Join WhatsApp

Join Now

ਈ.ਟੀ.ਯੂ. ਪੰਜਾਬ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਵੱਲੋਂ ਦਲਜੀਤ ਲਹੌਰੀਆ ਦਾ ਵਿਸ਼ੇਸ਼ ਸਨਮਾਨ

On: ਫਰਵਰੀ 14, 2026 11:14 ਪੂਃ ਦੁਃ

 

ਯੂਨੀਅਨ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਚਾਰਨ ਲਈ ਮਿਲਿਆ ਮਾਣ

ਦਲਜੀਤ ਲਾਹੌਰੀਏ ਦਾ ਉਭਾਰ ਹਰਜਿੰਦਰ ਪਾਲ ਸਿੰਘ ਪੰਨੂ ਪ੍ਰਧਾਨ ਨੇ ਇੱਕ ਉੱਘੇ ਲੀਡਰ ਵਜੋਂ ਕੀਤਾ

ਚੰਡੀਗੜ੍ਹ, 14 ਫਰਵਰੀ 2026-

ਐਲੀਮੈਂਟਰੀ ਟੀਚਰ ਯੂਨੀਅਨ (ETU) ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਦੀਆਂ ਜਥੇਬੰਦੀ ਪ੍ਰਤੀ ਸ਼ਾਨਦਾਰ ਸੇਵਾਵਾਂ ਅਤੇ ਮਿਹਨਤ ਨੂੰ ਮੁੱਖ ਰੱਖਦੇ ਹੋਏ, ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਵੱਲੋਂ ਉਨ੍ਹਾਂ ਨੂੰ ਇੱਕ ‘ਉੱਘੇ ਲੀਡਰ’ ਵਜੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪੰਨੂ ਨੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਦ੍ਰਿੜਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਮੀਟਿੰਗ ਦੌਰਾਨ ਹਰਜਿੰਦਰ ਪਾਲ ਸਿੰਘ ਪੰਨੂ ਨੇ ਕਿਹਾ ਕਿ ਲਹੌਰੀਆ ਯੂਨੀਅਨ ਦੀ ਹਰ ਖ਼ਬਰ ਅਤੇ ਗਤੀਵਿਧੀ ਨੂੰ ਬਹੁਤ ਹੀ ਸੰਜੀਦਗੀ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਪ੍ਰਕਾਸ਼ਿਤ ਕਰਦੇ ਹਨ। ਉਨ੍ਹਾਂ ਦੀ ਕੰਮ ਕਰਨ ਦੀ ਸ਼ੈਲੀ ਦੀ ਸ਼ਲਾਘਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੀਆਂ ਇਕਾਈਆਂ ਵੱਲੋਂ ਕੀਤੀ ਜਾਂਦੀ ਹੈ।

ਏਕਤਾ ਅਤੇ ਮਾਨ-ਸਤਿਕਾਰ ਦਾ ਸੰਦੇਸ਼

ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਲਹੌਰੀਆ ਸਾਹਿਬ ਦਾ ਪੂਰੀ ਯੂਨੀਅਨ ਵਿੱਚ ਬਹੁਤ ਸਤਿਕਾਰ ਹੈ। ਉਨ੍ਹਾਂ ਨੇ ਉਨ੍ਹਾਂ ਕੁਝ ਆਗੂਆਂ ਨੂੰ ਵੀ ਲਹੌਰੀਆ ਦਾ ਪੂਰਾ ਮਾਣ-ਸਤਿਕਾਰ ਕਰਨ ਦੀ ਹਦਾਇਤ ਕੀਤੀ ਜੋ ਕਿਸੇ ਕਾਰਨ ਅਜਿਹਾ ਨਹੀਂ ਕਰ ਰਹੇ, ਤਾਂ ਜੋ ਜਥੇਬੰਦੀ ਵਿੱਚ ਇੱਕਮੁੱਠਤਾ ਬਣੀ ਰਹੇ ਅਤੇ ਉਹ ਹੋਰ ਵੀ ਉਤਸ਼ਾਹ ਨਾਲ ਕੰਮ ਕਰ ਸਕਣ।

ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ, ਨਰੇਸ਼ ਪਨਿਆੜ, ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਦਲਜੀਤ ਸਿੰਘ ਲਾਹੌਰੀਆ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁੱਕੇਵਾਲੀ, ਸੋਹਣ ਸਿੰਘ ਮੋਗਾ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿਂਘ ਬੋਪਾਰਾਏ, ਰਵੀ ਵਾਹੀ ਆਦਿ ਆਗੂ ਹਾਜ਼ਰ ਸਨ।


ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ। ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।

ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ। ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ 

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment