Join WhatsApp

Join Now

ਜਾਅਲੀ ਫੋਰੈਂਸਿਕ ਲੈਬ ਰਿਪੋਰਟ ਮਾਮਲਾ! CM ਮਾਨ ਦੀ ਵੀਡੀਓ ਰਿਪੋਰਟ ਮਾਮਲੇ ‘ਚ ਹਰਿਆਣਾ ਪੁਲਿਸ ਵੱਲੋਂ FIR ਦਰਜ; ਸਾਈਬਰ ਮਾਹਿਰ ਸਮੇਤ 2 ਕਾਬੂ

On: ਜੂਨ 24, 2026 12:08 ਬਾਃ ਦੁਃ

 

ਜਾਅਲੀ ਫੋਰੈਂਸਿਕ ਲੈਬ ਰਿਪੋਰਟ ਮਾਮਲਾ: CM ਮਾਨ ਦੀ ਵੀਡੀਓ ਰਿਪੋਰਟ ਮਾਮਲੇ ‘ਚ ਹਰਿਆਣਾ ਪੁਲਿਸ ਵੱਲੋਂ FIR ਦਰਜ; ਸਾਈਬਰ ਮਾਹਿਰ ਸਮੇਤ 2 ਕਾਬੂ

ਗੁਰੂਗ੍ਰਾਮ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਅੰਕਿਤ ਅਤੇ ਅਰੁਣ ਨੂੰ ਕੀਤਾ ਗ੍ਰਿਫ਼ਤਾਰ; ਪੰਜਾਬ ਦੇ ਵੀ ਕਈ ਲੋਕਾਂ ਦੇ ਨਾਮ ਸ਼ਾਮਲ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ- “ਜਿਹੜਾ ਵੀ ਅਕਾਲ ਤਖ਼ਤ ਨਾਲ ਮੱਥਾ ਲਾਉਂਦਾ ਹੈ, ਉਸਦਾ ਹਸ਼ਰ ਮਾੜਾ ਹੁੰਦਾ ਹੈ”

ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ CM ਨਾਇਬ ਸੈਣੀ ਦਾ ਕੀਤਾ ਧੰਨਵਾਦ; ਪੂਰੀ ਤਫ਼ਤੀਸ਼ ਦੀ ਕੀਤੀ ਤਾਕੀਦ

ਗੁਰੂਗ੍ਰਾਮ, 23 ਜੂਨ 2026: ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਕਥਿਤ ਫੋਰੈਂਸਿਕ ਲੈਬ ਰਿਪੋਰਟ ਅਤੇ ਡੀਪਫੇਕ ਵੀਡੀਓ ਦੇ ਵੱਡੇ ਵਿਵਾਦ ਦੇ ਚਲਦਿਆਂ ਹਰਿਆਣਾ ਦੀ ਗੁਰੂਗ੍ਰਾਮ ਪੁਲਿਸ ਨੇ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ।

ਪੁਲਿਸ ਨੇ ਇੱਕ ਕਥਿਤ ਜਾਅਲੀ ਲੈਬ ਰਿਪੋਰਟ ਤਿਆਰ ਕਰਨ ਦੇ ਸਿਲਸਿਲੇ ਵਿੱਚ ਇੱਕ ਸ਼ਿਕਾਇਤ ਦੇ ਆਧਾਰ ‘ਤੇ ਐਫ.ਆਈ.ਆਰ. (FIR) ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਸਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਅੰਕਿਤ ਅਤੇ ਅਰੁਣ ਨਾਮ ਦੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. (ਕ੍ਰਾਈਮ) ਨਵੀਨ ਸ਼ਰਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਸੰਬੰਧੀ ਇੱਕ ਰਸਮੀ ਸ਼ਿਕਾਇਤ ਮਿਲੀ ਸੀ, ਜਿਸ ਤੋਂ ਬਾਅਦ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਦੀ ਪਛਾਣ ਅੰਕਿਤ ਵਜੋਂ ਹੋਈ ਹੈ, ਜੋ ਐਡਹਾਕ ਕੰਟਰੈਕਟ ਬੇਸਿਸ ‘ਤੇ ਕੰਮ ਕਰਨ ਵਾਲਾ ਸਾਈਬਰ ਮਾਹਿਰ ਹੈ, ਜਦਕਿ ਦੂਜੇ ਦਾ ਨਾਮ ਅਰੁਣ ਹੈ।

ਏਸੀਪੀ ਨਵੀਨ ਸ਼ਰਮਾ ਮੁਤਾਬਕ, Punjab CM Bhagwant Mann ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਮੁਲਜ਼ਮਾਂ ਨੇ ਬਿਨਾਂ ਕਿਸੇ ਸਰਕਾਰੀ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾ (ਲੈਬ) ਦੇ, ਧੋਖਾਧੜੀ ਨਾਲ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਟੂਲਸ ਦੀ ਵਰਤੋਂ ਕਰਕੇ ਇਹ ਜਾਅਲੀ ਕੰਟੈਂਟ ਤਿਆਰ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਵਿੱਚ ਪੰਜਾਬ ਦੇ ਵੀ ਕੁਝ ਵਿਅਕਤੀਆਂ ਦੇ ਨਾਮ ਸ਼ਾਮਲ ਹਨ, ਜਿਨ੍ਹਾਂ ਦੀ ਭੂਮਿਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ਿਕਾਇਤ ਵਿੱਚ ਜਿਸ ਵਿੱਤੀ ਲੈਣ-ਦੇਣ (ਰਾਸ਼ੀ) ਦਾ ਦਾਅਵਾ ਕੀਤਾ ਗਿਆ ਹੈ, ਪੁਲਿਸ ਉਸ ਪਹਿਲੂ ਨੂੰ ਵੀ ਖੰਗਾਲ ਰਹੀ ਹੈ।

ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਇਸ ਪੂਰੇ ਮਾਮਲੇ ਨੂੰ ਬੇਹੱਦ ਗੰਭੀਰ ਕਰਾਰ ਦਿੱਤਾ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਹਰਿਆਣਾ ਪੁਲਿਸ ਨੂੰ ਇਸ ਮਾਮਲੇ ਦੀ ਨਿਰਪੱਖ ਤੇ ਪੂਰੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਿਹਾ ਗਿਆ ਹੈ। ਬਿਆਨ ਵਿੱਚ ਸਖ਼ਤ ਸ਼ਬਦਾਂ ਦਾ ਇਸਤੇਮਾਲ ਕਰਦਿਆਂ ਕਿਹਾ ਗਿਆ ਕਿ “ਜਿਹੜਾ ਵੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਂਦਾ ਹੈ, ਉਸਦਾ ਹਸ਼ਰ ਮਾੜਾ ਹੁੰਦਾ ਹੈ।”

ਇਸੇ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ‘ਤੇ ਤੁਰੰਤ ਐਕਸ਼ਨ ਲੈਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਸੁਖਬੀਰ ਬਾਦਲ ਨੇ ਹਰਿਆਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਤਾਕੀਦ ਕੀਤੀ ਕਿ ਇਸ ਪੂਰੀ ਸਾਜ਼ਿਸ਼ ਦੇ ਪਿੱਛੇ ਮੌਜੂਦ ਚਿਹਰਿਆਂ ਨੂੰ ਬੇਨਕਾਬ ਕਰਨ ਲਈ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾਵੇ ਅਤੇ ਸਾਰੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

 

More

ਵੱਡੀ ਖ਼ਬਰ: ਮੁਲਾਜ਼ਮਾਂ ਦੀ ਹੜਤਾਲ ਅੱਗੇ ਝੁਕੀ ਭਗਵੰਤ ਮਾਨ ਸਰਕਾਰ; DA ਮਾਮਲੇ ‘ਤੇ ਸਰਕਾਰ ਨਾਲ ਬਣੀ ਸਹਿਮਤੀ, ਕਾਰਨ ਦੱਸੋ ਨੋਟਿਸ ਵੀ ਲਏ ਵਾਪਸ!

Punjab News: ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਦਾ ਆਂਗਣਵਾੜੀ ਵਰਕਰਾਂ ਵੱਲੋਂ ਬਾਈਕਾਟ ਦਾ ਐਲਾਨ

8th Pay Commission Latest Update: 8ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: ਪੁਰਾਣੀ ਪੈਨਸ਼ਨ ਸਕੀਮ ਵਾਲੇ ਪੈਨਸ਼ਨਰਾਂ ਦੇ ਫਿਟਮੈਂਟ ਫੈਕਟਰ ’ਤੇ ਉੱਠੇ ਸਵਾਲ

ਵੱਡੀ ਖ਼ਬਰ: ਪੰਜਾਬ ‘ਚ ਮੁਫ਼ਤ ਬਿਜਲੀ ਦੀ ਕੀਮਤ PSPCL ’ਤੇ ਪਈ ਭਾਰੀ! ਸਰਕਾਰ ਵੱਲ 7550 ਕਰੋੜ ਸਬਸਿਡੀ ਬਕਾਇਆ- ਸਰਕਾਰੀ ਗਾਰੰਟੀ ਤੋਂ ਬਿਨਾਂ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ

Singer Ammy Virk Firing News: ਪੰਜਾਬੀ ਗਾਇਕ ਐਮੀ ਵਿਰਕ ‘ਤੇ ਫਾਇਰਿੰਗ ਦੀਆਂ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਪਿਤਾ ਨੇ ਦਿੱਤਾ ਵੱਡਾ ਬਿਆਨ

ਗੁਲਜ਼ਾਰ ਸਿੰਘ ਸੁਸਾਈਡ ਕੇਸ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ; ਕੌਮੀ SC ਕਮਿਸ਼ਨ ਨੇ ਮੰਗੀ ਵਿਸਥਾਰਤ ਰਿਪੋਰਟ

Leave a Comment