨੂੰ ਲੈ ਕੇ ਨਹੀਂ ਮਿਲਿਆ ਕੋਈ ਹਾਂ-ਪੱਖੀ ਹੁੰਗਾਰਾ- ਸਿੱਖਿਆ ਮੰਤਰੀ ਨਾਲ 7ਵੀਂ ਵਾਰ ਮੀਟਿੰਗ ਹੋਈ ਰੱਦ; ਅਗਲੀ ਮੀਟਿੰਗ ਦਾ ਕੋਈ ਸਮਾਂ ਤੈਅ ਨਹੀਂ

ਧੂਰੀ (ਸੰਗਰੂਰ), 18 ਜੂਨ 2026-

ETT Teachers Protest! ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਅੰਦਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਈ.ਟੀ.ਟੀ. (ETT) ਅਧਿਆਪਕਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਲੰਘੀ ਸ਼ਾਮ ਧੂਰੀ ਸ਼ਹਿਰ ਦੇ ਕੱਕੜਵਾਲ ਚੌਕ ਵਿੱਚ ਅਧਿਆਪਕਾਂ ਵੱਲੋਂ ਜ਼ੋਰਦਾਰ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮਕੇ ਰੋਸ ਮਾਰਚ ਕੱਢਿਆ ਗਿਆ। ਦੂਜੇ ਪਾਸੇ, ਆਪਣੀਆਂ ਮੰਗਾਂ ਲਈ ਮੋਬਾਈਲ ਟਾਵਰ ‘ਤੇ ਡਟੇ ਹੋਏ ਅਧਿਆਪਕ ਹਰਜੀਤ ਸਿੰਘ ਦੀ ਸਿਹਤ ਹੁਣ ਲਗਾਤਾਰ ਵਿਗੜਨੀ ਸ਼ੁਰੂ ਹੋ ਗਈ ਹੈ।

ਪਰ ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ ਕਿ ਹਰਜੀਤ ਸਿੰਘ ਸੰਘਰਸ਼ ਦੀ ਜਿੱਤ ਤੋਂ ਬਾਅਦ ਹੀ ਟਾਵਰ ਤੋਂ ਹੇਠਾਂ ਉੱਤਰੇਗਾ। ਉਨ੍ਹਾਂ ਦੱਸਿਆ ਕਿ ਇੱਕ-ਦੋ ਦਿਨਾਂ ਦੇ ਅੰਦਰ ਉਸ ਦੇ ਪਰਿਵਾਰਕ ਮੈਂਬਰ ਵੀ ਉਸ ਦੀ ਹੌਸਲਾ ਅਫ਼ਜ਼ਾਈ ਲਈ ਧੂਰੀ ਪਹੁੰਚ ਰਹੇ ਹਨ। ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਸਰਕਾਰ ਦੀ ਨੀਅਤ ‘ਤੇ ਸਵਾਲ ਚੁੱਕਦਿਆਂ ਖੁਲਾਸਾ ਕੀਤਾ ਕਿ ਹੁਣ ਤੱਕ ਸਿੱਖਿਆ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ 7ਵੀਂ ਵਾਰ ਰੱਦ ਹੋ ਚੁੱਕੀ ਹੈ ਅਤੇ ਅਗਲੀ ਮੀਟਿੰਗ ਲਈ ਉਨ੍ਹਾਂ ਨੂੰ ਕੋਈ ਸਮਾਂ ਨਹੀਂ ਦਿੱਤਾ ਗਿਆ।

ਅਧਿਆਪਕਾਂ ਮੁਤਾਬਕ ਉਨ੍ਹਾਂ ਨੇ ਡਿਪਟੀ ਕਮਿਸ਼ਨਰ (DC) ਸੰਗਰੂਰ ਨਾਲ ਮੀਟਿੰਗ ਕਰਨ ਦੀ ਗੱਲ ਪ੍ਰਸ਼ਾਸਨ ਦੇ ਸਾਹਮਣੇ ਰੱਖੀ ਸੀ, ਪਰ ਮੌਕੇ ‘ਤੇ ਤਾਇਨਾਤ ਡਿਊਟੀ ਅਫ਼ਸਰ ਵੱਲੋਂ ਇਸ ਬਾਰੇ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਦਿੱਤਾ ਗਿਆ। ਅਧਿਆਪਕਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਖੁਦ ਹੀ ਨਹੀਂ ਚਾਹੁੰਦਾ ਕਿ ਇਹ ਧਰਨਾ ਸਮਾਪਤ ਹੋਵੇ, ਇਸੇ ਕਰਕੇ ਡੀਸੀ ਸੰਗਰੂਰ ਧੂਰੀ ਨਹੀਂ ਆ ਰਹੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਅਧਿਆਪਕਾਂ ਦੇ ਪਰਿਵਾਰਕ ਮੈਂਬਰ ਧੂਰੀ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੱਟ ਸਿਆਪਾ ਕਰਨਗੇ।

ਧਰਨੇ ਦੇ ਅੱਠਵੇਂ ਦਿਨ ਲੋਕਾਂ ਦਾ ਧਿਆਨ ਹੁਣ ਅਧਿਆਪਕਾਂ ਦੀਆਂ ਮੰਗਾਂ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ ਵੱਲ ਵੀ ਕੇਂਦਰਿਤ ਹੋ ਗਿਆ ਹੈ। ਇਸ ਦੌਰਾਨ ਧਰਨਾਕਾਰੀਆਂ ਦੀ ਮਦਦ ਲਈ ਅੱਗੇ ਆਏ ਐਡਵੋਕੇਟ ਸੰਜੀਵ ਬਹਿਲ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਦਰਸ਼ਨ ਕਰ ਰਹੀਆਂ ਲੜਕੀਆਂ ਦੇ ਰਹਿਣ ਅਤੇ ਖਾਣ-ਪੀਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਹੈ। ਉਨ੍ਹਾਂ ਦੇ ਰਹਿਣ ਲਈ ਇੱਕ ਕਮਰੇ ਵਿੱਚ ਏ.ਸੀ. (AC) ਲਗਵਾ ਦਿੱਤਾ ਗਿਆ ਹੈ ਅਤੇ ਖਾਣੇ ਦੇ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ।

ਐਡਵੋਕੇਟ ਬਹਿਲ ਨੇ ਕਿਹਾ ਕਿ ਉਹ ਧਰਨਾਕਾਰੀਆਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡਣਗੇ। ਰੋਸ ਮਾਰਚ ਦੌਰਾਨ ਮੌਕੇ ‘ਤੇ ਪਹੁੰਚੇ ਕਾਂਗਰਸੀ ਆਗੂ ਹਰਦੀਪ ਸਿੰਘ ਦਲਤਪੁਰ ਨੇ ਵੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਪਰ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇਹ ਬੇਹੱਦ ਅਫ਼ਸੋਸਜਨਕ ਹੈ ਕਿ ਖੁਦ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਵਿੱਚ ਸੰਘਰਸ਼ ਕਰ ਰਹੇ ਈ.ਟੀ.ਟੀ. ਅਧਿਆਪਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋ ਰਹੀ ਹੈ।

ਇਸ ਸਾਰੇ ਮਾਮਲੇ ਅਤੇ ਅਧਿਆਪਕਾਂ ਦੇ ਗੰਭੀਰ ਹਾਲਾਤ ਸਬੰਧੀ ਜਦੋਂ ਧੂਰੀ ਦੀ ਐੱਸ.ਡੀ.ਐੱਮ. (SDM) ਇਸਮਤਾ ਵਿਜੈ ਸਿੰਘ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਦਾ ਮੋਬਾਈਲ ਫ਼ੋਨ ਬੰਦ ਆ ਰਿਹਾ ਸੀ। ਦੂਜੇ ਪਾਸੇ, ਪ੍ਰਸ਼ਾਸਨ ਦੇ ਹੋਰ ਕੋਈ ਵੀ ਉੱਚ ਅਧਿਕਾਰੀ ਇਸ ਸੰਵੇਦਨਸ਼ੀਲ ਮਾਮਲੇ ‘ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment