28th Punjab State Busho Championship 2026: 28ਵੀਂ ਪੰਜਾਬ ਸਟੇਟ ਬੂਸ਼ੋ ਚੈਂਪੀਅਨਸ਼ਿਪ 2026 ਵਿੱਚ ਬੀਐਨ ਗੁਰੂਕੂਲ ਇੰਟਰਨੈਸ਼ਨਲ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਜਸਵੀਰ ਸੋਨੀ/ਬੁਢਲਾਡਾ
28th Punjab State Busho Championship 2026: 28ਵੀਂ ਪੰਜਾਬ ਸਟੇਟ ਬੂਸ਼ੋ ਚੈਂਪੀਅਨਸ਼ਿਪ 2026 ਵਿੱਚ ਬੀਐਨ ਗੁਰੂਕੂਲ ਇੰਟਰਨੈਸ਼ਨਲ ਸਕੂਲ, ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਚੈਂਪੀਅਨਸ਼ਿਪ ਦੌਰਾਨ ਸਕੂਲ ਦੀ ਵਿਦਿਆਰਥਣ ਆਲਿਆ ਪੁੱਤਰੀ ਸ਼ੈਟੀ ਕੁਮਾਰ ਨੇ 36 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸੇ ਤਰ੍ਹਾਂ ਭਵਿਆ ਪੁੱਤਰੀ ਹਰਦੇਵ ਸਿੰਘ ਨੇ ਤਾਲੂ ਮੁਕਾਬਲੇ ਵਿੱਚ ਬਰਾਂਜ਼ ਮੈਡਲ ਹਾਸਲ ਕਰਕੇ ਨੈਸ਼ਨਲ ਪੱਧਰ ਲਈ ਆਪਣੀ ਥਾਂ ਪੱਕੀ ਕੀਤੀ।
ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਨਵੀਨ ਸਿੰਗਲਾ, ਪ੍ਰਿੰਸੀਪਲ ਮੈਡਮ ਦੀਪਿਕਾ ਸਿੰਗਲਾ, ਵਾਈਸ ਪ੍ਰਿੰਸੀਪਲ ਮੈਡਮ ਸੁਖਦੀਪ ਕੌਰ ਅਤੇ ਕੋਆਰਡੀਨੇਟਰ ਸਰ ਕੁਲਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵੱਡੇ ਮੈਦਾਨ ਜਾਂ ਉੱਚੀਆਂ ਇਮਾਰਤਾਂ ਕੋਈ ਮਾਇਨੇ ਨਹੀਂ ਰੱਖਦੀਆਂ, ਜਦੋਂ ਹੌਸਲੇ ਵੱਡੇ ਹੋਣ ਤਾਂ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।
ਸਕੂਲ ਪ੍ਰਬੰਧਕਾਂ ਨੇ ਇਸ ਸਫਲਤਾ ਦਾ ਸਿਹਰਾ ਕੋਚ ਗੁਰਵਿੰਦਰ ਸਿੰਘ ਅਤੇ ਪਾਰਸ ਨੂੰ ਵੀ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਹੀ ਮਾਰਗਦਰਸ਼ਨ ਸਦਕਾ ਵਿਦਿਆਰਥੀਆਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਸਕੂਲ ਪਰਿਵਾਰ ਨੇ ਜੇਤੂ ਖਿਡਾਰੀਆਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।



















