Fake Passport Scam: CBI ਵੱਲੋਂ 50 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ

316

 

Fake Passport Scam: CBI raids at more than 50 locations

Fake Passport Scam:

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੈਰ-ਨਿਵਾਸੀ ਸਣੇ ਅਯੋਗ ਵਿਅਕਤੀਆਂ ਨੂੰ ਕਥਿਤ ਤੌਰ ‘ਤੇ ਪਾਸਪੋਰਟ ਜਾਰੀ ਕਰਨ ਦੇ ਦੋਸ਼ ਵਿੱਚ ਬੰਗਾਲ ਅਤੇ ਸਿੱਕਮ ਵਿੱਚ 50 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।

ਸਮਾਚਾਰ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਹੈ ਕਿ ਸੀਬੀਆਈ ਨੇ ਇਸ ਸਬੰਧੀ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਸਮੇਤ 24 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

CBI ਅਧਿਕਾਰੀ ਨੇ ਕਿਹਾ ਕਿ FIR ਵਿੱਚ 16 ਅਧਿਕਾਰੀਆਂ ਸਮੇਤ 24 ਵਿਅਕਤੀਆਂ ਦਾ ਜ਼ਿਕਰ ਹੈ, ਜੋ ਕਥਿਤ ਤੌਰ ‘ਤੇ ਰਿਸ਼ਵਤ ਦੇ ਬਦਲੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਅਯੋਗ ਵਿਅਕਤੀਆਂ ਨੂੰ ਪਾਸਪੋਰਟ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਕੋਲਕਾਤਾ, ਸਿਲੀਗੁੜੀ, ਗੰਗਟੋਕ ਅਤੇ ਹੋਰ ਥਾਵਾਂ ‘ਤੇ ਤਲਾਸ਼ੀ ਲਈ ਜਾ ਰਹੀ ਹੈ।

ਸੀਬੀਆਈ ਦੇ ਰਾਡਾਰ ‘ਤੇ ਕਈ ਸ਼ੱਕੀ

ਅਧਿਕਾਰੀ ਨੇ ਅੱਗੇ ਕਿਹਾ ਹੈ ਕਿ ਫਿਲਹਾਲ ਤਲਾਸ਼ ਜਾਰੀ ਹੈ ਅਤੇ ਕਈ ਸ਼ੱਕੀ ਵਿਅਕਤੀ ਰਾਡਾਰ ‘ਤੇ ਹਨ। ਅਸੀਂ ਇਸ ਰੈਕੇਟ ਵਿੱਚ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਨਾਲ ਸਬੰਧਤ ਦਸਤਾਵੇਜ਼ ਬਰਾਮਦ ਕੀਤੇ ਹਨ।’

ਦੂਜੇ ਪਾਸੇ ਸੀਬੀਆਈ ਨੇ ਸ਼ੁੱਕਰਵਾਰ ਨੂੰ ਪੋਰਟ ਹੈਲਥ ਆਰਗੇਨਾਈਜ਼ੇਸ਼ਨ ਦੇ ਅਧੀਨ ਕੰਮ ਕਰਨ ਵਾਲੇ ਇੱਕ ਡਾਕਟਰ ਨੂੰ 54,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅਧਿਕਾਰੀ ਨੇ ਦੱਸਿਆ ਕਿ ਸਿਹਤ ਅਧਿਕਾਰੀ ਨੂੰ ਵੀਰਵਾਰ ਨੂੰ ਜਾਲ ਵਿਛਾਉਣ ਤੋਂ ਬਾਅਦ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ।

ਸੀਬੀਆਈ ਅਧਿਕਾਰੀਆਂ ਨੇ ਪਾਰਾਦੀਪ, ਕਟਕ ਅਤੇ ਬਾਲਾਸੋਰ ਵਿੱਚ ਮੁਲਜ਼ਮਾਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਅਤੇ ਕਈ ਦਸਤਾਵੇਜ਼ਾਂ ਸਮੇਤ 17 ਲੱਖ ਰੁਪਏ ਅਤੇ 20,558 ਅਮਰੀਕੀ ਡਾਲਰ ਦੀ ਨਕਦੀ ਬਰਾਮਦ ਕੀਤੀ। ਇਨ੍ਹਾਂ ‘ਚ ਹੈਦਰਾਬਾਦ, ਓਡੀਸ਼ਾ ਅਤੇ ਤੇਲੰਗਾਨਾ ‘ਚ ਵੱਖ-ਵੱਖ ਥਾਵਾਂ ‘ਤੇ ਜਾਇਦਾਦਾਂ ਦੇ ਦਸਤਾਵੇਜ਼ ਸ਼ਾਮਲ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)