Join WhatsApp

Join Now

ਸੇਵਾ ਕੇਂਦਰਾਂ ਰਾਹੀਂ 10ਵੀਂ ਅਤੇ 12ਵੀਂ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ

On: ਸਤੰਬਰ 1, 2026 7:01 ਬਾਃ ਦੁਃ

 

ਸੇਵਾ ਕੇਂਦਰਾਂ ਰਾਹੀਂ 10ਵੀਂ ਅਤੇ 12ਵੀਂ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ

30 ਸਤੰਬਰ ਤੱਕ ਬਿਨਾਂ ਕਿਸੇ ਸਰਕਾਰੀ ਫੀਸ ਅਤੇ ਸੁਵਿਧਾ ਚਾਰਜ ਤੋਂ ਲਾਭ ਲਿਆ ਜਾ ਸਕਦਾ ਹੈ-ਡਿਪਟੀ ਕਮਿਸ਼ਨਰ

ਮੋਗਾ, 1 ਸਤੰਬਰ 2026- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਜਾਰੀ ਕਰਨ ਦੀ ਸੇਵਾ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਹੂਲਤ ਤਹਿਤ ਲਾਭਪਾਤਰੀ ਆਪਣੇ ਗੁੰਮ ਜਾਂ ਖਰਾਬ ਹੋਏ ਸਰਟੀਫਿਕੇਟ ਦੀ ਦੂਜੀ ਕਾਪੀ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਸੇਵਾ ਇਸ ਸਮੇਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਹੈ ਅਤੇ ਇਸ ਦੀ ਮਿਆਦ 30 ਸਤੰਬਰ 2026 ਤੱਕ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ esewa.punjab.gov.in ਰਾਹੀਂ ਵੀ ਅਰਜ਼ੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਲਈ ਕਿਸੇ ਵੀ ਕਿਸਮ ਦੀ ਸਰਕਾਰੀ ਫੀਸ ਜਾਂ ਸੁਵਿਧਾ ਚਾਰਜ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ ਅਤੇ ਹੋਰ ਬਿਨੈਕਾਰਾਂ ਨੂੰ ਆਪਣੇ ਮਹੱਤਵਪੂਰਨ ਵਿਦਿਅਕ ਦਸਤਾਵੇਜ਼ ਮੁੜ ਪ੍ਰਾਪਤ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ।

ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਿਰਧਾਰਤ ਮਿਆਦ ਦੇ ਅੰਦਰ ਆਪਣੀ ਅਰਜ਼ੀ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਸੇਵਾ ਦਾ ਲਾਭ ਲੈਂਦੇ ਸਮੇਂ ਕਿਸੇ ਕਿਸਮ ਦੀ ਤਕਨੀਕੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸਬੰਧਤ ਜ਼ਿਲ੍ਹੇ ਦੀ ਆਈ.ਟੀ. ਸ਼ਾਖਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੇਵਾ ਕੇਂਦਰਾਂ ਰਾਹੀਂ ਸਰਟੀਫਿਕੇਟ ਦੀ ਦੂਜੀ ਕਾਪੀ ਜਾਰੀ ਕਰਨ ਦੀ ਇਹ ਸਹੂਲਤ ਵੀ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment